23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸਿਹਤ ਕਾਮਿਆਂ ਵਲੋਂ ਠੇਕੇਦਾਰੀ ਸਿਸਟਮ ਖ਼ਤਮ ਕਰਨ ਅਤੇ ਕੱਚੇ ਮੁਲਾਜ਼ਮ ਪੱਕੇ ਕਰਨ ਲਈ ਕੀਤੀ ਹੜਤਾਲ, ਸ਼ਹਿਰ ਵਿਚ ਕੀਤਾ ਰੋਸ ਮਾਰਚ

ਸਮਰਾਲਾ, 22 ਅਗਸਤ (ਗੋਪਾਲ ਸੋਫਤ)-ਸਿਹਤ ਕਾਮਿਆਂ ਵਲੋਂ ਹਸਪਤਾਲ ਦੇ ਗੇਟ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਸੀਟੂ ਪੰਜਾਬ ਦੇ ਸੂਬਾ ਸਕੱਤਰ ਸਾਥੀ ਅਮਰਨਾਥ ਕੂੰਮਕਲਾਂ ਅਤੇ ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਸਾਥੀ ਪਰਮਜੀਤ ਸਿੰਘ ਨੀਲੋਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ, ਹਰੇਕ ਕਰਮਚਾਰੀ ਨੂੰ ਘੱਟੋ-ਘੱਟ ਉਜ਼ਰਤਾਂ ਮੁਤਾਬਿਕ 26000 ਹਜਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇ, ਕੱਚੇ ਵਰਕਰਾਂ ਨੂੰ ਪੱਕੇ ਕੀਤਾ ਜਾਵੇ।

ਅਜੀਤ ਡੈਸਕ 23-08-2026
ਸਮਰਾਲਾ, 22 ਅਗਸਤ (ਗੋਪਾਲ ਸੋਫਤ)-ਸਿਹਤ ਕਾਮਿਆਂ ਵਲੋਂ ਹਸਪਤਾਲ ਦੇ ਗੇਟ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਸੀਟੂ ਪੰਜਾਬ ਦੇ ਸੂਬਾ ਸਕੱਤਰ ਸਾਥੀ ਅਮਰਨਾਥ ਕੂੰਮਕਲਾਂ ਅਤੇ ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਸਾਥੀ ਪਰਮਜੀਤ ਸਿੰਘ ਨੀਲੋਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ, ਹਰੇਕ ਕਰਮਚਾਰੀ ਨੂੰ ਘੱਟੋ-ਘੱਟ ਉਜ਼ਰਤਾਂ ਮੁਤਾਬਿਕ 26000 ਹਜਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇ, ਕੱਚੇ ਵਰਕਰਾਂ ਨੂੰ ਪੱਕੇ ਕੀਤਾ ਜਾਵੇ। ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਪਹਿਲ ਦੇ ਅਧਾਰ ‘ਤੇ ਪਾਰਟ ਟਾਈਮ ਕੰਮ ਕਰਦੇ ਕਾਮਿਆਂ ਨੂੰ ਭਰਤੀ ਕੀਤਾ ਜਾਵੇ। ਧਰਨੇ ਉਪਰੰਤ ਕਾਮਿਆਂ ਦੀਆਂ ਹੱਕੀ ਮੰਗਾਂ ਸਬੰਧੀ ਐੱਸ. ਐੱਮ. ਓ. ਸਮਰਾਲਾ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਐੱਸ. ਐੱਮ. ਓ. ਡਾ. ਗੁਰਤੇਜਿੰਦਰ ਕੌਰ ਨੇ ਸਿਹਤ ਕਾਮਿਆਂ ਅਤੇ ਸੀਟੂ ਆਗੂਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਲ ਪੱਧਰ ਦੀਆਂ ਸਮੱਸਿਆਵਾਂ ਦਾ ਹੱਲ, ਹਰ ਮਹੀਨੇ ਸਫ਼ਾਈ ਕਰਮਚਾਰੀਆਂ, ਠੇਕੇਦਾਰੀ ਸਿਸਟਮ ਅਧੀਨ ਕੰਮ ਕਰਦੇ ਕਾਮਿਆਂ ਅਤੇ ਡੇਲੀ ਵੇਜ਼ ਵਰਕਰਾਂ ਦੇ ਮਸਲੇ ਹੱਲ ਕੀਤੇ ਜਾਇਆ ਕਰਨਗੇ ਅਤੇ ਸਰਕਾਰ ਨਾਲ ਸਬੰਧਿਤ ਮੰਗਾਂ ਬਾਰੇ ਪੰਜਾਬ ਸਰਕਾਰ ਨੂੰ ਕਾਮਿਆਂ ਦਾ ਮੰਗ ਪੱਤਰ ਭੇਜ ਦਿੱਤਾ ਜਾਵੇਗਾ। ਹਸਪਤਾਲ ਦੇ ਮੁੱਖ ਗੇਟ ਅੱਗੇ ਰੋਸ ਧਰਨੇ ਉਪਰੰਤ ਕਾਮਿਆਂ ਵਲੋਂ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚ ਰੋਸ ਮਾਰਚ ਕੀਤਾ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਦਲਵਾਰਾ ਸਿੰਘ ਬੌਂਦਲੀ, ਮਨਜੀਤ ਸਿੰਘ ਬੌਂਦਲੀ, ਲਖਵੀਰ ਸਿੰਘ, ਰਣਜੀਤ ਸਿੰਘ, ਪ੍ਰੇਮ ਲਤਾ, ਪਰਮਜੀਤ ਕੌਰ, ਵਿੱਕੀ, ਸੁਖਵੀਰ ਸਿੰਘ, ਲਵਪ੍ਰੀਤ ਕੌਰ, ਜੋਤੀ, ਹਰਪ੍ਰੀਤ ਕੌਰ, ਹਰਮਨਜੋਤ ਕੌਰ, ਰਾਜ ਕੌਰ, ਰਾਧੇ ਸ਼ਾਮ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਗੋਪੀ ਚੰਦ ਆਰਿਆ ਮਹਿਲਾ ਕਾਲਜ ’ਚ ਸਦਭਾਵਨਾ ਦਿਵਸ ਮੌਕੇ ਲੇਖ ਲਿਖਣ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਕੋਟਾਂ ਕਾਲਜ ਵਿਖੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।