ਗੁਰਦੁਆਰਾ ਭਗਤ ਰਵਿਦਾਸ ਜੀ ਪਿੰਡ ਸੋਹੀਆ ਦੀ ਨਵੀਂ ਬਣ ਰਹੀ ਇਮਾਰਤ ਲਈ ਵਿਧਾਇਕ ਇਯਾਲੀ ਨੇ ਇਕ ਲੱਖ ਰੁਪਏ ਭੇਟ ਕੀਤੇ
ਚੌਕੀਮਾਨ, 17 ਅਗਸਤ (ਤੇਜਿੰਦਰ ਸਿੰਘ ਚੱਢਾ) ਗੁਰਦੁਆਰਾ ਭਗਤ ਰਵਿਦਾਸ ਜੀ ਪਿੰਡ ਸੋਹੀਆ ਵਿਖੇ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਉਚੇਚੇ ਤੌਰ ’ਤੇ ਜਥੇਬੰਦੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨੇ ਆਪਣੀ ਨੇਕ ਕਮਾਈ ਵਿਚੋਂ ਗੁਰਦੁਆਰਾ ਸਾਹਿਬ ਦੀ ਨਵੀਂ ਬਣ ਰਹੀ ਇਮਾਰਤ ਲਈ 1 ਲੱਖ ਰੁਪਏ ਗੁਰਦੁਆਰਾ ਪ੍ਰਬੰਧਕੀ ਕਮੇਟੀ ਨੂੰ ਭੇਟ ਕੀਤੇ।
ਚੌਕੀਮਾਨ, 17 ਅਗਸਤ (ਤੇਜਿੰਦਰ ਸਿੰਘ ਚੱਢਾ) ਗੁਰਦੁਆਰਾ ਭਗਤ ਰਵਿਦਾਸ ਜੀ ਪਿੰਡ ਸੋਹੀਆ ਵਿਖੇ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਉਚੇਚੇ ਤੌਰ ’ਤੇ ਜਥੇਬੰਦੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨੇ ਆਪਣੀ ਨੇਕ ਕਮਾਈ ਵਿਚੋਂ ਗੁਰਦੁਆਰਾ ਸਾਹਿਬ ਦੀ ਨਵੀਂ ਬਣ ਰਹੀ ਇਮਾਰਤ ਲਈ 1 ਲੱਖ ਰੁਪਏ ਗੁਰਦੁਆਰਾ ਪ੍ਰਬੰਧਕੀ ਕਮੇਟੀ ਨੂੰ ਭੇਟ ਕੀਤੇ। ਇਸ ਮੌਕੇ ਵਿਧਾਇਕ ਇਯਾਲੀ ਨੇ ਕਿਹਾ ਕਿ ਧਾਰਮਿਕ ਅਸਥਾਨ ਸਾਡੀ ਸਾਂਝੀ ਵਿਰਾਸਤ ਹਨ ਅਤੇ ਇਨ੍ਹਾਂ ਦੀ ਸੇਵਾ ਸੰਭਾਲ ਤੇ ਧਾਰਮਿਕ ਕਾਰਜਾਂ ਵਿਚ ਯੋਗਦਾਨ ਪਾਉਣਾਂ ਹਰੇਕ ਵਿਅਕਤੀ ਦੀ ਜਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨਾਂ ਅਤੇ ਮਹਾਨ ਸੰਤ ਮਹਾਂਪੁਰਸ਼ਾਂ ਵਲੋ ਦਰਸਾਏ ਸੇਵਾ, ਸਮਾਨਤਾ ਤੇ ਭਾਈਚਾਰੇ ਦੇ ਮਾਰਗ ’ਤੇ ਚੱਲਦਿਆਂ ਸਮਾਜ ਦੀ ਬਿਹਤਰੀ ਲਈ ਆਪਣੀ ਸਮਰੱਥਾ ਅਨੁਸਾਰ ਗੁਰੂ ਘਰਾਂ ਵਿਚ ਚੱਲ ਰਹੀ ਸੇਵਾ ਵਿਚ ਯੋਗਨ ਪਾਉਣਾ ਚਾਹੀਦਾ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਨੇ ਸਮੁੱਚੀ ਪ੍ਰਬੰਧਕੀ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਵਲੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦਾ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਸਰਪੰਚ ਸੁਖਦੇਵ ਸਿੰਘ ਸੋਹੀਆ, ਸਰਪੰਚ ਕੁਲਵੰਤ ਸਿੰਘ ਐੱਸ.ਪੀ., ਪ੍ਰਧਾਨ ਸੁਖਮਿੰਦਰ ਸਿੰਘ ਕਾਕਾ ਸੋਹੀਆ ਤੇ ਪ੍ਰਧਾਨ ਗੁਰਦੇਵ ਸਿੰਘ ਸੋਹੀਆ ਦੀ ਅਗਵਾਈ ਵਿਚ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਹਰਨੇਕ ਸਿੰਘ ਬੜਿੰਗ, ਬਲਵੀਰ ਸਿੰਘ ਸੋਹੀਆ, ਕੇਸਰ ਸਿੰਘ, ਨਿਰਭੈ ਸਿੰਘ, ਮਨਜਿੰਧਰ ਸਿੰਘ ਮੰਗਾ, ਸੱਜਣ ਸਿੰਘ, ਸੁਰਜੀਤ ਸਿੰਘ, ਪੰਚ ਭਾਗ ਸਿੰਘ, ਕੁਲਵੰਤ ਸਿੰਘ, ਨਿਰਵੈਰ ਸਿੰਘ, ਸਿਮਰਜੀਤ ਸਿੰਘ ਸੋਨੀ ਸੋਹੀਆ, ਗੁਰਸੇਵਕ ਸਿੰਘ ਸੋਹੀਆ ਆਦਿ ਹਾਜ਼ਰ ਸਨ।