26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਐਤੀਆਣਾ ਵਿਚ ਅਕਾਲੀ ਦਲ ‘ ਵਾਰਿਸ ਪੰਜਾਬ ਦੇ ’ ਵਲੋਂ ਭਰਵੀਂ ਮੀਟਿੰਗ

ਹਲਵਾਰਾ, 25 ਅਗਸਤ (ਮਨਦੀਪ ਸਿੰਘ ਉੱਭੀ) ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਹਲਕਾ ਰਾਏਕੋਟ ਦੇ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਦਿਆਂ ਆਪਣਾ ਏਜੰਡਾ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਪਿੰਡ ਐਤੀਆਣਾ ਵਿਖੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਦੀ ਇੱਕ ਭਰਵੀਂ ਮੀਟਿੰਗ ਹੋਈ।

ਅਜੀਤ ਡੈਸਕ 26-08-2026
ਹਲਵਾਰਾ, 25 ਅਗਸਤ (ਮਨਦੀਪ ਸਿੰਘ ਉੱਭੀ) ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਹਲਕਾ ਰਾਏਕੋਟ ਦੇ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਦਿਆਂ ਆਪਣਾ ਏਜੰਡਾ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਪਿੰਡ ਐਤੀਆਣਾ ਵਿਖੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਦੀ ਇੱਕ ਭਰਵੀਂ ਮੀਟਿੰਗ ਹੋਈ। ਇਸ ਮੌਕੇ ਹਲਕਾ ਰਾਏਕੋਟ ਦੇ ਹਲਕਾ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਨੇ ਕਿਹਾ ਕਿ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਬਿਨਾਂ ਕਿਸੇ ਭੇਦਭਾਵ ਦੇ ਹਰ ਵਰਗ ਦਾ ਸਤਿਕਾਰ ਅਤੇ ਪਿਆਰ ਕਰਨ ਵਾਲੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਇਹ ਪਾਰਟੀ ਲੋਕਾਂ ਦੀ ਆਪਣੀ ਪਾਰਟੀ ਹੈ ਅਤੇ ਲੋਕਾਂ ਦੇ ਹੱਕਾਂ ਤੇ ਮੁੱਦਿਆਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣ ਲਈ ਪਿੰਡ ਪੱਧਰ ’ਤੇ ਲਾਮਬੰਦੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਮੈਂਬਰ ਪਾਰਲੀਮੈਂਟ ਦੀ ਅਗਵਾਈ ਹੇਠ ਮਨਪ੍ਰੀਤ ਸਿੰਘ ਇਯਾਲੀ ਹਲਕਾ ਦਾਖਾ ਦੇ ਵਿਧਾਇਕ ਸਮੇਤ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਲੋਕਾਂ ਨਾਲ ਲਗਾਤਾਰ ਸੰਪਰਕ ਵਿਚ ਹੈ। ਮੀਟਿੰਗ ਦੌਰਾਨ ਪਾਰਟੀ ਦੀਆਂ ਨੀਤੀਆਂ ਅਤੇ ਆਉਣ ਵਾਲੇ ਸਮੇਂ ਦੀ ਰਣਨੀਤੀ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਮੌਕੇ ਜਗਰਾਜ ਸਿੰਘ ਧਾਲੀਵਾਲ, ਗੁਰਮੇਲ ਸਿੰਘ ਸਿਵੀਆ, ਦਿਲਵਰ ਸਿੰਘ ਪੰਧੇਰ, ਪ੍ਰਿਤਪਾਲ ਸਿੰਘ, ਮਨਵੀਰ ਸਿੰਘ, ਇੰਦਰਪਾਲ ਸਿੰਘ, ਜਸਪ੍ਰੀਤ ਸਿੰਘ, ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ, ਜਸਵੰਤ ਸਿੰਘ ਧਾਲੀਆਂ, ਕੈਪਟਨ ਦਰਸ਼ਨ ਸਿੰਘ ਰਾਜੋਆਣਾ ਅਤੇ ਅੰਮ੍ਰਿਤਪਾਲ ਸਿੰਘ ਹਲਵਾਰਾ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸਲੇਮਪੁਰਾ ਵਿਖੇ 21 ਵਾਂ ਜਾਗਰਣ ਅਤੇ ਭੰਡਾਰਾ ਕੱਲ੍ਹ ਅਗਲੀ ਖ਼ਬਰ ਚਾਰ ਪੰਜ ਦਿਨਾਂ ’ਚ ਕੰਮ ਸ਼ੁਰੂ ਹੋ ਜਾਵੇਗਾ-ਸਰਪੰਚ ਪਾਲੀ ਜੋਧਾਂ ’ ਚ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।