ਸਫ਼ਾਈ ਵਿਚ ਹੀ ਖੁਦਾਈ ਹੈ- ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ
ਜਗਰਾਉਂ, 20 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 83ਵੀਂ ਬਰਸੀ ਨੂੰ ਲੈ ਕੇ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਦੇ ਚੌਗਿਰਦੇ ਅਤੇ ਇਮਾਰਤਾਂ ਦੀ ਸਫ਼ਾਈ ਕੀਤੀ ਜਾ ਰਹੀ ਹੈ। ਇਹ ਸੇਵਾ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਵਲੋਂ ਸੰਗਤਾਂ ਨੂੰ ਨਾਲ ਲੈ ਕੇ ਕੀਤੀ ਜਾ ਰਹੀ ਹੈ।
ਅਜੀਤ ਡੈਸਕ
21-08-2026