10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਖ਼ਾਲਸਾ ਪਰਿਵਾਰ ਨੇ ਜਗਰਾਉਂ ਸ਼ਹਿਰ ਦੀਆਂ ਵੱਖ-ਵੱਖ ਸ਼ਖਸੀਅਤਾਂ ਦਾ ਕੀਤਾ ਸਨਮਾਨ

ਜਗਰਾਉਂ, 9 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਸ਼ਹਿਰ ਦੀਆਂ ਵੱਖ-ਵੱਖ ਰਾਜਨੀਤਿਕ ਸ਼ਖਸ਼ੀਅਤਾਂ ਨੂੰ ਖ਼ਾਲਸਾ ਪਰਿਵਾਰ ਵਲੋਂ ਇੱਕ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਇਸ ਮੌਕੇ ਖ਼ਾਲਸਾ ਪਰਿਵਾਰ ਦੇ ਕੋਆਰਡੀਨੇਟਰ ਪ੍ਰਤਾਪ ਸਿੰਘ ਨੇ ਆਖਿਆ ਕਿ ਸਨਮਾਨਿਤ ਸ਼ਖਸੀਅਤਾਂ ’ਤੇ ਸਾਨੂੰ ਮਾਣ ਹੈ ਤੇ ਉਹ ਹੁਣ ਲੋਕਾਂ ਦੇ ਭਰੋਸੇ ’ਤੇ ਖਰ੍ਹੇ ਉਤਰਦਿਆਂ ਸ਼ਹਿਰ ਦੇ ਰੁਕੇ ਵਿਕਾਸ ਕਾਰਜਾਂ ਨੂੰ ਛੇਤੀ ਨੇਪਰੇ ਚਾੜਣਗੇ ਤੇ ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡਣਗੇ।

ਅਜੀਤ ਡੈਸਕ 10-08-2026
ਜਗਰਾਉਂ, 9 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਸ਼ਹਿਰ ਦੀਆਂ ਵੱਖ-ਵੱਖ ਰਾਜਨੀਤਿਕ ਸ਼ਖਸ਼ੀਅਤਾਂ ਨੂੰ ਖ਼ਾਲਸਾ ਪਰਿਵਾਰ ਵਲੋਂ ਇੱਕ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਇਸ ਮੌਕੇ ਖ਼ਾਲਸਾ ਪਰਿਵਾਰ ਦੇ ਕੋਆਰਡੀਨੇਟਰ ਪ੍ਰਤਾਪ ਸਿੰਘ ਨੇ ਆਖਿਆ ਕਿ ਸਨਮਾਨਿਤ ਸ਼ਖਸੀਅਤਾਂ ’ਤੇ ਸਾਨੂੰ ਮਾਣ ਹੈ ਤੇ ਉਹ ਹੁਣ ਲੋਕਾਂ ਦੇ ਭਰੋਸੇ ’ਤੇ ਖਰ੍ਹੇ ਉਤਰਦਿਆਂ ਸ਼ਹਿਰ ਦੇ ਰੁਕੇ ਵਿਕਾਸ ਕਾਰਜਾਂ ਨੂੰ ਛੇਤੀ ਨੇਪਰੇ ਚਾੜਣਗੇ ਤੇ ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਨੇ ਕ੍ਰਿਪਾ ਕੀਤੀ ਹੈ ਅਤੇ ਸ਼ਹਿਰ ਦੇ ਲੋਕਾਂ ਨੇ ਉਨ੍ਹਾਂ ਨੂੰ ਮੌਕਾ ਦਿੱਤਾ ਹੈ ਕਿ ਉਹ ਆਪਣੀ ਮਿਹਨਤ ਤੇ ਲਿਆਕਤ ਨਾਲ ਸ਼ਹਿਰ ਦੇ ਰਹਿੰਦੇ ਕੰਮਾਂ ਨੂੰ ਤੇਜੀ ਨਾਲ ਕਰਨ ਤਾਂ ਕਿ ਸ਼ਹਿਰ ਦੇ ਲੋਕਾਂ ਦਾ ਭਰੋਸਾ ਬਣਿਆ ਰਹੇ । ਸਨਮਾਨਿਤ ਸ਼ਖਸ਼ੀਅਤਾਂ ਨੇ ਵੀ ਵਿਸ਼ਵਾਸ ਦਵਾਇਆ ਕਿ ਉਹ ਲੋਕਾਂ ਦੀਆਂ ਆਸਾਂ ’ਤੇ ਖਰਾ ਉੱਤਰਨਗੇ । ਇਸ ਮੌਕੇ ਪ੍ਰੋਫੈਸਰ ਸੁਖਵਿੰਦਰ ਸਿੰਘ, ਨਗਰ ਕੌਂਸਲ ਦੇ ਪ੍ਰਧਾਨ ਕੰਵਰਪਾਲ ਸਿੰਘ, ਮਾਰਕੀਟ ਕਮੇਟੀ ਦੇ ਚੇਅਰਮੈਨ ਕੁਲਵਿੰਦਰ ਸਿੰਘ ਕਾਲਾ, ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਸਤੀਸ਼ ਕੁਮਾਰ ਪੱਪੂ, ਜ਼ਿਲ੍ਹਾ ਕੋਆਰਡੀਨੇਟਰ ਬਿਕਰਮਜੀਤ ਸਿੰਘ ਵਿੱਕੀ ਥਿੰਦ, ਮੀਤ ਪ੍ਰਧਾਨ ਵਰਿੰਦਰ ਸਿੰਘ ਕਲੇਰ, ਕੌਂਸਲਰ ਦਵਿੰਦਰਜੀਤ ਸਿੰਘ ਸਿੱਧੂ ਅਤੇ ਹਲਕਾ ਕੋਆਰਡੀਨੇਟਰ ਧਰਮਿੰਦਰ ਸਿੰਘ ਨੂੰ ਖ਼ਾਲਸਾ ਪਰਿਵਾਰ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਖ਼ਾਲਸਾ ਪਰਿਵਾਰ ਦੇ ਮੈਂਬਰ ਦੀਪਇੰਦਰ ਸਿੰਘ ਭੰਡਾਰੀ, ਹਰਦੇਵ ਸਿੰਘ ਬੌਬੀ, ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ, ਗੁਰਪ੍ਰੀਤ ਸਿੰਘ ਭਜਨਗੜ੍ਹ, ਜਸਪਾਲ ਸਿੰਘ ਛਾਬੜਾ, ਅਮਰੀਕ ਸਿੰਘ, ਰਜਿੰਦਰ ਸਿੰਘ, ਜਗਦੀਪ ਸਿੰਘ ਮੋਗੇ ਵਾਲੇ, ਇਕਬਾਲ ਸਿੰਘ ਨਾਗੀ, ਪਰਮਜੀਤ ਸਿੰਘ ਬਜਾਜ, ਗਗਨਦੀਪ ਸਿੰਘ ਸਰਨਾ, ਇਕਬਾਲ ਸਿੰਘ ਛਾਬੜਾ, ਸਤਨਾਮ ਸਿੰਘ ਆੜਤੀ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਨਕਸਲਵਾੜੀ ਲਹਿਰ ਦੇ ਸ਼ਹੀਦ ਨਿਰੰਜਣ ਸਿੰਘ ਅਕਾਲੀ ਕਾਲਸਾਂ ਦਾ ਸ਼ਹੀਦੀ ਦਿਵਸ ਮਨਾਇਆ * ਦੋਵੇਂ ਲੱਤਾਂ ਬੁਰੀ ਤਰ੍ਹਾਂ ਨੁਕਸਾ... ਅਗਲੀ ਖ਼ਬਰ ਪਿੰਡ ਭੈਣੀ ਅਰਾਈਆਂ ਵਿਖੇ ਤੀਆਂ ਤੀਜ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।