ਸਿੰਘ ਸਾਹਿਬਾਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਅੱਜ ਮੀਰੀ-ਪੀਰੀ ਖ਼ਾਲਸਾ ਮਾਰਚ’ ਅਗਲੇ ਪੜ੍ਹਾਅ ਲਈ ਰਵਾਨਾ ਕਰਨਗੇ-ਤਲਵੰਡੀ
ਰਾਏਕੋਟ, 25 ਅਗਸਤ ( ਲਿੱਤਰ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਵਲੋਂ ਆਯੋਜਿਤ ਕੀਤਾ ਜਾ ਰਿਹਾ ਵਿਸ਼ਾਲ ‘ਮੀਰੀ ਪੀਰੀ ਖ਼ਾਲਸਾ ਮਾਰਚ’ ਵੱਖ-ਵੱਖ ਪੜ੍ਹਾਵਾਂ ਤੋਂ ਹੁੰਦਾ ਹੋਇਆ 25 ਅਗਸਤ ਦੀ ਦੇਰ ਰਾਤ ਇਤਿਹਾਸਿਕ ਗੁਰਦੁਆਰਾ ਟਾਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਰਾਏਕੋਟ ਵਿਖੇ ਪੁੱਜੇਗਾ। ਇਸ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ 25 ਅਗਸਤ ਦੀ ਰਾਤ ਨੂੰ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਮਾਰਚ ਦਾ ਰਾਤਰੀ ਵਿਸ਼ਰਾਮ ਹੋਵੇਗਾ।
ਰਾਏਕੋਟ, 25 ਅਗਸਤ ( ਲਿੱਤਰ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਵਲੋਂ ਆਯੋਜਿਤ ਕੀਤਾ ਜਾ ਰਿਹਾ ਵਿਸ਼ਾਲ ‘ਮੀਰੀ ਪੀਰੀ ਖ਼ਾਲਸਾ ਮਾਰਚ’ ਵੱਖ-ਵੱਖ ਪੜ੍ਹਾਵਾਂ ਤੋਂ ਹੁੰਦਾ ਹੋਇਆ 25 ਅਗਸਤ ਦੀ ਦੇਰ ਰਾਤ ਇਤਿਹਾਸਿਕ ਗੁਰਦੁਆਰਾ ਟਾਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਰਾਏਕੋਟ ਵਿਖੇ ਪੁੱਜੇਗਾ। ਇਸ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ 25 ਅਗਸਤ ਦੀ ਰਾਤ ਨੂੰ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਮਾਰਚ ਦਾ ਰਾਤਰੀ ਵਿਸ਼ਰਾਮ ਹੋਵੇਗਾ। ਉਨ੍ਹਾਂ ਦੱਸਿਆ ਕਿ 26 ਅਗਸਤ ਨੂੰ ਸਵੇਰੇ 7-8 ਵਜੇ ਤੱਕ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਲਵਦੀਪ ਸਿੰਘ ਦੇ ਜੱਥੇ ਵਲੋਂ ਰਸਭਿੰਨਾ ਕੀਰਤਨ ਕੀਤਾ ਜਾਵੇਗਾ, ਸਵੇਰੇ 8 ਤੋਂ 8:45 ਵਜੇ ਤੱਕ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਗ੍ਰੰਥੀ ਸਿੰਘ ਸਾਹਿਬਾਨ ਕਥਾ-ਵਿਚਾਰਾਂ ਕਰਨਗੇ, ਉਪਰੰਤ ਸਵੇਰੇ 9 ਵਜੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬਾਨ ਗਿਆਨੀ ਕੁਲਦੀਪ ਸਿੰਘ ਗੜਗੱਜ ਮੀਰੀ-ਪੀਰੀ ਖ਼ਾਲਸਾ ਮਾਰਚ ਨੂੰ ਜੈਕਾਰਿਆਂ ਦੀ ਗੂੰਜ ਨਾਲ ਅਗਲੇ ਪੜ੍ਹਾਅ ਲਈ ਰਵਾਨਾ ਕਰਨ ਲਈ ਅਰਦਾਸ ਕਰਨਗੇ। ਇਸ ਮੌਕੇ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ, ਗੁਰਦੁਆਰਾ ਮੰਜੀ ਸਾਹਿਬ ਪਾਤਿਸ਼ਾਹੀ 10ਵੀਂ ਹੇਰਾਂ ਦੇ ਮੈਨੇਜਰ ਨਿਰਭੈ ਸਿੰਘ ਚੀਮਨਾ, ਗੁਰਦੁਆਰਾ ਗੁਰੂਸਰ ਸੁਧਾਰ ਦੇ ਮੈਨੇਜਰ ਅਮਰੀਕ ਸਿੰਘ ਦਿਉਲ, ਹੈੱਡ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਮਾਣਕੀ, ਪ੍ਰਚਾਰਕ ਭਾਈ ਅਰਜਨ ਸਿੰਘ, ਗੁਰਵਿੰਦਰ ਸਿੰਘ ਹਸਨਪੁਰ ਆਦਿ ਹਾਜ਼ਰ ਸਨ।