11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸ੍ਰੀ ਰਾਮ ਕਾਲਜ ਡੱਲਾ ਦੀਆਂ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਕਰਮਵਾਰ ਗਗਨਦੀਪ ਕੌਰ, ਕਸ਼ਿਸ਼ ਸਿੰਗਲਾ, ਗੁਰਪ੍ਰੀਤ ਕੌਰ ਤੇ ਜਸ਼ਨਪ੍ਰੀਤ ਕੌਰ ਸ੍ਰੀ ਰਾਮ ਕਾਲਜ ਡੱਲਾ ਦਾ ਨਤੀਜਾ ਸ਼ਾਨਦਾਰ ਰਿਹਾ

ਹਠੂਰ, 10 ਅਗਸਤ (ਜਸਵਿੰਦਰ ਸਿੰਘ ਛਿੰਦਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਪੀ. ਜੀ.

ਅਜੀਤ ਡੈਸਕ 11-08-2026
ਹਠੂਰ, 10 ਅਗਸਤ (ਜਸਵਿੰਦਰ ਸਿੰਘ ਛਿੰਦਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਪੀ.ਜੀ.ਡੀ.ਸੀ.ਏ. (ਸਮੈਸਟਰ ਦੂਜਾ) ਦੇ ਐਲਾਨੇ ਨਤੀਜਿਆਂ ਵਿਚ ਸ੍ਰੀ ਰਾਮ ਕਾਲਜ ਡੱਲਾ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਦੇਵੀ ਚੰਦ ਸ਼ਰਮਾ ਨੇ ਦੱਸਿਆ ਕਿ ਪ੍ਰਿੰ. ਪ੍ਰਭਜੀਤ ਸਿੰਘ ਦੀ ਅਗਵਾਈ ਵਿਚ ਕਾਲਜ ਦਾ ਨਤੀਜਾ ਬੇਹੱਦ ਪ੍ਰਭਾਵਸ਼ਾਲੀ ਰਿਹਾ ਹੈ, ਜਿਸ ਵਿਚ ਗਗਨਦੀਪ ਕੌਰ ਨੇ 84.3 ਪ੍ਰਤੀਸ਼ਤ ਫੀਸਦੀ ਅੰਕ ਲੈ ਕੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਕਸ਼ਿਸ਼ ਸਿੰਗਲਾ ਨੇ 84 ਪ੍ਰਤੀਸ਼ਤ ਅੰਕ ਹਾਸਲ ਕਰਕੇ ਦੂਜਾ ਸਥਾਨ ਅਤੇ ਗੁਰਪ੍ਰੀਤ ਕੌਰ ਤੇ ਜਸ਼ਨਪ੍ਰੀਤ ਕੌਰ ਨੇ 82 ਪ੍ਰਤੀਸ਼ਤ ਅੰਕ ਹਾਸਲ ਕਰਕੇ ਤੀਜਾ ਸਥਾਨ ਲਿਆ ਹੈ। ਪ੍ਰਿੰਸੀਪਲ ਪ੍ਰਭਜੀਤ ਸਿੰਘ ਨੇ ਇਸ ਮੌਕੇ ਮੁੱਢਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਉਕਤ ਵਿਦਿਆਰਥੀਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਸਖਤ ਮਿਹਨਤ ਹੀ ਤਰੱਕੀ ਦਾ ਇਕੋ ਇਕ ਰਾਹ ਹੈ। ਜਿਹੜੇ ਬੱਚੇ ਦਿਲ ਲਾ ਕੇ ਪੜ੍ਹਾਈ ਕਰਦੇ ਹਨ ਉਹ ਹਮੇਸ਼ਾ ਮੂਹਰੀਆਂ ਕਤਾਰਾਂ ਵਿਚ ਆਉਂਦੇ ਹਨ। ਉਨ੍ਹਾਂ ਨੇ ਦੂਜੇ ਬੱਚਿਆਂ ਨੂੰ ਵੀ ਹੋਰ ਸਖਤ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ। ਇ ਸ ਮੌਕੇ ਮਾ. ਅਵਤਾਰ ਸਿੰਘ, ਮਾ, ਭਗ ਵੰਤ ਸਿੰਘ, ਮੁਖਤਿਆਰ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਆਜ਼ਾਦੀ ਦਿਹਾੜੇ ਸੰਬੰਧੀ ਐਮੀਨੈਸ ਸਕੂਲ ਜਗਰਾਉਂ ਵਿਖੇ ਦੂਸਰੀ ਰਿਹਰਸਲ ਹੋਈ, ਅਗਲੀ ਖ਼ਬਰ ਲਾਇਨਜ਼ ਕਲੱਬ ਜਗਰਾਉਂ ਵੱਲੋਂ ਸਿਵਲ ਹਸਪਤਾਲ ਦੇ ਡਾਕਟਰਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।