ਮਿੰਟੂ ਜੱਟਪੁਰਾ ਅਤੇ ਗਗਨਪ੍ਰੀਤ ਛੰਨਾ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਨਿਯੁਕਤ
ਰਾਏਕੋਟ, 16 ਅਗਸਤ (ਬਲਵਿੰਦਰ ਸਿੰਘ ਲਿੱਤਰ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਪਾਰਟੀ ਦੇ ਯੂਥ ਵਿੰਗ ਨੂੰ ਹੋਰ ਮਜ਼ਬੂਤ ਅਤੇ ਸਰਗਰਮ ਕਰਨ ਦੇ ਉਦੇਸ਼ ਨਾਲ ਵਿਸਥਾਰ ਕੀਤਾ ਗਿਆ ਹੈ। ਇਸ ਸੰਗਠਨਾਤਮਕ ਵਿਸਥਾਰ ਦੌਰਾਨ ਵਿਧਾਨ ਸਭਾ ਹਲਕਾ ਰਾਏਕੋਟ ਦੇ ਆਗੂਆਂ ਨੂੰ ਵੱਡੀਆਂ ਤੇ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ ।
ਬਲਜਿੰਦਰ ਸਿੰਘ ਮਿੰਟੂ ਜੱਟਪੁਰਾ ਅਤੇ ਗਗਨਪ੍ਰੀਤ ਸਿੰਘ ਛੰਨਾ।
17-08-2026