15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਵਿਧਾਨ ਸਭਾ ਹਲਕਾ 70-ਜਗਰਾਉਂ ਦੀ ਡਰਾਫ਼ਟ ਵੋਟਰ ਸੂਚੀ ਜਾਰੀ, 16 ਅਗਸਤ ਨੂੰ ਲੱਗੇਗਾ ਵਿਸ਼ੇਸ਼ ਕੈਂਪ

ਜਗਰਾਉਂ, 14 ਅਗਸਤ (ਸ਼ਮਸ਼ੇਰ ਸਿੰਘ ਗਾਲਿਬ) — ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ-2026 ਦੇ ਪਹਿਲੇ ਪੜਾਅ ਤਹਿਤ ਵਿਧਾਨ ਸਭਾ ਹਲਕਾ 70-ਜਗਰਾਉਂ ਦੀ ਡਰਾਫਟ ਵੋਟਰ ਸੂਚੀ 13 ਅਗਸਤ ਨੂੰ ਪ੍ਰਕਾਸ਼ਿਤ ਕਰ ਦਿੱਤੀ ਗਈ ਹੈ। ਵੋਟਰ ਆਪਣੇ ਨਾਮ ਅਤੇ ਹੋਰ ਵੇਰਵਿਆਂ ਦੀ ਜਾਂਚ ਕਰਕੇ ਕਿਸੇ ਵੀ ਤਰੁੱਟੀ ਦੀ ਸੂਰਤ ਵਿਚ ਨਿਰਧਾਰਿਤ ਸਮੇਂ ਅੰਦਰ ਦਾਅਵਾ ਜਾਂ ਇਤਰਾਜ਼ ਦਰਜ ਕਰਵਾ ਸਕਦੇ ਹਨ।

ਅਜੀਤ, ਜਲੰਧਰ 15-08-2026
ਜਗਰਾਉਂ, 14 ਅਗਸਤ (ਸ਼ਮਸ਼ੇਰ ਸਿੰਘ ਗਾਲਿਬ) — ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ-2026 ਦੇ ਪਹਿਲੇ ਪੜਾਅ ਤਹਿਤ ਵਿਧਾਨ ਸਭਾ ਹਲਕਾ 70-ਜਗਰਾਉਂ ਦੀ ਡਰਾਫਟ ਵੋਟਰ ਸੂਚੀ 13 ਅਗਸਤ ਨੂੰ ਪ੍ਰਕਾਸ਼ਿਤ ਕਰ ਦਿੱਤੀ ਗਈ ਹੈ। ਵੋਟਰ ਆਪਣੇ ਨਾਮ ਅਤੇ ਹੋਰ ਵੇਰਵਿਆਂ ਦੀ ਜਾਂਚ ਕਰਕੇ ਕਿਸੇ ਵੀ ਤਰੁੱਟੀ ਦੀ ਸੂਰਤ ਵਿਚ ਨਿਰਧਾਰਿਤ ਸਮੇਂ ਅੰਦਰ ਦਾਅਵਾ ਜਾਂ ਇਤਰਾਜ਼ ਦਰਜ ਕਰਵਾ ਸਕਦੇ ਹਨ। ਚੋਣ ਅਧਿਕਾਰੀਆਂ ਅਨੁਸਾਰ ਡਰਾਫਟ ਵੋਟਰ ਸੂਚੀ ਮੁੱਖ ਚੋਣ ਅਧਿਕਾਰੀ, ਪੰਜਾਬ ਦੀ ਵੈੱਬਸਾਈਟ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੀ ਵੈੱਬਸਾਈਟ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਜਗਰਾਉਂ ਦੇ ਦਫ਼ਤਰ, ਸਬੰਧਿਤ ਬੂਥ ਲੈਵਲ ਅਫ਼ਸਰਾਂ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਕੋਲ ਉਪਲੱਬਧ ਹੈ। ਇਸ ਸਬੰਧੀ 16 ਅਗਸਤ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸਬੰਧਿਤ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਬੀ.ਐੱਲ.ਓ. ਮੌਜੂਦ ਰਹਿਣਗੇ ਅਤੇ ਵੋਟਰ ਆਪਣੇ ਨਾਮ, ਪਤੇ ਅਤੇ ਹੋਰ ਵੇਰਵਿਆਂ ਦੀ ਸੂਚੀ ਵਿਚ ਪੜਤਾਲ ਕਰ ਸਕਣਗੇ। ਅਧਿਕਾਰੀਆਂ ਨੇ ਦੱਸਿਆ ਕਿ ਕਿਸੇ ਯੋਗ ਵਿਅਕਤੀ ਦਾ ਨਾਮ ਵੋਟਰ ਸੂਚੀ ਵਿਚ ਦਰਜ ਨਾ ਹੋਣ, ਕਿਸੇ ਨਾਮ ਜਾਂ ਵੇਰਵੇ ਵਿੱਚ ਗਲਤੀ ਹੋਣ ਜਾਂ ਕਿਸੇ ਦਰਜ ਨਾਮ ਸਬੰਧੀ ਇਤਰਾਜ਼ ਹੋਣ ਦੀ ਸੂਰਤ ਵਿੱਚ ਨਿਰਧਾਰਤ ਪ੍ਰਕਿਰਿਆ ਅਨੁਸਾਰ ਅਰਜ਼ੀ ਦਿੱਤੀ ਜਾ ਸਕਦੀ ਹੈ। ਇਸ ਲਈ ਫਾਰਮ ਨੰਬਰ 6, 7 ਅਤੇ 8 ਦੀ ਵਰਤੋਂ ਕੀਤੀ ਜਾਵੇਗੀ। ਡਰਾਫਟ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ 12 ਸਤੰਬਰ 2026 ਤੱਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਜਾਂ ਸਬੰਧਤ ਬੂਥ ਲੈਵਲ ਅਫ਼ਸਰ ਕੋਲ ਦਰਜ ਕਰਵਾਏ ਜਾ ਸਕਦੇ ਹਨ। ਚੋਣ ਅਧਿਕਾਰੀਆਂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵਿਸ਼ੇਸ਼ ਕੈਂਪਾਂ ਦਾ ਲਾਭ ਲੈਂਦਿਆਂ ਵੋਟਰ ਸੂਚੀ ਵਿਚ ਆਪਣੇ ਵੇਰਵਿਆਂ ਦੀ ਖੁਦ ਪੜਤਾਲ ਕਰਨ ਅਤੇ ਕਿਸੇ ਵੀ ਤਰੁੱਟੀ ਦੀ ਸੂਰਤ ਵਿਚ ਨਿਰਧਾਰਿਤ ਸਮੇਂ ਅੰਦਰ ਈ.ਆਰ.ਓ. ਜਾਂ ਬੀ.ਐੱਲ.ਓ. ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਯੋਗ ਨਾਗਰਿਕ ਦਾ ਵੋਟਰ ਸੂਚੀ ਵਿਚ ਦਰਜ ਹੋਣਾ ਅਤੇ ਆਪਣੇ ਵੋਟ ਦੇ ਅਧਿਕਾਰ ਨੂੰ ਯਕੀਨੀ ਬਣਾਉਣਾ ਜ਼ਰੂਰੀ ਹੈ।
ਪਿਛਲੀ ਖ਼ਬਰ ਹੰਬੜਾਂ ਇਲਾਕੇ ’ਚ 15 ਅਗਸਤ ਨੂੰ ਲੈ ਕੇ ਪੁਲਿਸ ਨੇ ਵਧਾਈ ਚੈੱਕਿੰਗ ਅਗਲੀ ਖ਼ਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਵਲੋਂ ਅੰਬਾਲਾ ’ਚ ਸਿੱਖਾਂ ਉੱਪਰ ਲਾਠੀਚਾਰਜ ਤੇ ਅੱਥਰੂ ਗੈਸ ਦਾਗੇ ਜਾਣ ਦੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।