17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਡਾ. ਅਮਰ ਸਿੰਘ ਵਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਆਪਣੇ ਲੋਕ ਸਭਾ ਹਲਕੇ ਦੀਆਂ ਸੜਕਾਂ ਅਤੇ ਮਾਰਗਾਂ ਨਾਲ ਸਘਬੰਧਿਤ ਮੰਗਾਂ ਰੱਖੀਆਂ

ਰਾਏਕੋਟ, 16 ਅਗਸਤ (ਸੁਸ਼ੀਲ)- ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਸ੍ਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਆਪਣੇ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਨਾਲ ਸਬੰਧਤ ਵੱਖ-ਵੱਖ ਸੜਕੀ ਪ੍ਰੋਜੈਕਟਾਂ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ।

ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਨ ਸਮੇਂ ਐੱਮ.ਪੀ ਡਾ. ਅਮਰ ਸਿੰਘ। ਅਜੀਤ ਤਸਵੀਰ 17-08-2026
ਰਾਏਕੋਟ, 16 ਅਗਸਤ (ਸੁਸ਼ੀਲ)- ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਸ੍ਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਆਪਣੇ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਨਾਲ ਸਬੰਧਤ ਵੱਖ-ਵੱਖ ਸੜਕੀ ਪ੍ਰੋਜੈਕਟਾਂ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਡਾ. ਅਮਰ ਸਿੰਘ ਨੇ ਕੇਂਦਰੀ ਮੰਤਰੀ ਦੇ ਸਾਹਮਣੇ ਸਰਹਿੰਦ ਤੋਂ ਲੁਧਿਆਣਾ ਤੱਕ ਨੈਸ਼ਨਲ ਹਾਈਵੇ ਦੀ ਰਿਪੇਅਰ ਅਤੇ ਨਵੀਨੀਕਰਨ ਦੀ ਮੰਗ ਰੱਖੀ ਜਿਸ ਵਿਚ ਲਾਈਟਾਂ, ਗ੍ਰੀਨ ਬੈਲਟ, ਸਰਵਿਸ ਲਾਈਨਾਂ ਦੀ ਰਿਪੇਅਰ ਸ਼ਾਮਿਲ ਹਨ। ਇਸ ਤੋਂ ਇਲਾਵਾ ਹਲਕੇ ਦੇ ਵੱਖ ਵੱਖ ਹਿੱਸਿਆਂ ’ਚ ਨਿਕਲਣ ਵਾਲੇ ਐਕਸਪ੍ਰੈਸ ਵੇਅ ਦੇ ਲਿੰਕ ਦੇਣ ਅਤੇ ਬਣਨ ਵਾਲੇ ਅੰਡਰ ਪਾਸ ਬਬਣਾਉਣ ਦੀ ਮੰਗ ਕੀਤੀ। ਡਾ. ਅਮਰ ਸਿੰਘ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਫਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਨਾਲ ਸਬੰਧਤ ਇਨ੍ਹਾਂ ਮੰਗਾਂ ਅਤੇ ਪ੍ਰੋਜੈਕਟਾਂ ਨੂੰ ਤਰਜੀਹ ਦੇ ਆਧਾਰ ’ ਤੇ ਵਿਚਾਰਿਆ ਜਾਵੇ ਅਤੇ ਲੋੜੀਂਦੀਆਂ ਮਨਜ਼ੂਰੀਆਂ ‘ਤੇ ਕਾਰਵਾਈ ਜਲਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਲਾਗੂ ਹੋਣ ਨਾਲ ਲੋਕਾਂ ਨੂੰ ਸੁਰੱਖਿਅਤ ਅਤੇ ਬਿਹਤਰ ਆਵਾਜਾਈ ਦੀ ਸਹੂਲਤ ਮਿਲਣ ਦੇ ਨਾਲ-ਨਾਲ ਉਦਯੋਗ, ਵਪਾਰ ਅਤੇ ਸਮੁੱਚੇ ਖੇਤਰ ਦੇ ਵਿਕਾਸ ਨੂੰ ਵੀ ਵੱਡਾ ਹੁਲਾਰਾ ਮਿਲੇਗਾ।
ਪਿਛਲੀ ਖ਼ਬਰ ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ ਵਿਖੇ ਸਮਾਗਮ ਅਗਲੀ ਖ਼ਬਰ ਬਾਬਾ ਰਾਮ ਸਿੰਘ ਤੇ ਬਾਬਾ ਮੀਤਾ ਸਿੰਘ ਸ਼ੀਸ਼ ਮਹਿਲ ਵਾਲਿਆਂ ਦੀ 25ਵੀਂ ਬਰਸੀ ਨਮਿਤ ਤਿੰਨ ਰੋਜ਼ਾ ਸਮਾਗਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।