ਬ੍ਰਿਟਿਸ਼ ਹਾਈ ਕਮਿਸ਼ਨ ਵਲੋਂ ਵੀਜ਼ਾ ਧੋਖਾਧੜੀ ਖ਼ਿਲਾਫ਼ ਜਾਗਰੂਕਤਾ ਮੁਹਿੰਮ
ਜ਼ਮੀਨੀ ਪੱਧਰ ’ਤੇ ਜਾਗਰੂਕਤਾ ਲਈ ਹਲਕਾ ਦਾਖਾ ਵਿਚ ਸੰਧੂ ਨੂੰ ਮਿਲੇ-ਸਮੇਰਿਗਲਿਓ
ਮੁੱਲਾਂਪੁਰ ਦਾਖਾ, 11 ਅਗਸਤ (ਨਿਰਮਲ ਸਿੰਘ ਧਾਲੀਵਾਲ) ਵੀਜ਼ਾ ਧੋਖਾਧੜੀ ਖ਼ਿਲਾਫ਼ ਜਾਗਰੂਕਤਾ ਦਾ ਸੰਦੇਸ਼ ਜ਼ਮੀਨੀ ਪੱਧਰ ਤੱਕ ਪਹੁੰਚਾਉਂਦਿਆਂ, ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲਿਓ ਨੇ ਸੋਮਵਾਰ ਨੂੰ ਲੁਧਿਆਣਾ ਨੇੜੇ ਦਾਖਾ ਵਿਖੇ ਪਿੰਡ ਵਾਸੀਆਂ ਅਤੇ ਨੌਜਵਾਨਾਂ ਨਾਲ ਗੱਲਬਾਤ ਕੀਤੀ। ਇਹ ਪ੍ਰੋਗਰਾਮ ਬ੍ਰਿਟਿਸ਼ ਹਾਈ ਕਮਿਸ਼ਨ ਦੀ ਵੀਜ਼ਾ ਧੋਖਾਧੜੀ ਤੋਂ ਬਚੋ ਮੁਹਿੰਮ ਤਹਿਤ ਕਰਵਾਇਆ ਗਿਆ।
ਬ
ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲਿਓ ਦੇ ਸਵਾਗਤ ਸਮੇਂ ਕੈਪਟਨ ਸੰਦੀਪ ਸਿੰਘ ਸੰਧੂ। ਅਜੀਤ ਤਸਵੀਰ
ਲੁਧਿਆਣਾ ਸਹੋਦਿਆ ਮੈਥ ਤੇ ਸਾਇੰਸ ਫੈਸਟ ਵਿਚ ਬ੍ਰਿਜ ਮੇਕਿੰਗ ਅਤੇ ਵਰਕਿੰਗ ਮਾਡਲ ਪੇਸ਼ਕਾਰੀ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕਰਨ ਵਾਲੀਆਂ ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ ਪ੍ਰਿੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ ਵਿਦਿਆਰਥਣਾਂ ਦਾ ਸਨਮਾਨ ਕਰਦੇ ਹੋਏ ਅਤੇ ਅਧਿਆਪਕਾਂ ਨਾਲ। ਤਸਵੀਰ: ਕੁਲਦੀਪ ਸਿੰਘ ਮਾਨ
12-08-2026
ਮੁੱਲਾਂਪੁਰ ਦਾਖਾ, 11 ਅਗਸਤ (ਨਿਰਮਲ ਸਿੰਘ ਧਾਲੀਵਾਲ) ਵੀਜ਼ਾ ਧੋਖਾਧੜੀ ਖ਼ਿਲਾਫ਼ ਜਾਗਰੂਕਤਾ ਦਾ ਸੰਦੇਸ਼ ਜ਼ਮੀਨੀ ਪੱਧਰ ਤੱਕ ਪਹੁੰਚਾਉਂਦਿਆਂ, ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲਿਓ ਨੇ ਸੋਮਵਾਰ ਨੂੰ ਲੁਧਿਆਣਾ ਨੇੜੇ ਦਾਖਾ ਵਿਖੇ ਪਿੰਡ ਵਾਸੀਆਂ ਅਤੇ ਨੌਜਵਾਨਾਂ ਨਾਲ ਗੱਲਬਾਤ ਕੀਤੀ। ਇਹ ਪ੍ਰੋਗਰਾਮ ਬ੍ਰਿਟਿਸ਼ ਹਾਈ ਕਮਿਸ਼ਨ ਦੀ ਵੀਜ਼ਾ ਧੋਖਾਧੜੀ ਤੋਂ ਬਚੋ ਮੁਹਿੰਮ ਤਹਿਤ ਕਰਵਾਇਆ ਗਿਆ। ਇਸ ਗੱਲਬਾਤ ਵਿਚ ਬ੍ਰਿਟਿਸ਼ ਹਾਈ ਕਮਿਸ਼ਨ ਦੇ ਸੀਨੀਅਰ ਸਲਾਹਕਾਰ ਰਾਜਿੰਦਰ ਐੱਸ. ਨਾਗਰਕੋਟੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਵੀ ਸ਼ਾਮਿਲ ਹੋਏ। ਸੈਸ਼ਨ ਦੌਰਾਨ ਪਿੰਡ ਵਾਸੀਆਂ ਨੇ ਯੂ.ਕੇ. ਵੀਜ਼ਾ, ਵਿਦੇਸ਼ਾਂ ਵਿਚ ਸਿੱਖਿਆ ਅਤੇ ਰੁਜ਼ਗਾਰ ਨਾਲ ਸਬੰਧਿਤ ਸਵਾਲ ਪੁੱਛੇ ਅਤੇ ਬ੍ਰਿਟਿਸ਼ ਹਾਈ ਕਮਿਸ਼ਨ ਦੇ ਵਫ਼ਦ ਨਾਲ ਆਪਣੇ ਅਸਲ ਤਜਰਬੇ ਵੀ ਸਾਂਝੇ ਕੀਤੇ। ਗੱਲਬਾਤ ਦੌਰਾਨ ਵਿਦੇਸ਼ ਜਾਣ ਦੀ ਯੋਜਨਾ ਬਣਾ ਰਹੇ ਲੋਕਾਂ ਸਾਹਮਣੇ ਆਉਣ ਵਾਲੀਆਂ ਕੁਝ ਆਮ ਚੁਣੌਤੀਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਸ੍ਰੀਮਤੀ ਸਮੇਰਿਗਲਿਓ ਅਤੇ ਸ੍ਰੀ ਨਾਗਰਕੋਟੀ ਨੇ ਵੀਜ਼ਾ ਘੁਟਾਲਿਆਂ ਅਤੇ ਧੋਖਾਧੜੀ ਬਾਰੇ ਜਾਗਰੂਕ ਕੀਤਾ ਅਤੇ ਯੂ.ਕੇ. ਲਈ ਸੁਰੱਖਿਅਤ ਅਤੇ ਕਾਨੂੰਨੀ ਰਸਤੇ ਰਾਹੀਂ ਯਾਤਰਾ ਅਤੇ ਮਾਈਗ੍ਰੇਸ਼ਨ ਨੂੰ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵਿਦੇਸ਼ਾਂ ਵਿਚ ਸਿੱਖਿਆ ਜਾਂ ਰੁਜ਼ਗਾਰ ਦੀ ਯੋਜਨਾ ਬਣਾਉਂਦੇ ਸਮੇਂ ਸਿਰਫ਼ ਤਸਦੀਕਸ਼ੁਦਾ ਸਰੋਤਾਂ ਤੋਂ ਜਾਣਕਾਰੀ ਹਾਸਲ ਕਰਨ ਅਤੇ ਸ਼ਾਰਟਕੱਟ ਦਾ ਵਾਅਦਾ ਕਰਨ ਵਾਲੇ ਏਜੰਟਾਂ ਤੋਂ ਸਾਵਧਾਨ ਰਹਿਣ। ਮੁਹਿੰਮ ਤਹਿਤ ਯੂ.ਕੇ. ਦੀਆਂ ਟੀਮਾਂ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਵਿਚ ਜਾਗਰੂਕਤਾ ਪ੍ਰੋਗਰਾਮ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਵੀਜ਼ਾ ਘੁਟਾਲਿਆਂ ਦੇ ਸੰਕੇਤਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਮੁਹਿੰਮ ਤਹਿਤ ਸੰਭਾਵਿਤ ਯਾਤਰੀਆਂ ਨੂੰ ਜਾਣਕਾਰੀ ਦੀ ਪੁਸ਼ਟੀ ਕਰਨ ਅਤੇ ਸੁਚੇਤ ਰਹਿਣ ਲਈ ਸਮਰਪਿਤ ਵਟਸਅੱਪ ਚੈਟਬੌਟ: +91 70652 51380 ਦੀ ਵਰਤੋਂ ਕਰਨ ਲਈ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ।