26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਆਰ. ਐਸ. ਪੀ. ਪੰਜਾਬ ਸੂਬਾ ਕਮੇਟੀ ਦੀ ਮੀਟਿੰਗ-ਮਿਸ਼ਨ 2027 ਤਹਿਤ ਲੋਕ ਪੱਖੀ ਰਾਜਨੀਤਿਕ ਵਿਕਲਪ ਮਜ਼ਬੂਤ ਕਰਨ ਦਾ ਸੱਦਾ

ਖੰਨਾ, 25 ਅਗਸਤ (ਹਰਜਿੰਦਰ ਸਿੰਘ ਲਾਲ)-ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ (ਆਰ. ਐਸ.

ਅਜੀਤ ਡੈਸਕ 26-08-2026
ਖੰਨਾ, 25 ਅਗਸਤ (ਹਰਜਿੰਦਰ ਸਿੰਘ ਲਾਲ)-ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ (ਆਰ. ਐਸ. ਪੀ) ਪੰਜਾਬ ਸੂਬਾ ਕਮੇਟੀ ਦੀ ਅਹਿਮ ਮੀਟਿੰਗ ਖੰਨਾ ਵਿਖੇ ਹੋਈ। ਮੀਟਿੰਗ ਵਿੱਚ ਪੰਜਾਬ ਦੀ ਮੌਜੂਦਾ ਰਾਜਨੀਤਿਕ, ਆਰਥਿਕ ਅਤੇ ਸਮਾਜਿਕ ਸਥਿਤੀ, ਕਿਸਾਨਾਂ-ਮਜ਼ਦੂਰਾਂ ਦੇ ਮਸਲੇ, ਬੇਰੁਜ਼ਗਾਰੀ, ਮਹਿੰਗਾਈ, ਨਸ਼ਿਆਂ ਦੀ ਸਮੱਸਿਆ, ਸਿੱਖਿਆ ਅਤੇ ਸਿਹਤ ਦੇ ਮੁੱਦਿਆਂ ਤੋਂ ਇਲਾਵਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਹੁਸ਼ਿਆਰਪੁਰ ਅਤੇ ਮੋਗਾ ਜ਼ਿਲਿ੍ਹਆਂ ਤੋਂ ਪਾਰਟੀ ਆਗੂਆਂ ਅਤੇ ਸਾਥੀਆਂ ਨੇ ਭਾਗ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਮਰੇਡ ਮਨੋਜ ਭੱਟਾਚਾਰੀਆ ਕੌਮੀ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਆਮ ਲੋਕ ਗੰਭੀਰ ਆਰਥਿਕ ਅਤੇ ਸਮਾਜਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨੀ ਸੰਕਟ, ਬੇਰੁਜ਼ਗਾਰੀ, ਮਹਿੰਗਾਈ ਅਤੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਅੱਜ ਦੇ ਸਭ ਤੋਂ ਵੱਡੇ ਮੁੱਦੇ ਹਨ। ਕਿਸਾਨਾਂ ਨੂੰ ਫਸਲਾਂ ਦੇ ਲਾਹੇਵੰਦ ਭਾਅ ਅਤੇ ਐਮ. ਐਸ. ਪੀ ਦੀ ਕਾਨੂੰਨੀ ਗਾਰੰਟੀ, ਨੌਜਵਾਨਾਂ ਲਈ ਰੁਜ਼ਗਾਰ, ਮਜ਼ਦੂਰਾਂ ਦੇ ਹੱਕਾਂ ਦੀ ਰੱਖਿਆ ਅਤੇ ਸਰਕਾਰੀ ਸਿੱਖਿਆ ਤੇ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਨੇ ਪੰਜਾਬ ਦੀ ਰਾਜਨੀਤਿਕ ਅਤੇ ਜਥੇਬੰਦਕ ਸਥਿਤੀ ਬਾਰੇ ਵਿਸਥਾਰਤ ਰਿਪੋਰਟ ਪੇਸ਼ ਕੀਤੀ।ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ, ਖੇਤ ਮਜ਼ਦੂਰ, ਉਦਯੋਗਿਕ ਮਜ਼ਦੂਰ, ਬੇਰੁਜ਼ਗਾਰ ਨੌਜਵਾਨ, ਛੋਟੇ ਵਪਾਰੀ ਅਤੇ ਆਮ ਲੋਕ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਖੇਤੀ ਨੂੰ ਲਾਹੇਵੰਦ ਬਣਾਉਣਾ, ਨੌਜਵਾਨਾਂ ਲਈ ਰੁਜ਼ਗਾਰ ਪੈਦਾ ਕਰਨਾ, ਸਰਕਾਰੀ ਸੰਸਥਾਵਾਂ ਨੂੰ ਮਜ਼ਬੂਤ ਕਰਨਾ ਅਤੇ ਸਮਾਜਿਕ-ਆਰਥਿਕ ਬਰਾਬਰੀ ਕਾਇਮ ਕਰਨਾ ਸਮੇਂ ਦੀ ਮੁੱਖ ਲੋੜ ਹੈ। ਕਾਮਰੇਡ ਇਕੋਲਾਹਾ ਨੇ ਕਿਹਾ ਕਿ “ਮਿਸ਼ਨ 2027” ਤਹਿਤ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਪਾਰਟੀ ਦੀਆਂ ਸਰਗਰਮੀਆਂ ਵਧਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਰ. ਐਸ. ਪੀ.ਵੱਲੋਂ ਲੋਕਾਂ ਦੇ ਸਥਾਨਕ ਅਤੇ ਸੂਬਾਈ ਮੁੱਦਿਆਂ ਨੂੰ ਲੈ ਕੇ ਲਗਾਤਾਰ ਜਨਤਕ ਮੁਹਿੰਮਾਂ ਅਤੇ ਸੰਘਰਸ਼ ਕੀਤੇ ਜਾਣਗੇ। ਆਲ ਇੰਡੀਆ ਸੰਯੁਕਤ ਕਿਸਾਨ ਸਭਾ ਦੇ ਸੂਬਾ ਪ੍ਰਧਾਨਕਾਮਰੇਡ ਬਲਜੀਤ ਸਿੰਘ ਸੰਧੂ ਨੇ ਕਿਹਾ ਕਿ ਆਰਐਸਪੀ ਦੀ ਪੰਜਾਬ ਇਕਾਈ ਨੂੰ ਸੂਬੇ ਤੋਂ ਲੈ ਕੇ ਪਿੰਡ ਅਤੇ ਬੂਥ ਪੱਧਰ ਤੱਕ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਧਰਮ-ਨਿਰਪੱਖ, ਜਮਹੂਰੀ ਅਤੇ ਲੋਕ ਪੱਖੀ ਰਾਜਨੀਤਿਕ ਵਿਕਲਪ ਦੀ ਲੋੜ ਹੈ ਅਤੇ ਆਰ. ਐਸ. ਪੀ ਇਸ ਦਿਸ਼ਾ ਵਿਚ ਆਪਣੀ ਭੂਮਿਕਾ ਨਿਭਾਏਗੀ।ਕਾਮਰੇਡ ਸੁਰਿੰਦਰ ਬਾਵਾ, ਜਥੇਦਾਰ ਸਰਬਜੀਤ ਸਿੰਘ ਖਾਲਸਾ, ਕਾਮਰੇਡ ਬੁੱਧ ਦਿਆਲ, ਕਾਮਰੇਡ ਜਗਤਾਰ ਸਿੰਘ ਢਿੱਲੋਂ, ਬੀਬੀ ਚਰਨਜੀਤ ਕੌਰ, ਬੀਬੀ ਦਵਿੰਦਰ ਕੌਰ ਅਤੇ ਬੀਬੀ ਅਮਰਜੀਤ ਕੌਰ, ਕਾਮਰੇਡ ਰਤਨ ਲਾਲ ਅਤੇ ਜਸਪਾਲ ਸਿੰਘ ਖਾਲਸਾ ਨੇ ਆਪਣੇ ਵਿਚਾਰ ਰੱਖੇ।
ਪਿਛਲੀ ਖ਼ਬਰ ਜ਼ਿਲ੍ਹਾ-ਪੱਧਰੀ ਖੇਡਾਂ ਵਿਚ ਗੋਪਾਲ ਪਬਲਿਕ ਸਕੂਲ ਈਸੜੂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਨਗਰ ਕੌਂਸਲ ਦੇ ਪ੍ਰਧਾਨ ਵਲੋਂ ਮੀਟਿੰਗ ਦੌਰਾਨ ਪੱਤਰਕਾਰਾਂ ਦੇ ਦਾਖ਼ਲੇ ’ਤੇ ਪਾਬੰਦੀ ਲੋਕਤੰਤਰ ਦੀ ਹੱਤਿਆ-ਕੋਟਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।