11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪਿੰਡ ਅੱਬੂਪੁਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਭੂੰਦੜੀ, 10 ਅਗਸਤ (ਕੁਲਦੀਪ ਸਿੰਘ ਮਾਨ)- ਪਿੰਡ ਅੱਬੂਪੁਰਾ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਅਤੇ ਰਵਾਇਤੀ ਰੰਗਾਂ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡ ਦੀਆਂ ਔਰਤਾਂ ਅਤੇ ਮੁਟਿਆਰਾਂ ਨੇ ਪੰਜਾਬੀ ਸੱਭਿਆਚਾਰ ਨਾਲ ਜੁੜੀਆਂ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲੈਂਦਿਆਂ ਤੀਆਂ ਦੇ ਪੁਰਾਤਨ ਰੰਗ ਨੂੰ ਜੀਵਤ ਕੀਤਾ।

ਅਜੀਤ ਡੈਸਕ 11-08-2026
ਭੂੰਦੜੀ, 10 ਅਗਸਤ (ਕੁਲਦੀਪ ਸਿੰਘ ਮਾਨ)- ਪਿੰਡ ਅੱਬੂਪੁਰਾ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਅਤੇ ਰਵਾਇਤੀ ਰੰਗਾਂ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡ ਦੀਆਂ ਔਰਤਾਂ ਅਤੇ ਮੁਟਿਆਰਾਂ ਨੇ ਪੰਜਾਬੀ ਸੱਭਿਆਚਾਰ ਨਾਲ ਜੁੜੀਆਂ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲੈਂਦਿਆਂ ਤੀਆਂ ਦੇ ਪੁਰਾਤਨ ਰੰਗ ਨੂੰ ਜੀਵਤ ਕੀਤਾ। ਸਮਾਗਮ ਦੌਰਾਨ ਪੰਜਾਬੀ ਲੋਕ ਗੀਤਾਂ, ਬੋਲੀਆਂ ਅਤੇ ਗਿੱਧੇ ਦੀਆਂ ਪੇਸ਼ਕਾਰੀਆਂ ਨੇ ਖੂਬ ਰੰਗ ਬੰਨ੍ਹਿਆ। ਇਸ ਮੌਕੇ ਹਾਜ਼ਰ ਔਰਤਾਂ ਨੇ ਪੰਜਾਬੀ ਸੱਭਿਆਚਾਰਕ ਵਿਰਸੇ ਨੂੰ ਸੰਭਾਲਣ ਅਤੇ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਸੰਦੇਸ਼ ਵੀ ਦਿੱਤਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸਰਪੰਚ ਗੁਰਮੀਤ ਸਿੰਘ ਗੋਗੀ, ਸੁਕਿੰਦਰ ਸਿੰਘ ਸ਼ਿੰਦਾ, ਕੁਲਦੀਪ ਸਿੰਘ ਸਾਬਕਾ ਸੈਨਿਕ, ਡਾ. ਕਰਮ ਸਿੰਘ, ਕੁਲਵਿੰਦਰ ਸਿੰਘ, ਸਰਪੰਚ ਸੁਖਦੀਪ ਕੌਰ, ਪਰਮਿੰਦਰ ਕੌਰ, ਕਮਲ ਕੌਰ, ਕਰਮਜੀਤ ਕੌਰ, ਬੇਅੰਤ ਕੌਰ, ਸੁਰਿੰਦਰ ਕੌਰ, ਮਨਪ੍ਰੀਤ ਕੌਰ, ਵੀਰਪਾਲ ਕੌਰ, ਅਨੁਰੀਤ ਕੌਰ, ਹੈਰੀ ਅਤੇ ਸਤਿੰਦਰ ਕੌਰ ਬੱਬੂ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਭਾਕਿਯੂ ਏਕਤਾ ਡਕੌਂਦਾ ਵਲੋਂ ਦਰਜਨਾਂ ਪਿੰਡਾਂ ’ਚ ਜਨਤਕ ਮੀਟਿੰਗਾਂ ਦੀ ਮੁਹਿੰਮ ਮੁਕੰਮਲ ਅਗਲੀ ਖ਼ਬਰ ਇੰਪੀਰੀਅਲ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।