ਪੰਜਾਬ ਬੰਦ ਦੇ ਸਮਰਥਨ ’ਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਕੁਹਾੜਾ ਵਿਖੇ ਕੀਤੀ ਨਾਅਰੇਬਾਜ਼ੀ
ਕੁਹਾੜਾ, 22 ਅਗਸਤ (ਸੰਦੀਪ ਸਿੰਘ ਕੁਹਾੜਾ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਪੂਰਨ ਸਮਰਥਨ ਕੀਤਾ ਗਿਆ। ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਬਲਾਕ ਪ੍ਰਧਾਨ ਜਗਰਾਜ ਸਿੰਘ ਪੰਧੇਰ ਸਮੇਤ ਕਿਸਾਨ ਆਗੂਆਂ ਅਤੇ ਵਰਕਰਾਂ ਨੇ ਕੁਹਾੜਾ ਵਿਖੇ ਇਕੱਠੇ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਕੁਹਾੜਾ, 22 ਅਗਸਤ (ਸੰਦੀਪ ਸਿੰਘ ਕੁਹਾੜਾ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਪੂਰਨ ਸਮਰਥਨ ਕੀਤਾ ਗਿਆ। ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਬਲਾਕ ਪ੍ਰਧਾਨ ਜਗਰਾਜ ਸਿੰਘ ਪੰਧੇਰ ਸਮੇਤ ਕਿਸਾਨ ਆਗੂਆਂ ਅਤੇ ਵਰਕਰਾਂ ਨੇ ਕੁਹਾੜਾ ਵਿਖੇ ਇਕੱਠੇ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ ਨੂੰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਆਪਣਾ ਸਮਰਥਨ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਨੂੰ ਕਿਸਾਨ ਯੂਨੀਅਨ ਵਲੋਂ ਭਵਿੱਖ ਵਿਚ ਵੀ ਸਮਰਥਨ ਦਿੱਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਭਰ ਵਿਚ ਲੋਕਾਂ ਵਲੋਂ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਇਸ ਮਾਮਲੇ ਦਾ ਜਲਦ ਅਤੇ ਢੁਕਵਾਂ ਹੱਲ ਕੱਢਿਆ ਜਾਵੇ। ਇਸ ਮੌਕੇ ਸੂਬਾ ਮੀਤ ਪ੍ਰਧਾਨ ਅਜਮੇਰ ਸਿੰਘ ਮੇਹਲੋਂ, ਰਵਿੰਦਰ ਸਿੰਘ ਗਰਚਾ ਮੀਤ ਪ੍ਰਧਾਨ, ਸਰਪੰਚ ਰਣਧੀਰ ਸਿੰਘ, ਰਣਧੀਰ ਸਿੰਘ ਬਿੱਲਾ, ਸੁਖਵਿੰਦਰ ਸਿੰਘ ਗਰਚਾ, ਬਿੰਦਰੀ ਗਰਚਾ, ਸਿਮਰਨਜੀਤ ਸਿੰਘ ਖ਼ਜ਼ਾਨਚੀ, ਗੁਰਤੇਜ ਸਿੰਘ ਐਡ., ਹਰਕੀਰਤ ਗਰਚਾ,ਪ੍ਰੇਮ ਸਿੰਘ,ਤੇਜ ਸਿੰਘ ਗਰਚਾ,ਸੁਰਜੀਤ ਸਿੰਘ ਸੀਤਾ, ਰਾਮਾ ਕੁਹਾੜਾ, ਬਲਵੰਤ ਸਿੰਘ, ਗੁਰਜੀਤ ਸਿੰਘ ਜੀਤੀ, ਕੁਲਦੀਪ ਸਿੰਘ ਗੱਦੋਵਾਲ ਇਕਾਈ ਪ੍ਰਧਾਨ, ਹਰਦੀਪ ਸਿੰਘ ਜੰਡਿਆਲੀ, ਚਰਨ ਸਿੰਘ ਜੰਡਿਆਲੀ, ਜਗਮੋਹਨ ਸਿੰਘ ਜੰਡਿਆਲੀ, ਤਾਰਾ ਸਿੰਘ, ਗੁਰਪ੍ਰੀਤ ਸਿੰਘ ਸਾਹਬਾਣਾ, ਸੁਮਿਤ ਕੁਹਾੜਾ, ਸ਼ਿੰਗਾਰਾ ਸਿੰਘ ਆਦਿ ਹਾਜ਼ਰ ਸਨ।