23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸਨਮਤੀ ਸਕੂਲ ਦੇ ਯੂ.ਕੇ.ਜੀ. ਦੇ ਬੱਚਿਆਂ ਨੇ ਕੁਇਜ਼ ਮੁਕਾਬਲੇ ਵਿੱਚ ਦਿਖਾਈ ਆਪਣੀ ਪ੍ਰਤਿਭਾ

ਜਗਰਾਉਂ, 22 ਅਗਸਤ (ਵਿਨੋਦ ਕੁਮਾਰ)-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਯੂ. ਕੇ.

ਅਜੀਤ ਡੈਸਕ 23-08-2026
ਜਗਰਾਉਂ, 22 ਅਗਸਤ (ਵਿਨੋਦ ਕੁਮਾਰ)-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਯੂ.ਕੇ.ਜੀ. ਜਮਾਤ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਵਿੱਚ ਗਿਆਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਨੂੰ ਵਿਕਸਿਤ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਬੱਚਿਆਂ ਨੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਰੌਚਕ ਪ੍ਰਸ਼ਨ ਪੁੱਛੇ ਗਏ, ਜਿੰਨ੍ਹਾਂ ਦੇ ਬੱਚਿਆਂ ਨੇ ਉਤਸ਼ਾਹਪੂਰਵਕ ਜਵਾਬ ਦਿੱਤੇ। ਕੁਇਜ਼ ਮੁਕਾਬਲੇ ਵਿੱਚ ਕੁੱਲ ਪੰਜ ਟੀਮਾਂ ਨੇ ਭਾਗ ਲਿਆ। ਰਿਸ਼ੂ ਬਾਂਸਲ ਮੈਡਮ ਨੇ ਜੱਜ ਦੀ ਭੂਮਿਕਾ ਨਿਭਾਈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਸੁਪ੍ਰਿਆ ਖੁਰਾਣਾ ਨੇ ਜੇਤੂ ਟੀਮਾਂ ਦੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਛੋਟੀ ਉਮਰ ਵਿੱਚ ਅਜਿਹੇ ਮੁਕਾਬਲੇ ਕਰਵਾਉਣ ਨਾਲ ਬੱਚਿਆਂ ਦੇ ਗਿਆਨ ਵਿੱਚ ਵਾਧਾ ਹੋਣ ਦੇ ਨਾਲ-ਨਾਲ ਉਨ੍ਹਾਂ ਦਾ ਆਤਮ-ਵਿਸ਼ਵਾਸ ਵੀ ਮਜ਼ਬੂਤ ਹੁੰਦਾ ਹੈ। ਪ੍ਰਿੰਸੀਪਲ ਮੈਡਮ ਨੇ ਅਧਿਆਪਕਾਂ ਵੱਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕਰਦਿਆਂ ਕਿਹਾ ਕਿ ਸਕੂਲ ਵਿੱਚ ਅਜਿਹੀਆਂ ਗਤੀਵਿਧੀਆਂ ਦਾ ਆਯੋਜਨ ਭਵਿੱਖ ਵਿੱਚ ਵੀ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਪਰਮਜੀਤ ਕੌਰ ਸੰਧੂ, ਕੁਲਵਿੰਦਰ ਕੌਰ ਸੰਧੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਿਵਾਲਿਕ ਸਕੂਲ ਦੇ ਵਿਦਿਆਰਥੀ ਅਰਮਾਨ ਨੇ ਕਿੱਕ ਬਾਕਸਿੰਗ ’ਚ ਚਾਂਦੀ ਦਾ ਤਗਮਾ ਜਿੱਤਿਆ ਅਗਲੀ ਖ਼ਬਰ 3 ਰੋਜ਼ਾ ਧਾਰਮਿਕ ਸਮਾਗਮ ਸੰਬੰਧੀ ਤਿਆਰੀਆਂ ਮੁਕੰਮਲ-ਬਾਬਾ ਜਗਨ ਨਾਥ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।