19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਦੇਸ਼ ਦੀ ਵੰਡ ਮੌਕੇ ਦੀ ਭਿਆਨਕਤਾ ਸੰਬੰਧੀ ਸਰਕਾਰੀ ਕਾਲਜ ਵਿਖ਼ੇ ਪੋਸਟਰ ਬਣਾਉਣ ਦਾ ਮੁਕਾਬਲਾ ਕਰਵਾਇਆ

ਰਾਏਕੋਟ, 18 ਅਗਸਤ (ਸੁਸ਼ੀਲ) ਸਥਾਨਕ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਰਕਾਰੀ ਕਾਲਜ ਵਿਖ਼ੇ ਇਤਿਹਾਸ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਦੇਸ਼ ਦੀ ਆਜ਼ਾਦੀ ਮੌਕੇ ਹੋਈ ਭਾਰਤ-ਪਾਕਿਸਤਾਨ ਵੰਡ ਮੌਕੇ ਦੀ ਭਿਆਨਕਤਾ ਤੋਂ ਵਿਦਿਆਰਥੀਆਂ ਨੂੰ ਜਾਣੂੰ ਕਰਵਾਉਣ ਦੇ ਮੰਤਵ ਨਾਲ ਭਾਰਤ ਸਰਕਾਰ ਵਲੋਂ ਤਿਆਰ ਕੀਤੀ ਗਈ ਇਕ ਦਸਤਾਵੇਜੀ ਫ਼ਿਲਮ ਵਿਦਿਆਰਥੀਆਂ ਨੂੰ ਦਿਖਾਈ ਗਈ। ਜਿਸ ਤੋਂ ਬ ਾਅਦ 1947 ਦੀ ਵੰਡ ਦੇ ਵਿਸ਼ੇ ’ਤੇ ਵਿਦਿਆਰਥੀਆਂ ਦਰਮਿਆਨ ਇਕ ਪੋਸਟਰ ਬਣਾਉਣ ਦਾ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਵੰਡ ਵੇਲੇ ਦੇ ਪਲਾਂ ਨੂੰ ਆਪਣੀ ਰਚਨਾਤਮਕਤਾ ਦੇ ਹਿਸਾਬ ਨਾਲ ਕਾਗਜ਼ ’ਤੇ ਉਕੇਰਦੇ ਹੋਏ ਉਸ ਸਮੇਂ ਦਾ ਬਿਰਤਾਂਤ ਸਿਰਜਣ ਦੀ ਕੋਸਿਸ਼ ਕੀਤੀ।

ਅਜੀਤ ਡੈਸਕ 19-08-2026
ਰਾਏਕੋਟ, 18 ਅਗਸਤ (ਸੁਸ਼ੀਲ) ਸਥਾਨਕ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਰਕਾਰੀ ਕਾਲਜ ਵਿਖ਼ੇ ਇਤਿਹਾਸ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਦੇਸ਼ ਦੀ ਆਜ਼ਾਦੀ ਮੌਕੇ ਹੋਈ ਭਾਰਤ-ਪਾਕਿਸਤਾਨ ਵੰਡ ਮੌਕੇ ਦੀ ਭਿਆਨਕਤਾ ਤੋਂ ਵਿਦਿਆਰਥੀਆਂ ਨੂੰ ਜਾਣੂੰ ਕਰਵਾਉਣ ਦੇ ਮੰਤਵ ਨਾਲ ਭਾਰਤ ਸਰਕਾਰ ਵਲੋਂ ਤਿਆਰ ਕੀਤੀ ਗਈ ਇਕ ਦਸਤਾਵੇਜੀ ਫ਼ਿਲਮ ਵਿਦਿਆਰਥੀਆਂ ਨੂੰ ਦਿਖਾਈ ਗਈ। ਜਿਸ ਤੋਂ ਬ ਾਅਦ 1947 ਦੀ ਵੰਡ ਦੇ ਵਿਸ਼ੇ ’ਤੇ ਵਿਦਿਆਰਥੀਆਂ ਦਰਮਿਆਨ ਇਕ ਪੋਸਟਰ ਬਣਾਉਣ ਦਾ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਵੰਡ ਵੇਲੇ ਦੇ ਪਲਾਂ ਨੂੰ ਆਪਣੀ ਰਚਨਾਤਮਕਤਾ ਦੇ ਹਿਸਾਬ ਨਾਲ ਕਾਗਜ਼ ’ਤੇ ਉਕੇਰਦੇ ਹੋਏ ਉਸ ਸਮੇਂ ਦਾ ਬਿਰਤਾਂਤ ਸਿਰਜਣ ਦੀ ਕੋਸਿਸ਼ ਕੀਤੀ। ਪੋਸਟਰ ਬਣਾਉਣ ਦੇ ਇਸ ਮੁਕਾਬਲੇ ਵਿਚ ਅਰਸ਼ਵੀਰ ਸਿੰਘ ਨੇ ਪਹਿਲਾ ਸਥਾਨ, ਜਸਵੀਰ ਕੌਰ ਨੇ ਦੂਜਾ ਸਥਾਨ ਅਤੇ ਜਸਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਦੇ ਨਾਲ ਅਖੀਰ ਵਿਚ ਵੰਡ ਦੇ ਪੀੜਤਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ ਗਿਆ। ਇਸ ਮੌਕੇ ਪ੍ਰੋ. ਹਰਜਿੰਦਰ ਸਿੰਘ, ਪ੍ਰੋ. ਖੁਸ਼ਪ੍ਰੀਤ ਕੋਰ, ਪ੍ਰੋ. ਪੂਜਾ ਕਪੂਰ ਅਤੇ ਪ੍ਰੋ. ਨਿਤੀਸ਼ ਸਚਦੇਵਾ ਆਦਿ ਵੀ ਮੌਜੂਦ ਸਨ।
ਪਿਛਲੀ ਖ਼ਬਰ ਫਰੀਡਮ ਫਾਈਟਰ ਡਿਪੈਂਡੈਂਟ ਐਸੋਸੀਏਸ਼ਨ ਦੇ ਪ੍ਰਧਾਨ ਚੇਤਨਦੀਪ ਸਿੰਘ ਦਾ ਵਿੱਤ ਮੰਤਰੀ ਵਲੋਂ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਭਾਰਤ-ਅਮਰੀਕਾ ਦੇ ਮੁਕਤ ਵਪਾਰ ਸਮਝੌਤੇ ਖ਼ਿਲਾਫ਼ ਕਿਸਾਨਾਂ ’ਚ ਰੋਸ-ਬੀ.ਕੇ.ਯੂ. ਏਕਤਾ (ਉਗਰਾਹਾਂ) ਵਲੋਂ ਤਿਆਰੀਆਂ ਸੰਬੰਧੀ ਅ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।