10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

ਜਗਰਾਉਂ, 9 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਅੱਠਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਾਤਾ ਗੁਜਰੀ ਜੀ ਸੇਵਾ ਸੁਸਾਇਟੀ ਵੱਲੋਂ ਦੂਸਰਾ ਕੀਰਤਨ ਦਰਬਾਰ ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀ ਗੇਟ ਜਗਰਾਉਂ ਵਿਖੇ ਕਰਵਾਇਆ ਗਿਆ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹਜੂਰੀ ਕੀਰਤਨੀਏ ਭਾਈ ਹੀਰਾ ਸਿੰਘ ਨਿਮਾਣਾ ਨੇ ਹਾਜ਼ਰੀ ਭਰੀ ਉਪਰੰਤ ਪ੍ਰਸਿੱਧ ਰਾਗੀ ਜਥਾ ਭਾਈ ਚਰਨ ਧੂੜ ਸਿੰਘ, ਭਾਈ ਜਸਕਰਨਦੀਪ ਸਿੰਘ, ਭਾਈ ਮਨਕਰਨਦੀਪ ਸਿੰਘ ਗੁਰਾਇਆ ਵਾਲਿਆਂ ਦੇ ਜੱਥੇ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।

ਅਜੀਤ ਡੈਸਕ 10-08-2026
ਜਗਰਾਉਂ, 9 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਅੱਠਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਾਤਾ ਗੁਜਰੀ ਜੀ ਸੇਵਾ ਸੁਸਾਇਟੀ ਵੱਲੋਂ ਦੂਸਰਾ ਕੀਰਤਨ ਦਰਬਾਰ ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀ ਗੇਟ ਜਗਰਾਉਂ ਵਿਖੇ ਕਰਵਾਇਆ ਗਿਆ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹਜੂਰੀ ਕੀਰਤਨੀਏ ਭਾਈ ਹੀਰਾ ਸਿੰਘ ਨਿਮਾਣਾ ਨੇ ਹਾਜ਼ਰੀ ਭਰੀ ਉਪਰੰਤ ਪ੍ਰਸਿੱਧ ਰਾਗੀ ਜਥਾ ਭਾਈ ਚਰਨ ਧੂੜ ਸਿੰਘ, ਭਾਈ ਜਸਕਰਨਦੀਪ ਸਿੰਘ, ਭਾਈ ਮਨਕਰਨਦੀਪ ਸਿੰਘ ਗੁਰਾਇਆ ਵਾਲਿਆਂ ਦੇ ਜੱਥੇ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀ ਗੇਟ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ ਨੇ ਸੁਸਾਇਟੀ ਦੇ ਉਪਰਾਲੇ ਦੀ ਸ਼ਲਾਘਾ ਕੀਤੀ । ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ। ਇਸ ਮੌਕੇ ਸੁਸਾਇਟੀ ਵੱਲੋਂ ਸ਼ਹਿਰ ਦੇ ਪਤਵੰਤਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ । ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਜੇਸ਼ਇੰਦਰ ਸਿੰਘ ਸਿੱਧੂ, ਪ੍ਰਧਾਨ ਕੰਵਰਪਾਲ ਸਿੰਘ, ਸਤੀਸ਼ ਕੁਮਾਰ ਪੱਪੂ, ਹਰਦੇਵ ਸਿੰਘ ਬੌਬੀ, ਤਰਲੋਕ ਸਿੰਘ ਸਿਡਾਨਾ, ਅੰਮ੍ਰਿਤਪਾਲ ਸਿੰਘ ,ਗੁਰਪ੍ਰੀਤ ਸਿੰਘ ਮੈਦ, ਬਾਬਾ ਮੋਹਣ ਸਿੰਘ ਸੱਗੂ, ਇੰਦਰਪਾਲ ਸਿੰਘ, ਗਗਨਦੀਪ ਸਿੰਘ ਸਰਨਾ ਸਮੇਤ ਸੁਸਾਇਟੀ ਦੇ ਸਮੂਹ ਮੈਂਬਰ ਅਤੇ ਅਹੁਦੇਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਈਸ਼ਰ ਸਿੰਘ, ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਵਿਖੇ ਤੀਆਂ ਦੇ ਤਿਉਹਾਰ ਸੰਬੰਧੀ ਲੱਗੀਆਂ ਰੌਣਕਾਂ ਅਗਲੀ ਖ਼ਬਰ ਨਕਸਲਵਾੜੀ ਲਹਿਰ ਦੇ ਸ਼ਹੀਦ ਨਿਰੰਜਣ ਸਿੰਘ ਅਕਾਲੀ ਕਾਲਸਾਂ ਦਾ ਸ਼ਹੀਦੀ ਦਿਵਸ ਮਨਾਇਆ * ਦੋਵੇਂ ਲੱਤਾਂ ਬੁਰੀ ਤਰ੍ਹਾਂ ਨੁਕਸਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।