23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਦਸਵੀਂ ਦੇ ਸ਼ੁੱਭ ਦਿਹਾੜੇ ’ਤੇ ਗੁਰਮਿਤ ਸਮਾਗਮ ਕਰਵਾਇਆ

ਰਾੜਾ ਸਾਹਿਬ, 22 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਗੁਰਦੁਆਰਾ ਕਿਸ਼ਨਪੁਰਾ ਸਿੱਧਸਰ ਸਾਹਿਬ ਭੀਖੀ ਵਿਖੇ ਭਾਂਦੋ ਮਹੀਨੇ ਦੀ ਦਸਵੀਂ ਦੇ ਸ਼ੁੱਭ ਦਿਹਾੜੇ ’ਤੇ ਅਸਥਾਨ ਦੇ ਮੁਖੀ ਸੰਤ ਸਤਨਾਮ ਸਿੰਘ ਦੀ ਦੇਖ ਰੇਖ ਹੇਠ ਗੁਰਮਿਤ ਸਮਾਗਮ ਕਰਵਾਇਆ ਗਿਆ। ਅੰਮ੍ਰਿਤ ਵੇਲੇ ਪਾਠਾਂ ਦੇ ਭੋਗ ਪੈਣ ਉਪਰੰਤ ਸੰਤ ਬਾਬਾ ਧਰਮਪਾਲ ਸਿੰਘ ਧਮੋਟ ਵਾਲਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਅਤੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੁੜਨ ਦੀ ਪ੍ਰੇਰਣਾ ਦਿੱਤੀ।

ਅਜੀਤ ਡੈਸਕ 23-08-2026
ਰਾੜਾ ਸਾਹਿਬ, 22 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਗੁਰਦੁਆਰਾ ਕਿਸ਼ਨਪੁਰਾ ਸਿੱਧਸਰ ਸਾਹਿਬ ਭੀਖੀ ਵਿਖੇ ਭਾਂਦੋ ਮਹੀਨੇ ਦੀ ਦਸਵੀਂ ਦੇ ਸ਼ੁੱਭ ਦਿਹਾੜੇ ’ਤੇ ਅਸਥਾਨ ਦੇ ਮੁਖੀ ਸੰਤ ਸਤਨਾਮ ਸਿੰਘ ਦੀ ਦੇਖ ਰੇਖ ਹੇਠ ਗੁਰਮਿਤ ਸਮਾਗਮ ਕਰਵਾਇਆ ਗਿਆ। ਅੰਮ੍ਰਿਤ ਵੇਲੇ ਪਾਠਾਂ ਦੇ ਭੋਗ ਪੈਣ ਉਪਰੰਤ ਸੰਤ ਬਾਬਾ ਧਰਮਪਾਲ ਸਿੰਘ ਧਮੋਟ ਵਾਲਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਅਤੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੁੜਨ ਦੀ ਪ੍ਰੇਰਣਾ ਦਿੱਤੀ। ਸਮਾਗਮ ਦੇ ਅੰਤ ਵਿੱਚ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਂਥੀ ਬਾਬਾ ਗੁਰਜੀਤ ਸਿੰਘ ਵੱਲੋਂ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਭਾਈ ਦਰਸ਼ਨ ਸਿੰਘ ਹੈੱਡ ਗ੍ਰੰਂਥੀ ਬਾਬਾ ਗੁਰਜੀਤ ਸਿੰਘ, ਅਮਨ ਸਿੰਘ ਕਿਲਾ ਹਾਂਸ, ਬਲਜੀਤ ਸਿੰਘ ਕਿਲਾ ਹਾਂਸ, ਕੇਵਲ ਸਿੰਘ, ਭੁਪਿੰਦਰ ਸਿੰਘ ਪਟਿਆਲਾ, ਸਰਬਜੀਤ ਸਿੰਘ ਮਠਾੜੂ, ਮਨਜਿੰਦਰ ਸਿੰਘ ਭੁੱਟਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਸਨ।
ਪਿਛਲੀ ਖ਼ਬਰ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਬੂਟੇ ਲਗਾ ਕੇ ਦਰੱਖਤ ਹੀ ਨਹੀਂ ਬਣਨ ਦੇਣੇ, ਤਾਂ ਲਗਾਉਣ ਦਾ ਕੀ ਫਾਇਦਾ ਅਗਲੀ ਖ਼ਬਰ ਆਜੂਨੀ ਫਾਊਂਡੇਸ਼ਨ ਵਲੋਂ ਤੀਆਂ ਦਾ ਪ੍ਰੋਗਰਾਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।