10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਬਾਬਾ ਈਸ਼ਰ ਸਿੰਘ, ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਵਿਖੇ ਤੀਆਂ ਦੇ ਤਿਉਹਾਰ ਸੰਬੰਧੀ ਲੱਗੀਆਂ ਰੌਣਕਾਂ

ਰਾਏਕੋਟ, 9 ਅਗਸਤ (ਬਲਵਿੰਦਰ ਸਿੰਘ ਲਿੱਤਰ) ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਾਬਾ ਈਸ਼ਰ ਸਿੰਘ, ਬਾਬਾ ਕੁੰਦਨ ਸਿੰਘ (ਨਾਨਕਸਰ) ਪਬਲਿਕ ਸਕੂਲ ਝੋਰੜਾਂ ਵਿਖੇ ਪੰਜਾਬੀ ਸੱਭਿਆਚਾਰ ਅਤੇ ਅਮੀਰ ਵਿਰਸੇ ਦੀਆਂ ਰਵਾਇਤਾਂ ਨੂੰ ਜੀਵਤ ਰੱਖਣ ਦੇ ਉਦੇਸ਼ ਨਾਲ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ, ਚਾਅ ਅਤੇ ਖੁਸ਼ੀ ਨਾਲ ਮਨਾਇਆ ਗਿਆ। ਤੀਆਂ ਦੇ ਤਿਉਹਾਰ ਨੂੰ ਮਨਾਉਣ ਸਮੇਂ ਕੁਦਰਤ ਨੇ ਵੀ ਮੌਸਮ ਨੂੰ ਸੁਹਾਵਣਾ ਬਣਾ ਕੇ ਇਸ ਤਿਉਹਾਰ ਦੀ ਖ਼ੂਬਸੂਰਤੀ ਵਿਚ ਹੋਰ ਰੰਗ ਭਰ ਦਿੱਤੇ।

ਬਾਬਾ ਈਸ਼ਰ ਸਿੰਘ, ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਵਿਖੇ ਤੀਆਂ ਦੇ ਤਿਉਹਾਰ ਮੌਕੇ ਵਿਦਿਆਰਥਣਾਂ ਪੇਸ਼ਕਾਰੀ ਦਿੰਦੀਆਂ ਹੋਈਆਂ। ਤਸਵੀਰ: ਬਲਵਿੰਦਰ ਸਿੰਘ ਲਿੱਤਰ 10-08-2026
ਰਾਏਕੋਟ, 9 ਅਗਸਤ (ਬਲਵਿੰਦਰ ਸਿੰਘ ਲਿੱਤਰ) ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਾਬਾ ਈਸ਼ਰ ਸਿੰਘ, ਬਾਬਾ ਕੁੰਦਨ ਸਿੰਘ (ਨਾਨਕਸਰ) ਪਬਲਿਕ ਸਕੂਲ ਝੋਰੜਾਂ ਵਿਖੇ ਪੰਜਾਬੀ ਸੱਭਿਆਚਾਰ ਅਤੇ ਅਮੀਰ ਵਿਰਸੇ ਦੀਆਂ ਰਵਾਇਤਾਂ ਨੂੰ ਜੀਵਤ ਰੱਖਣ ਦੇ ਉਦੇਸ਼ ਨਾਲ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ, ਚਾਅ ਅਤੇ ਖੁਸ਼ੀ ਨਾਲ ਮਨਾਇਆ ਗਿਆ। ਤੀਆਂ ਦੇ ਤਿਉਹਾਰ ਨੂੰ ਮਨਾਉਣ ਸਮੇਂ ਕੁਦਰਤ ਨੇ ਵੀ ਮੌਸਮ ਨੂੰ ਸੁਹਾਵਣਾ ਬਣਾ ਕੇ ਇਸ ਤਿਉਹਾਰ ਦੀ ਖ਼ੂਬਸੂਰਤੀ ਵਿਚ ਹੋਰ ਰੰਗ ਭਰ ਦਿੱਤੇ। ਸੁਹਾਵਣੇ ਮੌਸਮ ਵਿਚ ਹੋਇਆ ਇਹ ਸਮਾਗਮ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥਣਾਂ ਲਈ ਇਕ ਯਾਦਗਾਰ ਪਲ਼ ਬਣ ਗਿਆ। ਸਕੂਲ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਵਾਂ ਨੇ ਪੰਜਾਬੀ ਪਹਿਰਾਵੇ ਵਿਚ ਸੱਜ-ਧੱਜ ਕੇ ਤੀਆਂ ਦੇ ਰਵਾਇਤੀ ਰੰਗ ਨੂੰ ਹੋਰ ਵੀ ਖ਼ੂਬਸੂਰਤ ਬਣਾਇਆ। ਇਸ ਮੌਕੇ ਵਿਦਿਆਰਥਣਾਂ ਵਲੋਂ ਗਿੱਧਾ, ਪੰਜਾਬੀ ਲੋਕ-ਗੀਤ, ਬੋਲੀਆਂ ਅਤੇ ਲੋਕ-ਨਾਚ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ, ਜਦਕਿ ਪੀਂਘਾਂ, ਪੰਜਾਬੀ ਬੋਲੀਆਂ ਅਤੇ ਲੋਕ-ਸੰਗੀਤ ਨੇ ਪੂਰੇ ਸਕੂਲ ਕੈਂਪਸ ਨੂੰ ਪੰਜਾਬੀ ਸੱਭਿਆਚਾਰ ਦੇ ਰੰਗ ਵਿਚ ਰੰਗ ਦਿੱਤਾ। ਵਿਦਿਆਰਥਣਾਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਪੰਜਾਬ ਦੀ ਧਰਤੀ ਦੀ ਖੁਸ਼ਬੂ ਅਤੇ ਧੀਆਂ ਦੇ ਚਾਵਾਂ ਨੂੰ ਬਾਖ਼ੂਬੀ ਪੇਸ਼ ਕੀਤਾ। ਇਸ ਵਿਸ਼ੇਸ਼ ਸਮਾਗਮ ਨੂੰ ਸਮੂਹ ਸਟਾਫ਼ ਵਲੋਂ ਬੜੇ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਆਯੋਜਿਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਪਲਵਿੰਦਰ ਸਿੰਘ ਚੀਮਾ ਦੀ ਅਗਵਾਈ ਅਤੇ ਸੁਚੱਜੀ ਵਿਉਂਤਬੰਦੀ ਸਦਕਾ ਤੀਆਂ ਦਾ ਤਿਉਹਾਰ ਸਫ਼ਲ ਅਤੇ ਯਾਦਗਾਰ ਹੋ ਨਿੱਬੜਿਆ।ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਬੱਚਿਆਂ ਨੂੰ ਆਪਣੀਆਂ ਜੜ੍ਹਾਂ, ਪੰਜਾਬੀ ਵਿਰਸੇ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨਾਲ ਜੋੜ੍ਹਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਤੀਆਂ ਦੇ ਇਸ ਸਮਾਗਮ ਨੇ ਧੀਆਂ ਦੀ ਖੁਸ਼ੀ, ਪੰਜਾਬੀ ਸੱਭਿਆਚਾਰ ਦੀ ਖ਼ੂਬਸੂਰਤੀ ਅਤੇ ਆਪਸੀ ਪਿਆਰ ਦੀ ਇਕ ਸੁਹਾਵਣੀ ਤਸਵੀਰ ਪੇਸ਼ ਕੀਤੀ। ਸੁਹਾਵਣੇ ਮੌਸਮ, ਪੰਜਾਬੀ ਪਹਿਰਾਵੇ, ਗਿੱਧੇ ਦੀਆਂ ਧਮਾਲਾਂ ਅਤੇ ਬੋਲੀਆਂ ਦੀ ਗੂੰਜ ਨੇ ਤੀਆਂ ਦੇ ਇਸ ਪਵਿੱਤਰ ਤਿਉਹਾਰ ਨੂੰ ਸਾਰਿਆਂ ਲਈ ਇੱਕ ਅਬੁੱਲ ਅਤੇ ਯਾਦਗਾਰ ਦਿਨ ਬਣਾ ਦਿੱਤਾ।
ਪਿਛਲੀ ਖ਼ਬਰ ਸਿਹਤ ਕਰਮਚਾਰੀ ਸਰਬਜੀਤ ਕੌਰ ਦਾ ਕਮਿਊਨਿਟੀ ਹੈਲਥ ਸੈਂਟਰ ਵਲੀਪੁਰ ਕਲਾਂ ’ਚ ਪਦਉੱਨਤ ਹੋਣ ’ਤੇ ਸਨਮਾਨ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।