ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਲੋਕਾਂ ਦਾ ਅਥਾਹ ਪਿਆਰ ਮਿਲ ਰਿਹਾ ਹੈ-ਜਗਰੂਪ ਸਿੰਘ ਖ਼ਾਲਸਾ
ਹਲਵਾਰਾ, 24 ਅਗਸਤ (ਉੱਭੀ)-ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਜਗਰੂਪ ਸਿੰਘ ਖ਼ਾਲਸਾ ਨੇ ਕਿਹਾ ਕਿ ਪਾਰਟੀ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਵੱਲੋਂ ਭਰਵਾਂ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਖਾਸ ਕਰਕੇ ਨੌਜਵਾਨ ਵਰਗ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਪ੍ਰਤੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਪਾਰਟੀ ਨਾਲ ਜੁੜ ਰਹੇ ਹਨ।
ਅਜੀਤ ਡੈਸਕ
25-08-2026