ਭੁਪੇਸ਼ ਬਘੇਲ ਦਾ 9 ਦਿਨਾ ਪੰਜਾਬ ਦੌਰਾ ਖੰਨਾ ਵਿਚ ਖ਼ਤਮ, ਚੰਨੀ ਦੇ ਹੱਕ ਬੋਲਣ ਵਾਲੇ ਮੀਟਿੰਗ ਵਿਚ ਜਾਣੋਂ ਰੋਕੇ
ਖੰਨਾ, 8 ਅਗਸਤ -ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦਾ 9 ਦਿਨਾਂ ਪੰਜਾਬ ਦੌਰਾ ਅੱਜ ਖੰਨਾ ਵਿਚ ਦੇਰ ਸ਼ਾਮ ਹੋਈ ਮੀਟਿੰਗ ਨਾਲ ਸਮਾਪਤ ਹੋ ਗਿਆ। ਦੌਰੇ ਦੇ ਆਖ਼ਰੀ ਦਿਨ ਖੰਨਾ ਵਿਚ ਕਾਂਗਰਸ ਦੀ ਅੰਦਰੂਨੀ ਸਿਆਸਤ ਅਤੇ ਧੜੇਬੰਦੀ ਇੱਕ ਵਾਰ ਫਿਰ ਚਰਚਾ ਵਿਚ ਰਹੀ।
ਪ
ਪਿੰਡ ਰਸੂਲਪੁਰ ਵਿਖੇ ਕਿਰਤੀ ਕਿਸਾਨ ਯੂਨੀਅਨ ਦੀ ਇਕਾਈ ਦਾ ਗਠਨ ਕਰਨ ਸਮੇਂ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ ਨਵ ਨਿਯੁਕਤ ਅਹੁਦੇਦਾਰਾਂ ਤੇ ਸਾਥੀਆਂ ਨਾਲ। ਤਸਵੀਰ: ਛਿੰਦਾ
09-08-2026
ਖੰਨਾ, 8 ਅਗਸਤ -ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦਾ 9 ਦਿਨਾਂ ਪੰਜਾਬ ਦੌਰਾ ਅੱਜ ਖੰਨਾ ਵਿਚ ਦੇਰ ਸ਼ਾਮ ਹੋਈ ਮੀਟਿੰਗ ਨਾਲ ਸਮਾਪਤ ਹੋ ਗਿਆ। ਦੌਰੇ ਦੇ ਆਖ਼ਰੀ ਦਿਨ ਖੰਨਾ ਵਿਚ ਕਾਂਗਰਸ ਦੀ ਅੰਦਰੂਨੀ ਸਿਆਸਤ ਅਤੇ ਧੜੇਬੰਦੀ ਇੱਕ ਵਾਰ ਫਿਰ ਚਰਚਾ ਵਿਚ ਰਹੀ। ਇੱਕ ਮੈਰਿਜ ਪੈਲੇਸ ਵਿੱਚ ਹੋਈ ਮੀਟਿੰਗ ਵਿਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਹਾਜ਼ਰ ਸਨ। ਇਸ ਮੌਕੇ ‘ਤੇ ਮੀਟਿੰਗ ਦੇ ਬਾਹਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਕੁੱਝ ਵਰਕਰਾਂ ਵਲੋਂ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਨੂੰ ਅੰਦਰ ਜਾਣ ਤੋਂ ਰੋਕਣ ‘ਤੇ ਉਹ ਵਰਕਰ ਮੀਟਿੰਗ ਛੱਡ ਕੇ ਚਲੇ ਗਏ। ਮੀਟਿੰਗ ਦੌਰਾਨ ਕੁੱਝ ਵਰਕਰਾਂ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਮਜ਼ਬੂਤ ਵਾਪਸੀ ਲਈ ਪਾਰਟੀ ਅੰਦਰ ਚੱਲ ਰਹੀ ਧੜੇਬੰਦੀ ਨੂੰ ਖ਼ਤਮ ਕਰਨਾ ਜ਼ਰੂਰੀ ਹੈ, ਸਾਰੇ ਆਗੂਆਂ ਨੂੰ ਇੱਕਜੁੱਟ ਹੋ ਕੇ ਚੋਣ ਮੈਦਾਨ ਵਿੱਚ ਉੱਤਰਨਾ ਚਾਹੀਦਾ ਹੈ। ਜਦੋਂ ਇਕ ਸਾਬਕਾ ਸਰਪੰਚ ਨੇ ਇਹ ਕਿਹਾ ਕਿ ਜੇਕਰ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਜਾਂਦਾ ਹੈ ਤਾਂ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣ ਸਕਦੀ ਹੈ ਤਾਂ ਉਸ ਤੋਂ ਬਾਅਦ ਹਾਲ ਵਿਚ ਕਿਸੇ ਨੂੰ ਵੀ ਮਾਈਕ ਦੇਣ ਤੋਂ ਨਾਂਹ ਕਰ ਦਿੱਤੀ ਗਈ। ਇਸ ਮੌਕੇ ਭੁਪੇਸ਼ ਬਘੇਲ ਨੇ ਕਿਹਾ ਕਿ ਪੰਜਾਬ ਵਿਚ ਬਦਲਾਅ ਦੀ ਲਹਿਰ ਦਿਖਾਈ ਦੇ ਰਹੀ ਹੈ ਅਤੇ ਪਾਰਟੀ ਵਰਕਰਾਂ ਵਿੱਚ ਪੂਰਾ ਉਤਸ਼ਾਹ ਹੈ। ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦਾ ਸੰਦੇਸ਼ ਘਰ-ਘਰ ਪਹੁੰਚਾਉਣਾ ਅਤੇ ਜਥੇਬੰਦੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨਾ ਪਾਰਟੀ ਦੀ ਪਹਿਲ ਹੈ। ਉਨ੍ਹਾਂ ਪੰਜਾਬ ਵਿੱਚ ਸੋਸ਼ਲ ਮੀਡੀਆ ਜਥੇਬੰਦੀ ਨੂੰ ਮਜ਼ਬੂਤ ਕਰਨ ‘ਤੇ ਵੀ ਜ਼ੋਰ ਦਿੱਤਾ। ਬਘੇਲ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਕਰੀਬ 20 ਜ਼ਿਲ੍ਹਿਆਂ ਦਾ ਦੌਰਾ ਕੀਤਾ ਗਿਆ ਹੈ ਅਤੇ ਬਾਕੀ ਜ਼ਿਲ੍ਹਿਆਂ ਵਿੱਚ ਵੀ ਜਲਦ ਦੌਰਾ ਕੀਤਾ ਜਾਵੇਗਾ। ਕਾਂਗਰਸ ਵਿਚ ਧੜੇਬੰਦੀ ਦੇ ਸਵਾਲ ‘ਤੇ ਬਘੇਲ ਨੇ ਕਿਹਾ ਕਿ ਪਾਰਟੀ ਵਿੱਚ ਕਿਸੇ ਤਰ੍ਹਾਂ ਦੀ ਧੜੇਬੰਦੀ ਨਹੀਂ ਹੈ। ਅਨੁਸ਼ਾਸਨਹੀਣਤਾ ਕਿਸੇ ਵੀ ਪੱਧਰ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਬੋਲਣ ਵਾਲਿਆਂ ਵਿਚ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ, ਕਾਂਗਰਸੀ ਨੇਤਾ ਰਵਿੰਦਰ ਦਲਵੀ, ਸਾਬਕਾ ਕਾਂਗਰਸ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਜ਼ਿਲ੍ਹਾ ਕਾਂਗਰਸ ਪ੍ਰਧਾਨ ਲਖਵੀਰ ਸਿੰਘ ਲੱਖਾ ਪਾਇਲ ਅਤੇ ਰੁਪਿੰਦਰ ਸਿੰਘ ਰਾਜਾ ਗਿੱਲ ਆਦਿ ਸ਼ਾਮਿਲ ਸਨ। ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਵਰਕਰਾਂ ਨਾਲ ਮੁਲਾਕਾਤ ਦੌਰਾਨ ਜ਼ਬਰਦਸਤ ਉਤਸ਼ਾਹ ਦੇਖਣ ਨੂੰ ਮਿਲਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਆਪਣੀ ਸਿਆਸੀ ਜ਼ਮੀਨ ਤਲਾਸ਼ ਰਿਹਾ ਹੈ ਅਤੇ ਪੂਰੀ ਤਰ੍ਹਾਂ ਖ਼ਤਮ ਹੋ ਚੁੱਕਾ ਹੈ। ਵੜਿੰਗ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਅੰਦਰ ਖਾਤੇ ਨੇੜਤਾ ਕਿਸੇ ਤੋਂ ਲੁਕੀ ਨਹੀਂ ਹੈ। ਰਾਜਾ ਵੜਿੰਗ ਨੇ ਪੰਜਾਬ ਸਰਕਾਰ ਨੂੰ 15 ਦਿਨਾਂ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਮੁਲਾਜ਼ਮਾਂ ਨੂੰ ਡੀ. ਏ. ਨਾ ਦਿੱਤਾ ਗਿਆ ਤਾਂ ਕਾਂਗਰਸ ਵੱਡੇ ਪੱਧਰ ‘ਤੇ ਸੰਘਰਸ਼ ਕਰੇਗੀ।