14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਮੱਸਿਆ ਦੇ ਦਿਹਾੜੇ ’ਤੇ ਧਾਰਮਿਕ ਲਿਟਰੇਚਰ ਅਤੇ ਬੂਟੇ ਵੰਡੇ

ਰਾਏਕੋਟ, 13 ਅਗਸਤ (ਬਲਵਿੰਦਰ ਸਿੰਘ ਲਿੱਤਰ) ਨਾਮਵਰ ਸਮਾਜ ਸੇਵੀ ਸੰਸਥਾ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ (ਰਜਿ:) ਰਾਏਕੋਟ ਵਲੋਂ ਸਾਉਣ ਮਹੀਨੇ ਦੀ ਮੱਸਿਆ ਦੇ ਦਿਹਾੜੇ ਮੌਕੇ ਇਤਿਹਾਸਕ ਗੁਰਦੁਆਰਾ ਕਰੀਰ ਸਾਹਿਬ ਪਾਤਿਸ਼ਾਹੀ 6ਵੀਂ ਪਿੰਡ ਲਿੱਤਰਾਂ ਵਿਖੇ ਸੁਸਾਇਟੀ ਦੇ ਪ੍ਰਧਾਨ ਡਾ. ਉਲਵਿੰਦਰ ਸਿੰਘ ਰਾਏਕੋਟ ਦੀ ਦੇਖ-ਰੇਖ ਹੇਠ ਧਾਰਮਿਕ ਸਾਹਿਤ ਅਤੇ ਵੱਖ-ਵੱਖ ਕਿਸਮਾਂ ਦੇ ਫ਼ਲਦਾਰ ਤੇ ਛਾਂਦਾਰ ਬੂਟਿਆਂ ਦਾ ਮੁਫ਼ਤ ਲੰਗਰ ਲਗਾਇਆ ਗਿਆ।

ਅਜੀਤ ਡੈਸਕ 14-08-2026
ਰਾਏਕੋਟ, 13 ਅਗਸਤ (ਬਲਵਿੰਦਰ ਸਿੰਘ ਲਿੱਤਰ) ਨਾਮਵਰ ਸਮਾਜ ਸੇਵੀ ਸੰਸਥਾ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ (ਰਜਿ:) ਰਾਏਕੋਟ ਵਲੋਂ ਸਾਉਣ ਮਹੀਨੇ ਦੀ ਮੱਸਿਆ ਦੇ ਦਿਹਾੜੇ ਮੌਕੇ ਇਤਿਹਾਸਕ ਗੁਰਦੁਆਰਾ ਕਰੀਰ ਸਾਹਿਬ ਪਾਤਿਸ਼ਾਹੀ 6ਵੀਂ ਪਿੰਡ ਲਿੱਤਰਾਂ ਵਿਖੇ ਸੁਸਾਇਟੀ ਦੇ ਪ੍ਰਧਾਨ ਡਾ. ਉਲਵਿੰਦਰ ਸਿੰਘ ਰਾਏਕੋਟ ਦੀ ਦੇਖ-ਰੇਖ ਹੇਠ ਧਾਰਮਿਕ ਸਾਹਿਤ ਅਤੇ ਵੱਖ-ਵੱਖ ਕਿਸਮਾਂ ਦੇ ਫ਼ਲਦਾਰ ਤੇ ਛਾਂਦਾਰ ਬੂਟਿਆਂ ਦਾ ਮੁਫ਼ਤ ਲੰਗਰ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਮਾ. ਪ੍ਰੀਤਮ ਸਿੰਘ ਬਰ੍ਹਮੀ ਨੇ ਦੱਸਿਆ ਕਿ ਸੁਸਾਇਟੀ ਦੇ ਸਰਪ੍ਰਸਤ ਡਾ. ਕਰਵਿੰਦਰ ਸਿੰਘ ਇੰਗਲੈਂਡ ਦੀ ਅਗਵਾਈ ਅਤੇ ਪ੍ਰੇਰਣਾ ਸਦਕਾ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੱਸਿਆਂ ਦੇ ਦਿਹਾੜੇ ਮੌਕੇ ਸੰਗਤਾਂ ਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ਮਨੋਰਥ ਨਾਲ ਛਾਂਦਾਰ ਅਤੇ ਫ਼ਲਦਾਰ ਬੂਟੇ ਵੰਡੇ ਗਏ । ਇਸਦੇ ਨਾਲ ਹੀ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਅਮੀਰ ਸਿੱਖ ਇਤਿਹਾਸ ਨਾਲ ਜੋੜ੍ਹਨ ਲਈ ਧਾਰਮਿਕ ਸਾਹਿਤ ਦੀਆਂ ਪੁਸਤਕਾਂ ਵੀ ਮੁਫ਼ਤ ਤਕਸੀਮ ਕੀਤੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਡਾ. ਉਲਵਿੰਦਰ ਸਿੰਘ ਨੇ ਦੱਸਿਆ ਕਿ ਵੱਧ ਰਹੀ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਬੂਟੇ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ ਭਵਿੱਖ ਵਿਚ ਵੀ ਅਜਿਹੇ ਸਮਾਜ ਸੇਵੀ ਅਤੇ ਧਾਰਮਿਕ ਕਾਰਜਾਂ ਲਈ ਵਚਨਬੱਧ ਰਹੇਗੀ। ਇਸ ਮੌਕੇ ਸੰਗਤਾਂ ਨੇ ਸੁਸਾਇਟੀ ਦੇ ਇਸ ਨਿਵੇਕਲੇ ਅਤੇ ਸ਼ਲਾਘਾਯੋਗ ਉਪਰਾਲੇ ਦੀ ਭਰਪੂਰ ਪ੍ਰਸੰਸਾ ਕੀਤੀ ਅਤੇ ਸੁਸਾਇਟੀ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਕੱਤਰ ਸਾਬਰ ਅਲੀ, ਲੈਕਚਰਾਰ ਜਗਜੀਤ ਸਿੰਘ, ਹਰਜੀਤ ਸਿੰਘ ਸਰ੍ਹਾਂ, ਜਗਜੀਤ ਸਿੰਘ ਹੈਪੀ, ਰਾਜਪਾਲ ਸਿੰਘ ਬਰ੍ਹਮੀ, ਲੈਕਚਰਾਰ ਸੁਖਦਰਸ਼ਨ ਸਿੰਘ, ਕੇਸਰ ਸਿੰਘ ਬਰ੍ਹਮੀ, ਝਲਮਣ ਸਿੰਘ ਬਰ੍ਹਮੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਲੜਕੀ ਬਣ ਕੇ ਲੋਕਾਂ ਨਾਲ ਧੋਖਾਧੜੀ ਕਰਨ ਵਾਲਾ ਦੋਸ਼ੀ ਕਾਬੂ ਅਗਲੀ ਖ਼ਬਰ ਪੀਸ ਪਬਲਿਕ ਸਕੂਲ ਭਨੋਹੜ ਦੇ ਖਿਡਾਰੀ ਜ਼ੋਨਲ ਪੱਧਰੀ ਖੇਡ ਮੁਕਾਬਲਿਆਂ ’ਚ ਮੋਹਰੀ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।