25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਖ਼ਾਲਸਾ ਕਾਲਜ ਸੁਧਾਰ ਦੇ ਅੰਮ੍ਰਿਤਪਾਲ ਸਿੰਘ ਨੇ ਜਿੱਤਿਆ ਲੰਬੀ ਛਾਲ ’ਚ ਸੋਨ ਤਗਮਾ

ਗੁਰੂਸਰ ਸੁਧਾਰ, 24 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਜੀ. ਐੱਚ.

ਅਜੀਤ ਡੈਸਕ 25-08-2026
ਗੁਰੂਸਰ ਸੁਧਾਰ, 24 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਜੀ.ਐੱਚ.ਜੀ. ਖ਼ਾਲਸਾ ਕਾਲਜ ਗੁਰੂਸਰ ਸੁਧਾਰ ਦੇ ਵਿਦਿਆਰਥੀ ਅੰਮ੍ਰਿਤਪਾਲ ਸਿੰਘ ਨੇ 101ਵੀਂ ਪੰਜਾਬ ਰਾਜ ਜੂਨੀਅਰ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ (ਅੰਡਰ-18) ਲੜਕਿਆਂ ਦੀ ਲੰਬੀ ਛਾਲ ਮੁਕਾਬਲੇ ਵਿਚ ਸੋਨ ਤਗ਼ਮਾ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਹੋਈ ਇਸ ਚੈਂਪੀਅਨਸ਼ਿਪ ਵਿਚ ਅੰਮ੍ਰਿਤਪਾਲ ਸਿੰਘ ਨੇ 7.36 ਮੀਟਰ ਦੀ ਸ਼ਾਨਦਾਰ ਛਾਲ ਲਗਾ ਕੇ ਪਹਿਲਾ ਸਥਾਨ ਹਾਸਲ ਕੀਤਾ। ਕਾਲਜ ਪ੍ਰਿੰਸੀਪਲ ਪ੍ਰੋ. ਇੰਦਰਜੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਸ ਦੀ ਮਿਹਨਤ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਉਸ ਦੇ ਸੁਨਹਿਰੀ ਭਵਿੱਖ ਅਤੇ ਆਉਣ ਵਾਲੇ ਖੇਡ ਮੁਕਾਬਲਿਆਂ ਵਿਚ ਹੋਰ ਸਫ਼ਲਤਾਵਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਰੀਰਕ ਸਿੱਖਿਆ ਵਿਭਾਗ ਦੇ ਸਮੂਹ ਸਟਾਫ਼ ਨੇ ਵੀ ਅੰਮ੍ਰਿਤਪਾਲ ਸਿੰਘ ਨੂੰ ਉਸ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਸ ਦੀ ਉਪਲਬਧੀ ਕਾਲਜ ਦੇ ਹੋਰ ਵਿਦਿਆਰਥੀਆਂ ਨੂੰ ਖੇਡਾਂ ਵਿਚ ਸਰਗਰਮੀ ਨਾਲ ਭਾਗ ਲੈਣ ਅਤੇ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕਰੇਗੀ। ਕਾਲਜ ਪਰਿਵਾਰ ਵਲੋਂ ਅੰਮ੍ਰਿਤਪਾਲ ਸਿੰਘ ਨੂੰ ਵਧਾਈ ਦਿੰਦਿਆਂ ਉਸ ਦੇ ਖੇਡ ਜੀਵਨ ਵਿਚ ਨਿਰੰਤਰ ਸਫ਼ਲਤਾ ਦੀ ਕਾਮਨਾ ਕੀਤੀ ਗਈ।
ਪਿਛਲੀ ਖ਼ਬਰ ਦਾਖਾ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਵਿਜੇ ਬਿਕਟਰ ਦਾ ਸਨਮਾਨ ਅਗਲੀ ਖ਼ਬਰ 55 ਗ੍ਰਾਮ ਹੈਰੋਇਨ ਨਾਲ ਔਰਤ ਸਮੇਤ 2 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।