‘ ਆਪ’ ਸਰਕਾਰ ਵੱਲੋਂ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ’ਤੇ ਲਾਠੀਚਾਰਜ ਕੀਤੇ ਜਾਣਾ ਨਿੰਦਣਯੋਗ-ਸਿੰਮਕ
ਹੰਬੜਾਂ, 9 ਅਗਸਤ (ਮੇਜਰ)-ਪੰਜਾਬ ਮੁਲਾਜ਼ਮ ਤੇ ਪੈਨਸ਼ਰਜ਼ ਸ਼ਾਝਾ ਫ਼ਰੰਟ ਅਤੇ ਮੁਲਾਜ਼ਮ ਮੰਚ ਜਥੇਬੰਦੀਆਂ ਵੱਲੋਂ ਤਨਖਾਹ ਵਾਧੇ, ਕੱਚੇ ਮੁਲਾਜ਼ਮ ਪੱਕੇ ਕਰਨ,ਪੁਰਾਣੀ ਪੈਨਸ਼ਨ ਸਕੀਮ ਬਹਾਲੀ, ਪੰਜਾਬ ਸਕੇਲ ਬਹਾਲ ਕਰਨ, ਪੇ-ਕਮਿਸ਼ਨ ਦੇ ਬਕਾਏ ਦੀ ਅਦਾਇਗੀ ਆਦਿ ਜਾਇਜ਼ ਮੰਗਾਂ ਲਈ ਚੰਡੀਗੜ੍ਹ ਵਿਖੇ ਸ਼ਾਂਤਮਈ ਰੋਸ ਪ੍ਰਦਰਸਨ ਕਰ ਰਹੇ ਮੁਲਾਜ਼ਮਾਂ ’ਤੇ ਪਾਣੀ ਦੀਆਂ ਬੁਛਾੜਾਂ ਤੇ ਲਾਠੀਚਾਰਜ ਕੀਤੇ ਜਾਣਾ ‘ਆਪ’ ਸਰਕਾਰ ਦੀ ਨਿੰਦਣਯੋਗ ਕਾਰਵਾਈ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ ਨੇ ‘ਆਪ’ ਸਰਕਾਰ ਦੀ ਇਸ ਕਾਰਵਾਈ ਦੀ ਸਖਤ ਸ਼ਬਦਾਂ ’ਚ ਨਿੰਦਾ ਕਰਦਿਆਂ ਕੀਤਾ।
ਹੰਬੜਾਂ, 9 ਅਗਸਤ (ਮੇਜਰ)-ਪੰਜਾਬ ਮੁਲਾਜ਼ਮ ਤੇ ਪੈਨਸ਼ਰਜ਼ ਸ਼ਾਝਾ ਫ਼ਰੰਟ ਅਤੇ ਮੁਲਾਜ਼ਮ ਮੰਚ ਜਥੇਬੰਦੀਆਂ ਵੱਲੋਂ ਤਨਖਾਹ ਵਾਧੇ, ਕੱਚੇ ਮੁਲਾਜ਼ਮ ਪੱਕੇ ਕਰਨ,ਪੁਰਾਣੀ ਪੈਨਸ਼ਨ ਸਕੀਮ ਬਹਾਲੀ, ਪੰਜਾਬ ਸਕੇਲ ਬਹਾਲ ਕਰਨ, ਪੇ-ਕਮਿਸ਼ਨ ਦੇ ਬਕਾਏ ਦੀ ਅਦਾਇਗੀ ਆਦਿ ਜਾਇਜ਼ ਮੰਗਾਂ ਲਈ ਚੰਡੀਗੜ੍ਹ ਵਿਖੇ ਸ਼ਾਂਤਮਈ ਰੋਸ ਪ੍ਰਦਰਸਨ ਕਰ ਰਹੇ ਮੁਲਾਜ਼ਮਾਂ ’ਤੇ ਪਾਣੀ ਦੀਆਂ ਬੁਛਾੜਾਂ ਤੇ ਲਾਠੀਚਾਰਜ ਕੀਤੇ ਜਾਣਾ ‘ਆਪ’ ਸਰਕਾਰ ਦੀ ਨਿੰਦਣਯੋਗ ਕਾਰਵਾਈ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ ਨੇ ‘ਆਪ’ ਸਰਕਾਰ ਦੀ ਇਸ ਕਾਰਵਾਈ ਦੀ ਸਖਤ ਸ਼ਬਦਾਂ ’ਚ ਨਿੰਦਾ ਕਰਦਿਆਂ ਕੀਤਾ। ਉਨ ੍ਹਾਂ ਕਿਹਾ ਕਿ ਹੁਣ ਤੱਕ ਦੀਆਂ ਸਰਕਾਰਾਂ ਤੋਂ ‘ਆਪ’ ਸਰਕਾਰ ਨਿਕੰਮੀ ਸਾਬਿਤ ਹੋਈ ਹੈ, ਜਿਸ ਵੱਲੋਂ ਸੂਬੇ ’ਚ ਹੱਕ ਮੰਗਣ ਵਾਲਿਆਂ ’ਤੇ ਲਾਠੀਆਂ ਵਰ੍ਹਾਈਆਂ ਜਾ ਰਹੀਆਂ ਹਨ, ਜਿਸ ਨਾਲ ਸਰਕਾਰ ਅੱਜ ਲੋਕਾਂ ਦੀ ਕਚਹਿਰੀ ’ਚ ਬੁਰੀ ਤਰ੍ਹਾਂ ਨਾਲ ਫੇਲ੍ਹ ਸਾਬਿਤ ਹੋਈ ਹੈ। ਸਿੰਮਕ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਅਤੇ ਪੁਲਿਸ ਦੀ ਇਸ ਜ਼ਬਰ ਕਾਰਵਾਈ ਦੀ ਸ਼੍ਰੋਮਣੀ ਅਕਾਲੀ ਦਲ (ਬ) ਸਖ਼ਤ ਨਿਖੇਧੀ ਕਰਦਾ ਹੈ। ਸਿੰਮਕ ਨੇ ਕਿਹਾ ਕਿ ਪਹਿਲਾਂ ‘ਆਪ’ ਸਰਕਾਰ ਨੇ ਮੁਲਾਜ਼ਮ ਵਰਗ ਨਾਲ ਚੋਣਾਂ ਸਮੇਂ ਬੜੇ ਵੱਡੇ ਵੱਡੇ ਵਾਅਦੇ ਕੀਤੇ ਸਨ ਪਰ ਜਦੋਂ ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਦਾ ਸਮਾਂ ਆਇਆ ਤਾਂ ਸੂਬਾ ਸਰਕਾਰ ਉਨ੍ਹਾਂ ਵਾਅਦਿਆਂ ਤੋਂ ਮੁੱਕਰ ਰਹੀ ਹੈ ਪਰ ਮੁਲਾਜ਼ਮ ਵਰਗ ਵਾਅਦਾ ਖ਼ਿਲਾਫ਼ੀ ਕਰਨ ਵਾਲਿਆਂ ਨੂੰ ਆਗਾਮੀ ਚੋਣਾਂ ’ਚ ਸਬਕ ਜ਼ਰੂਰ ਸਿਖਾਵੇਗਾ।