17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਜੀ.ਐੱਚ.ਜੀ. ਖ਼ਾਲਸਾ ਸ:ਸ:ਸ: ਸੁਧਾਰ ਵਿਖੇ ਉਤਸ਼ਾਹ ਨਾਲ ਮਨਾਇਆ 80ਵਾਂ ਆਜ਼ਾਦੀ ਦਿਹਾੜਾ

ਗੁਰੂਸਰ ਸੁਧਾਰ, 16 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਗੁਰੂ ਹਰਿਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੁਰੂਸਰ ਸੁਧਾਰ ਵਿਖੇ ਦੇਸ਼ ਦੀ ਆਜ਼ਾਦੀ ਦਾ 80ਵਾਂ ਦਿਵਸ ਬਹੁਤ ਧੂਮਧਾਮ ਨਾਲ ਮਨਾਇਆ ਗਿਆ। ਦੇਸ਼ ਦਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਪਵਨਜੀਤ ਸਿੰਘ ਗਿੱਲ ਵਲੋਂ ਨਿਭਾਈ ਗਈ।

ਅਜੀਤ ਡੈਸਕ 17-08-2026
ਗੁਰੂਸਰ ਸੁਧਾਰ, 16 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਗੁਰੂ ਹਰਿਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੁਰੂਸਰ ਸੁਧਾਰ ਵਿਖੇ ਦੇਸ਼ ਦੀ ਆਜ਼ਾਦੀ ਦਾ 80ਵਾਂ ਦਿਵਸ ਬਹੁਤ ਧੂਮਧਾਮ ਨਾਲ ਮਨਾਇਆ ਗਿਆ। ਦੇਸ਼ ਦਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਪਵਨਜੀਤ ਸਿੰਘ ਗਿੱਲ ਵਲੋਂ ਨਿਭਾਈ ਗਈ। ਇਸ ਮੌਕੇ ਉਨ੍ਹਾਂ ਸਕੂਲੀ ਵਿਦਿਆਰਥੀਆਂ ਦੀ ਸ਼ਾਨਦਾਰ ਪਰੇਡ ਤੋਂ ਸਲਾਮੀ ਲਈ ਗਈ। ਪ੍ਰਧਾਨ ਪਵਨਜੀਤ ਸਿੰਘ ਗਿੱਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈਕੇ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਤਰੱਕੀ ਵਿਚ ਯੋਗਹਦਾਨ ਪਾਉਣਾ ਚਾਹੀਦਾ ਹੈ। ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਤਹਿਤ ਦੇਸ਼ ਭਗਤੀ ਦੇ ਗੀਤ, ਗਰੁੱਪ ਡਾਂਸ ਤੇ ਭੰਗੜੇ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ। ਕੇਨਰਾ ਬੈਂਕ ਦੀ ਸੁਧਾਰ ਸ਼ਾਖ਼ਾ ਵਲੋਂ ਸਕੂਲ ਦੀਆਂ ਦੋ ਵਿਦਿਆਰਥਣਾਂ ਨੂੰ ਪੰਜ-ਪੰਜ ਹਜ਼ਾਰ ਰੁਪਏ ਦੀ ਵਜੀਫ਼ਾ ਰਾਸ਼ੀ ਭੇਟ ਕੀਤੀ ਗਈ। ਪਹੁੰਚੇ ਮਹਿਮਾਨਾਂ ਨੂੰ ਪ੍ਰਿੰ. ਨੀਰੂ ਬਾਲਾ ਸ੍ਰੀਵਾਸਵਤਾ ਵਲੋਂ ਜੀ ਆਇਆਂ ਆਖਿਆ ਗਿਆ ਅਤੇ ਆਜ਼ਾਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸਾਬਕਾ ਪ੍ਰਿੰ. ਜਗਰਾਜ ਸਿੰਘ ਧਾਲੀਵਾਲ ਵਲੋਂ ਆਜ਼ਾਦੀ ਦਿਵਸ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕਮੇਟੀ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਮਾ.ਰਛਪਾਲ ਸਿੰਘ ਵਲੋਂ ਬਾਖ਼ੂਬੀ ਨਿਭਾਈ ਗਈ। ਇਸ ਮੌਕੇ ਸਰਪੰਚ ਇੰਦਰਜੀਤ ਸਿੰਘ ਗਿੱਲ, ਰਾਜਵਿੰਦਰ ਸਿੰਘ ਹਿੱਸੋਵਾਲ, ਡਾ.ਜਗਜੀਤ ਸਿੰਘ ਬਰਾੜ, ਅਵਤਾਰ ਸਿੰਘ ਗਿੱਲ ਆਦਿ ਸਮੇਤ ਸਕੂਲ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਨਗਰ ਕੌਂਸਲ ਦਫ਼ਤਰ ਵਿਚ ਨਹੀਂ ਲਹਿਰਾਇਆ ਗਿਆ ਕੌਮੀ ਤਿਰੰਗਾ ਅਗਲੀ ਖ਼ਬਰ ਨਿਊ ਚੰਡੀਗੜ੍ਹ ਵਿਖੇ ਸੂਬਾ ਪ੍ਰਧਾਨ ਢਿੱਲੋਂ ਤੇ ਰਾਣਾ ਗਿੱਲ ਦੀ ਹਾਜ਼ਰੀ ’ਚ ਵੱਡੀ ਗਿਣਤੀ ਨੌਜਵਾਨ ਭਾਜਪਾ ’ਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।