17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸਵਾਮੀ ਰੂਪ ਚੰਦ ਜੈਨ ਸਕੂਲ ਜਗਰਾਉਂ ’ਚ ਆਜ਼ਾਦੀ ਦਿਵਸ ਮਨਾਇਆ

ਜਗਰਾਉਂ, 16 ਅਗਸਤ (ਵਿਨੋਦ ਕੁਮਾਰ)- ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ ਭਗਤੀ, ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੀ ਪ੍ਰਿੰਸੀਪਲ ਰਾਜਪਾਲ ਕੌਰ ਦੀ ਅਗਵਾਈ ਅਤੇ ਸਮੂਹ ਮੈਨੇਜਮੈਂਟ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੌਰਾਨ ਸਮੁੱਚਾ ਸਕੂਲ ਕੈਂਪਸ ਤਿਰੰਗੇ ਦੇ ਰੰਗਾਂ ਨਾਲ ਸਜਿਆ ਨਜ਼ਰ ਆਇਆ ਅਤੇ ਹਰ ਪਾਸੇ ਦੇਸ਼ ਭਗਤੀ ਦਾ ਜਜ਼ਬਾ ਦੇਖਣ ਨੂੰ ਮਿਲਿਆ।

ਅਜੀਤ ਡੈਸਕ 17-08-2026
ਜਗਰਾਉਂ, 16 ਅਗਸਤ (ਵਿਨੋਦ ਕੁਮਾਰ)- ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ ਭਗਤੀ, ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੀ ਪ੍ਰਿੰਸੀਪਲ ਰਾਜਪਾਲ ਕੌਰ ਦੀ ਅਗਵਾਈ ਅਤੇ ਸਮੂਹ ਮੈਨੇਜਮੈਂਟ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੌਰਾਨ ਸਮੁੱਚਾ ਸਕੂਲ ਕੈਂਪਸ ਤਿਰੰਗੇ ਦੇ ਰੰਗਾਂ ਨਾਲ ਸਜਿਆ ਨਜ਼ਰ ਆਇਆ ਅਤੇ ਹਰ ਪਾਸੇ ਦੇਸ਼ ਭਗਤੀ ਦਾ ਜਜ਼ਬਾ ਦੇਖਣ ਨੂੰ ਮਿਲਿਆ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਇਤਿਹਾਸਕ ਮਹੱਤਤਾ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਵਿੱਚ ਦੇਸ਼ ਪ੍ਰਤੀ ਪਿਆਰ, ਸਤਿਕਾਰ, ਏਕਤਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸੀ। ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਅਤੇ ਸਟਾਫ਼ ਨੇ ਉਤਸ਼ਾਹ ਨਾਲ ਸਮਾਗਮ ਵਿੱਚ ਸ਼ਮੂਲੀਅਤ ਕੀਤੀ।ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਰਾਜਪਾਲ ਕੌਰ ਅਤੇ ਸਮੂਹ ਮੈਨੇਜਮੈਂਟ ਮੈਂਬਰਾਂ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ। ਇਸ ਉਪਰੰਤ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ। ਸਕੂਲ ਦੇ ਵਿਦਿਆਰਥੀਆਂ ਨੇ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਪੂਰਵਕ ਯਾਦ ਕਰਦਿਆਂ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਭਾਸ਼ਣ, ਨਾਟਕ ਅਤੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਿੰਸੀਪਲ ਰਾਜਪਾਲ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੀ ਆਜ਼ਾਦੀ ਅਣਗਿਣਤ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀ ਆਂ ਦੀਆਂ ਕੁਰਬਾਨੀਆਂ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਫਰਜ਼ਾਂ ਪ੍ਰਤੀ ਸੁਚੇਤ ਰਹਿਣ, ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਇਕ ਜ਼ਿੰਮੇਵਾਰ, ਇਮਾਨਦਾਰ ਤੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਸੁਤੰਤਰਤਾ ਦਿਹਾੜੇ ’ਤੇ ਵੱਖ‘ਵੱਖ ਗਤੀਵਿਧੀਆਂ ਰਾਹੀਂ ਮਹਾਪ੍ਰਪਿਆ ਸਕੂਲ ਦੇਸ਼ ਭਗਤੀ ਦੇ ਰੰਗ ’ਚ ਰੰਗਿਆ ਅਗਲੀ ਖ਼ਬਰ ਰੱਤੋਵਾਲ ’ਚ ਮੇਲ-ਮਿਲਾਪ ਦਾ ਤਿਉਹਾਰ ਤੀਆਂ ਤੀਜ਼ ਪ੍ਰੋਗਰਾਮ ਯਾਦਗਾਰੀ ਬਣਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।