25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸਪਰਿੰਗ ਡਿਊ ਸਕੂਲ ਵਿਖੇ ਵਿਦਿਆਰਥੀਆਂ ਲਈ ਕੈਰੀਅਰ ਕਾਊਂਸਲਿੰਗ ਸੈਸ਼ਨ ਕਰਵਾਇਆ

ਜਗਰਾਉਂ, 24 ਅਗਸਤ (ਵਿਨੋਦ ਕੁਮਾਰ)-ਸਪਰਿੰਗ ਡਿਊ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਵਿਖੇ ਐਜੂ ਪਰਲ ਦੀ ਟੀਮ ਵੱਲੋਂ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਕੈਰੀਅਰ ਕਾਊਂਸਲਿੰਗ ਅਤੇ ਉੱਚ ਸਿੱਖਿਆ ਸਬੰਧੀ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ। ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਆਪਣੀ ਰੁਚੀ, ਯੋਗਤਾ ਅਤੇ ਭਵਿੱਖ ਦੇ ਟੀਚਿਆਂ ਅਨੁਸਾਰ ਸਹੀ ਕੋਰਸ ਅਤੇ ਕਰੀਅਰ ਦੀ ਚੋਣ ਕਰਨ ਬਾਰੇ ਮਾਰਗਦਰਸ਼ਨ ਦਿੱਤਾ ਗਿਆ।

ਅਜੀਤ ਡੈਸਕ 25-08-2026
ਜਗਰਾਉਂ, 24 ਅਗਸਤ (ਵਿਨੋਦ ਕੁਮਾਰ)-ਸਪਰਿੰਗ ਡਿਊ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਵਿਖੇ ਐਜੂ ਪਰਲ ਦੀ ਟੀਮ ਵੱਲੋਂ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਕੈਰੀਅਰ ਕਾਊਂਸਲਿੰਗ ਅਤੇ ਉੱਚ ਸਿੱਖਿਆ ਸਬੰਧੀ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ। ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਆਪਣੀ ਰੁਚੀ, ਯੋਗਤਾ ਅਤੇ ਭਵਿੱਖ ਦੇ ਟੀਚਿਆਂ ਅਨੁਸਾਰ ਸਹੀ ਕੋਰਸ ਅਤੇ ਕਰੀਅਰ ਦੀ ਚੋਣ ਕਰਨ ਬਾਰੇ ਮਾਰਗਦਰਸ਼ਨ ਦਿੱਤਾ ਗਿਆ। ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਸੈਸ਼ਨ ਵਿੱਚ ਵਿਸ਼ੇਸ਼ ਦਿਲਚਸਪੀ ਦਿਖਾਈ ਅਤੇ ਇਸ ਨੂੰ ਵਿਦਿਆਰਥੀਆਂ ਦੇ ਭਵਿੱਖ ਲਈ ਲਾਭਦਾਇਕ ਦੱਸਿਆ। ਐਜੂ ਪਰਲ ਦੇ ਮੈਨੇਜਿੰਗ ਡਾਇਰੈਕਟਰ ਸ. ਦਵਿੰਦਰ ਸਿੰਘ ਨੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਰੀਨਾ ਰਾਣੀ, ਮੈਨੇਜਰ ਮਨਦੀਪ ਚੌਹਾਨ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰ ਐਡਵੋਕੇਟ ਸ਼ਾਬਰਾ ਅਤੇ ਬੇਅੰਤ ਕੁਮਾਰ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਮਾਰਗਦਰਸ਼ਨ ਸੈਸ਼ਨ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਬਾਰੇ ਸਹੀ ਅਤੇ ਸੋਚ-ਸਮਝ ਕੇ ਫ਼ੈਸਲੇ ਲੈਣ ਵਿੱਚ ਮਦਦ ਕਰਦੇ ਹਨ। ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਐਜੂ ਪਰਲ ਟੀਮ ਦੇ ਮੈਂਬਰਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਆਰੀਆ ਕਾਲਜ ਵਿਖੇ ਮਨਾਇਆ ਤੀਆਂ ਦਾ ਤਿਉਹਾਰ ਅਗਲੀ ਖ਼ਬਰ ਜੋਧਾਂ ਵਿਖੇ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿਚ ਮੀਟਿੰਗ ਭਾਕਿਯੂ ਏਕਤਾ ਡਕੌਂਦਾ ਦੀ ਇਕਾਈ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।