14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਦੀਪਇੰਦਰ ਸਿੰਘ ਭੰਡਾਰੀ ਸ਼੍ਰੋਮਣੀ ਅਕਾਲੀ ਦਲ ਦੀ ਪੀ.ਏ.ਸੀ. ਕਮੇਟੀ ਦੇ ਮੈਂਬਰ ਨਿਯੁਕਤ ਅਨਾਰਕਲੀ ਬਾਜ਼ਾਰ ਵਿਖੇ ਦੀਪਇੰਦਰ ਸਿੰਘ ਭੰਡਾਰੀ ਤੇ ਹਰਦੇਵ ਸਿੰਘ ਬੌਬੀ ਦਾ ਕੀਤਾ ਸਨਮਾਨ

ਜਗਰਾਉਂ, 13 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦਿਆਂ ਪ੍ਰਮੁੱਖ ਆਗੂ ਦੀਪਇੰਦਰ ਸਿੰਘ ਭੰਡਾਰੀ ਨੂੰ ਪਾਰਟੀ ਦੀ ਉੱਚ ਪੱਧਰੀ ਰਾਜਸੀ ਸਲਾਹਕਾਰ ਕਮੇਟੀ (ਪੀ. ਏ.

ਸਫ਼ਾਈ ਸੇਵਕ ਯੂਨੀਅਨ ਜਗਰਾਉਂ ਦੀ ਚੋਣ ਦੌਰਾਨ ਅਰੁਣ ਗਿੱਲ ਚੌਥੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ 14-08-2026
ਜਗਰਾਉਂ, 13 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦਿਆਂ ਪ੍ਰਮੁੱਖ ਆਗੂ ਦੀਪਇੰਦਰ ਸਿੰਘ ਭੰਡਾਰੀ ਨੂੰ ਪਾਰਟੀ ਦੀ ਉੱਚ ਪੱਧਰੀ ਰਾਜਸੀ ਸਲਾਹਕਾਰ ਕਮੇਟੀ (ਪੀ.ਏ.ਸੀ.) ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹਰਦੇਵ ਸਿੰਘ ਬੌਬੀ ਨੂੰ ਅਕਾਲੀ ਦਲ ਵਪਾਰ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ ’ਤੇ ਉਨ੍ਹਾਂ ਦਾ ਨਿੱਘਾ ਸਨਮਾਨ ਕੀਤਾ ਗਿਆ। ਦੀਪਇੰਦਰ ਸਿੰਘ ਭੰਡਾਰੀ ਦੇ ਪੀ.ਏ.ਸੀ. ਮੈਂਬਰ ਬਣਨ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਅੰਦਰ ਖੁਸ਼ੀ ਦੀ ਲਹਿਰ ਦੌੜ ਗਈ। ਅੱਜ ਦਿਨ ਭਰ ਉਨ੍ਹਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਰਿਹਾ। ਸ. ਭੰਡਾਰੀ ਅਤੇ ਸ. ਬੌਬੀ ਦੀ ਸ਼ਹਿਰੀ ਸਿੱਖਾਂ ਅਤੇ ਵਪਾਰੀ ਵਰਗ ਅੰਦਰ ਕਾਫ਼ੀ ਮਜ਼ਬੂਤ ਪਕੜ ਮੰਨੀ ਜਾਂਦੀ ਹੈ। ਉਹ ਲੰਮੇ ਸਮੇਂ ਤੋਂ ਵੱਖ-ਵੱਖ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਸੰਸਥਾਵਾਂ ਵਿੱਚ ਸਰਗਰਮ ਭੂਮਿਕਾ ਨਿਭਾਉਂਦੇ ਹੋਏ ਨੁਮਾਇੰਦਗੀ ਕਰ ਰਹੇ ਹਨ। ਅੱਜ ਅਨਾਰਕਲੀ ਬਾਜ਼ਾਰ ਵਿਖੇ ਸਰਨਾ ਪਰਿਵਾਰ ਤੇ ਸਮੂਹ ਦੁਕਾਨਦਾਰਾਂ ਵੱਲੋਂ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕਰਕੇ ਦੀਪਇੰਦਰ ਸਿੰਘ ਭੰਡਾਰੀ ਅਤੇ ਹਰਦੇਵ ਸਿੰਘ ਬੌਬੀ ਦਾ ਵਿਸ਼ੇਸ਼ ਤੌਰ ’ਤੇ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਭਰਵਾਂ ਸਨਮਾਨ ਕੀਤਾ ਗਿਆ। ਆਪਣੀ ਇਸ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੀਪਇੰਦਰ ਸਿੰਘ ਭੰਡਾਰੀ ਨੇ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਇੰਚਾਰਜ ਐੱਸ.ਆਰ. ਕਲੇਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਜੋ ਵਿਸ਼ਵਾਸ ਮੇਰੇ ’ਤੇ ਪ੍ਰਗਟਾਇਆ ਹੈ, ਮੈਂ ਉਸ ’ਤੇ ਪੂਰਾ ਉੱਤਰਨ ਦੀ ਕੋਸ਼ਿਸ਼ ਕਰਾਂਗਾ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਮਿਹਨਤ ਕਰਾਂਗਾ। ਇਸ ਮੌਕੇ ਅਕਾਲੀ ਦਲ ਵਪਾਰ ਵਿੰਗ ਦੇ ਸ਼ਹਿਰੀ ਪ੍ਰਧਾਨ ਗੁਰਸ਼ਰਨ ਸਿੰਘ ਮਿਗਲਾਨੀ, ਜਥੇਦਾਰ ਕੁਲਬੀਰ ਸਿੰਘ ਸਰਨਾ, ਗਗਨਦੀਪ ਸਿੰਘ ਸਰਨਾ, ਰਜਿੰਦਰਪਾਲ ਸਿੰਘ ਮੱਕੜ, ਅਮਰੀਕ ਸਿੰਘ ਚਾਵਲਾ, ਹਰਿੰਦਰ ਸਿੰਘ, ਗੁਰਮੀਤ ਸਿੰਘ ਸਰਨਾ, ਕਮਲਪ੍ਰੀਤ ਸਿੰਘ, ਸੁਰਜੀਤ ਸਿੰਘ ਕਾਮਰੇਡ, ਪ੍ਰੀਤਮ ਸਿੰਘ ਚਾਵਲਾ, ਮਨਪ੍ਰੀਤ ਸਿੰਘ ਹੌਬੀ, ਮਨੀ ਜਨੇਜਾ, ਰਕੇੇਸ਼ ਸ਼ਾਸ਼ਤਰੀ, ਅਮਨਦੀਪ ਸਿੰਘ ਸਰਨਾ, ਟੀਟੂ ਬਜਾਜ, ਸ਼ਰਇੰਦਰ ਸਿੰਘ ਵਾਹੀਆ, ਗਗਨਦੀਪ ਸਿੰਘ ਵਾਹੀਆ, ਇੰਦਰਪਾਲ ਸਿੰਘ ਪੱਪੂ, ਰੋਬਿਨ ਅਰੋੜਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਨੋਹੜ ’ਚ ਹਰਿਆਵਲ ਤਹਿਤ ਬੂਟੇ ਲਾਉਣ ਵਾਲੇ ਨੌਜਵਾਨਾਂ ਨੂੰ ਡੀ.ਐੱਸ.ਪੀ. ਕਰਨ ਸੰਧੂ ਨੇ ਕੀਤਾ ਉਤਸ਼ਾਹਿਤ ਅਗਲੀ ਖ਼ਬਰ ਈ.ਡੀ. ਵਲੋਂ ਪਲਾਟ ਅਲਾਟਮੈਂਟ ਮਾਮਲੇ ਵਿਚ ਪੰਜਾਬ-ਚੰਡੀਗੜ੍ਹ ਵਿਚ 11 ਥਾਵਾਂ ’ਤੇ ਛਾਪੇਮਾਰੀ ਨਕਦੀ ਬਰਾਮਦ, 4 ਕਰੋੜ ਤੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।