10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਨਕਸਲਵਾੜੀ ਲਹਿਰ ਦੇ ਸ਼ਹੀਦ ਨਿਰੰਜਣ ਸਿੰਘ ਅਕਾਲੀ ਕਾਲਸਾਂ ਦਾ ਸ਼ਹੀਦੀ ਦਿਵਸ ਮਨਾਇਆ * ਦੋਵੇਂ ਲੱਤਾਂ ਬੁਰੀ ਤਰ੍ਹਾਂ ਨੁਕਸਾਨੀਆਂ, ਲੁਧਿਆਣਾ ਦੇ ਹਸਪਤਾਲ ਲਈ ਰੈੱਫ਼ਰ

ਰਾਏਕੋਟ, 9 ਅਗਸਤ (ਬਲਵਿੰਦਰ ਸਿੰਘ ਲਿੱਤਰ) ਇਨਕਲਾਬੀ ਕੇਂਦਰ ਪੰਜਾਬ ਵਲੋਂ ਨਕਸਲਵਾੜੀ ਲਹਿਰ ਦੇ ਸ਼ਹੀਦ ਨਿਰੰਜਣ ਸਿੰਘ ਅਕਾਲੀ ਕਾਲਸਾਂ ਦਾ ਸ਼ਹੀਦੀ ਦਿਵਸ ਇਨਕਲਾਬੀ ਕੇਂਦਰ ਪੰਜਾਬ ਵਲੋਂ ਜਨਤਕ ਜਮਹੂਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਇਨਕਲਾਬੀ ਜੋਸ਼ ਨਾਲ ਮਨਾਇਆ ਗਿਆ। ਸ਼ਹੀਦ ਨਿਰੰਜਣ ਸਿੰਘ ਅਕਾਲੀ ਦੇ ਘਰ ਤੋਂ ਕਾਫ਼ਲਾ ਸ਼ਹੀਦੀ ਲਾਟ ਵੱਲ ‘ਨਕਸਲਵਾੜੀ ਲਹਿਰ ਦੇ ਸ਼ਹੀਦ ਨਿਰੰਜਣ ਸਿੰਘ ਅਕਾਲੀ ਨੂੰ ਲਾਲ ਸਲਾਮ, ਇਨਕਲਾਬ-ਜਿੰਦਾਬਾਦ, ਸਾਮਰਾਜਵਾਦ-ਮੁਰਦਾਬਾਦ, ਅਮਰ ਸ਼ਹੀਦਾਂ ਦਾ ਪੈਗ਼ਾਮ-ਦੇਣਾ ਹੈ ਲੁਟੇਰਾ ਨਿਜਾਮ’ ਆਦਿ ਅਕਾਸ਼ ਗੁੰਜਾਊ ਨਾਅਰਿਆਂ ਨਾਲ ਰਵਾਨਾ ਹੋਇਆ।

ਪਿੰਡ ਕਾਲਸਾਂ ਵਿਖੇ ਨਕਸਲਵਾੜੀ ਲਹਿਰ ਦੇ ਸ਼ਹੀਦ ਨਿਰੰਜਣ ਸਿੰਘ ਅਕਾਲੀ ਕਾਲਸਾਂ ਦਾ ਸ਼ਹੀਦੀ ਦਿਵਸ ਮਨਾਉਣ ਸਮੇਂ ਦੀ ਤਸਵੀਰ। ਤਸਵੀਰ: ਬਲਵਿੰਦਰ ਸਿੰਘ ਲਿੱਤਰ 10-08-2026
ਰਾਏਕੋਟ, 9 ਅਗਸਤ (ਬਲਵਿੰਦਰ ਸਿੰਘ ਲਿੱਤਰ) ਇਨਕਲਾਬੀ ਕੇਂਦਰ ਪੰਜਾਬ ਵਲੋਂ ਨਕਸਲਵਾੜੀ ਲਹਿਰ ਦੇ ਸ਼ਹੀਦ ਨਿਰੰਜਣ ਸਿੰਘ ਅਕਾਲੀ ਕਾਲਸਾਂ ਦਾ ਸ਼ਹੀਦੀ ਦਿਵਸ ਇਨਕਲਾਬੀ ਕੇਂਦਰ ਪੰਜਾਬ ਵਲੋਂ ਜਨਤਕ ਜਮਹੂਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਇਨਕਲਾਬੀ ਜੋਸ਼ ਨਾਲ ਮਨਾਇਆ ਗਿਆ। ਸ਼ਹੀਦ ਨਿਰੰਜਣ ਸਿੰਘ ਅਕਾਲੀ ਦੇ ਘਰ ਤੋਂ ਕਾਫ਼ਲਾ ਸ਼ਹੀਦੀ ਲਾਟ ਵੱਲ ‘ਨਕਸਲਵਾੜੀ ਲਹਿਰ ਦੇ ਸ਼ਹੀਦ ਨਿਰੰਜਣ ਸਿੰਘ ਅਕਾਲੀ ਨੂੰ ਲਾਲ ਸਲਾਮ, ਇਨਕਲਾਬ-ਜਿੰਦਾਬਾਦ, ਸਾਮਰਾਜਵਾਦ-ਮੁਰਦਾਬਾਦ, ਅਮਰ ਸ਼ਹੀਦਾਂ ਦਾ ਪੈਗ਼ਾਮ-ਦੇਣਾ ਹੈ ਲੁਟੇਰਾ ਨਿਜਾਮ’ ਆਦਿ ਅਕਾਸ਼ ਗੁੰਜਾਊ ਨਾਅਰਿਆਂ ਨਾਲ ਰਵਾਨਾ ਹੋਇਆ।ਸ਼ਹੀਦੀ ਲਾਟ ਉੱਪਰ ਝੰਡਾ ਲਹਿਰਾਉਣ ਦੀ ਰਸਮ ਸਿਮਰਪ੍ਰੀਤ ਕੌਰ ਅਤੇ ਜਸਪ੍ਰੀਤ ਸਿੰਘ ਨੇ ਸ਼ਾਂਝੇ ਤੌਰ ’ਤੇ ਨਿਭਾਈ। ਇਸ ਮੌਕੇ ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਨਰਾਇਣ ਦੱਤ, ਨੌਜਵਾਨ ਆਗੂ ਹਰਪ੍ਰੀਤ ਸਿੰਘ, ਭਾਕਿਯੂ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਡਾ.ਰਜਿੰਦਰ ਪਾਲ ਨੇ ਨਕਸਲਵਾੜੀ ਲਹਿਰ ਦੇ ਸੂਹੇ ਇਤਿਹਾਸ ਤੋਂ ਜਾਣੂੰ ਕਰਵਾਉਂਦਿਆਂ ਉਨ੍ਹਾਂ ਦੇ ਅਧੂਰੇ ਕਾਰਜ ਲੁੱਟ, ਜ਼ਬਰ ਅਤੇ ਦਾਬੇ ਤੋਂ ਰਹਿਤ ਬਰਾਬਰਤਾ ਵਾਲਾ ਨਵਾਂ ਜਮਹੂਰੀ ਪ੍ਰਬੰਧ ਸਿਰਜਣ ਲਈ ਚੱਲ ਰਹੇ ਜਮਾਤੀ ਸੰਘਰਸ਼ ਨੂੰ ਤੇਜ਼ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।ਆਗੂਆਂ ਨੇ ਕਿਹਾ ਕਿ ਅੱਜ ਤੋਂ 56 ਸਾਲ ਪਹਿਲਾਂ ਇਨ੍ਹਾਂ ਸ਼ਹੀਦਾਂ ਨੂੰ ਪੁਲਿਸ ਨੇ ਝੂਠੇ ਪੁਲਿਸ ਮੁਕਾਬਲਿਆਂ ਰਾਹੀਂ ਸ਼ਹੀਦ ਕੀਤਾ ਸੀ ਅਤੇ ਮੋਦੀ ਹਕੂਮਤ ਦਾ ਫ਼ਿਰਕੂ ਫਾਸ਼ੀ ਹੱਲਾ ਅਤੇ ਪੰਜਾਬ ਸਰਕਾਰ ਦਾ ਮਿਹਨਤਕਸ਼ ਲੋਕਾਈ ਖਿਲਾਫ਼ ਜਾਬਰ ਹੱਲਾ ਤੇਜ਼ ਹੋਇਆ ਹੈ, ਸਗੋਂ ਉਸ ਸਮੇਂ ਦੀ ਹਾਲਤ ਨਾਲੋਂ ਅੱਜ ਨਾਲੋਂ ਵੱਖਰੀਆਂ ਹਾਲਾਤਾਂ ਨਹੀਂ ਸਗੋਂ ਬਦ ਤੋਂ ਬਦਤਰ ਹਨ।ਜਿਸ ਨਾਲ ਅਮੀਰ-ਗ਼ਰੀਬ ਦਾ ਪਾੜ੍ਹਾ ਵੱਧ ਰਿਹਾ ਹੈ, ਨੌਜਵਾਨੀ ਨੂੰ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਦਲਦਲ ਵਿਚ ਧੱਕਿਆ ਜਾ ਰਿਹਾ ਹੈ, ਔਰਤਾਂ ਉੱਤੇ ਜ਼ਬਰ-ਜ਼ੁਲਮ ਸਭ ਹੱਦਾਂ ਬੰਨੇ੍ਹ ਪਾਰ ਕਰ ਰਿਹਾ ਹੈ। ਇਸ ਜ਼ਬਰ ਦੇ ਬਾਵਜੂਦ ਲੋਕਾਂ ਦੇ ਸੰਘਰਸ਼ ਹਰ ਜ਼ਬਰ ਦੇ ਬਾਵਜੂਦ ਅੱਗੇ ਵੱਧ ਰਹੇ ਹਨ। ਇਸ ਮੌਕੇ ਆਗੂ ਗੁਰਦੇਵ ਸਿੰਘ ਮਾਂਗੇਵਾਲ, ਜਗਰਾਜ ਸਿੰਘ ਹਰਦਾਸਪੁਰਾ, ਗੁਰਮੀਤ ਸਿੰਘ ਸੁੱਖਪੁਰਾ, ਅਮਰਜੀਤ ਸਿੰਘ ਕਾਲਸਾਂ, ਅਜਮੇਰ ਸਿੰਘ ਕਾਲਸਾਂ, ਗੁਰਦੇਵ ਸਿੰਘ ਕਾਲਸਾਂ, ਹਰਚਰਨ ਸਿੰਘ ਚਹਿਲ, ਪਰਮਜੀਤ ਕੌਰ ਸ਼ਹਿਣਾ, ਸਹਿਜਪ੍ਰੀਤ ਕੌਰ, ਜਗਮੀਤ ਬੱਲਮਗੜ੍ਹ ਨੇ ਸ਼ਹੀਦ ਕਿਰਨਜੀਤ ਕੌਰ ਮਹਿਲ ਕਲਾਂ ਦੇ 29ਵੇਂ ਯਾਦਗਾਰੀ ਸਮਾਗਮ ਮੌਕੇ ਮਿਤੀ 12 ਅਗਸਤ ਨੂੰ ਦਾਣਾ ਮੰਡੀ ਮਹਿਲ ਕਲਾਂ ਵਿਖੇ ਕਾਫ਼ਲੇ ਬੰਨ੍ਹ ਕੇ ਪੁੱਜਣ ਦੀ ਅਪੀਲ ਕੀਤੀ। ਇਸ ਸਮੇਂ ਸਟੇਜ਼ ਸਕੱਤਰ ਦੀ ਜ਼ਿੰਮੇਵਾਰੀ ਸੁਖਵਿੰਦਰ ਸਿੰਘ ਠੀਕਰੀਵਾਲ ਨੇ ਨਿਭਾਈ, ਜਦਕਿ ਪਵਿੱਤਰ ਸਿੰਘ ਲਾਲੀ ਨੇ ਹਾਜ਼ਰ ਪਤਵੰਤਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਹਰਪ੍ਰੀਤ ਕੌਰ ਹਰਦਾਸਪੁਰਾ, ਤਾਨੀਆ ਨਿਹਾਲੂਵਾਲ, ਰੁਪਿੰਦਰ ਕੌਰ, ਅਮਨ ਰਾਏਸਰ, ਮਨਪ੍ਰੀਤ ਠੀਕਰੀਵਾਲ, ਗੁਰਸ਼ਰਨ ਮਹਿਲ ਕਲਾਂ, ਪਵਿੱਤਰ ਸਿੰਘ ਰਾਏਸਰ, ਹਰਮਨਦੀਪ ਸਿੰਘ, ਗੁਰਵਿੰਦਰ ਸਿੰਘ, ਜੋਬਨਦੀਪ ਸਿੰਘ ਨੇ ਅਹਿਮ ਭੂਮਿਕਾ ਨਿਭਾਈ।
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਅਗਲੀ ਖ਼ਬਰ ਖ਼ਾਲਸਾ ਪਰਿਵਾਰ ਨੇ ਜਗਰਾਉਂ ਸ਼ਹਿਰ ਦੀਆਂ ਵੱਖ-ਵੱਖ ਸ਼ਖਸੀਅਤਾਂ ਦਾ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।