27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਲੋਕ ਪੁਲਿਸ ਨੂੰ ਸਹਿਯੋਗ ਦੇਣ-ਐੱਸ.ਐੱਚ.ਓ. ਸੁਖਵਿੰਦਰ ਸਿੰਘ ਕਾਹਲੋਂ ਹੰਬੜਾਂ ਸਕੂਲ ਵਿਖੇ ਨਸ਼ਿਆਂ ਵਿਰੁੱਧ ਕਰਵਾਏ ਗਏ ਸੈਮੀਨਾਰ ਸਮੇਂ ਵਿਦਿਆਰਥੀਆਂ ਤੇ ਲੋਕਾਂ ਨੂੰ ਕੀਤਾ ਜਾਗਰੂਕ

ਹੰਬੜਾਂ, 26 ਅਗਸਤ (ਮੇਜਰ ਹੰਬੜਾਂ)-ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਵੱਲੋਂ ਨਸ਼ਿਆਂ ਵਿਰੁੱਧ ਸਖ਼ਤ ਅਦੇਸ਼ਾਂ ਦੇ ਨਾਲ ਏ. ਸੀ.

ਜਿਗਰ, ਗੈਸ ਅਤੇ ਤੇਜ਼ਾਬ ਦੇ ਰੋਗਾਂ ਦਾ ਮੁਫ਼ਤ ਚੈੱਕਅੱਪ ਕੈਂਪ 30 ਨੂੰ 27-08-2026
ਹੰਬੜਾਂ, 26 ਅਗਸਤ (ਮੇਜਰ ਹੰਬੜਾਂ)-ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਵੱਲੋਂ ਨਸ਼ਿਆਂ ਵਿਰੁੱਧ ਸਖ਼ਤ ਅਦੇਸ਼ਾਂ ਦੇ ਨਾਲ ਏ.ਸੀ.ਪੀ ਵੈਸਟ ਜਤਿੰਦਰਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਥਾਣਾ ਲਾਡੋਵਾਲ ਅਤੇ ਪੁਲਿਸ ਚੌਂਕੀ ਹੰਬੜਾਂ ਦੇ ਘੇਰੇ ’ਚ ਪੁਲਿਸ ਪ੍ਰਸ਼ਾਸ਼ਨ ਵੱਲੋਂ ਨਸ਼ਿਆਂ ਨੂੰ ਖ਼ਤਮ ਕਰਨ ਵਿੱਚ ਵੱਡੀ ਕਾਮਯਾਬੀ ਮਿਲ ਰਹੀ ਉੱਥੇ ਨਸ਼ਿਆਂ ਨੂੰ ਜੜੋਂ ਖ਼ਤਮ ਕਰਨ ਲਈ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ ਅਤੇ ਇਲਾਕੇ ਦੇ ਲੋਕ ਪੁਲਿਸ ਨੂੰ ਸਹਿਯੋਗ ਦੇਣ ਤਾਂ ਬਹੁਤ ਜਲਦ ਨਸ਼ਿਆਂ ਨੂੰ ਜੜੋਂ ਖ਼ਤਮ ਕੀਤਾ ਜਾ ਸਕਦਾ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੁਲਿਸ ਥਾਣਾ ਲਾਡੋਵਾਲ ਦੇ ਐੱਸ.ਐੱਚ.ਓ ਸੁਖਵਿੰਦਰ ਸਿੰਘ ਕਾਹਲੋਂ ਨੇ ਸੱਤਿਆ ਭਾਰਤੀ ਐਲੀਮੈਂਟਰੀ ਸਕੂਲ ਹੰਬੜਾਂ ਵਿਖੇ ਨਸ਼ਿਆਂ ਵਿਰੁੱਧ ਕਰਵਾਏ ਗਏ ਸੈਮੀਨਾਰ ਸਮੇਂ ਵਿਦਿਆਰਥੀਆਂ ਦੇ ਨਾਲ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਦਿਆਂ ਕੀਤਾ। ਐੱਸ.ਐੱਚ.ਓ ਕਾਹਲੋਂ ਨੇ ਲੋਕਾਂ ਨੂੰ ਕਿਹਾ ਕਿ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸ ਦੀ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ ਜਾਵੇ ਤੇ ਪੁਲਿਸ ਨੂੰ ਨਸ਼ਾ ਤਸਕਰ ਬਾਰੇ ਜਾਣਕਾਰੀ ਦੇਣ ਵਾਲੇ ਦਾ ਨਾਂਅ ਗੁਪਤ ਰੱਖਿਆ ਜਾਵੇਗਾ ਤੇ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਥਾਣਾ ਲਾਡੋਵਾਲ ਅਤੇ ਪੁਲਿਸ ਚੌਂਕੀ ਹੰਬੜਾਂ ਇਲਾਕੇ ’ਚ ਪੁਲਿਸ ਗਸ਼ਤ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ ਤੇ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਸਮੇਤ ਗਲਤ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਹੰਬੜਾਂ ਪੁਲਿਸ ਚੌਂਕੀ ਇੰਚਾਰਜ ਪ੍ਰਿਤਪਾਲ ਸਿੰਘ ਨੇ ਕਿਹਾ ਕਿ ਵਿਦਿਆਰਥੀ ਵਰਗ ਵੱਲੋਂ ਨਸ਼ਿਆਂ ਵਿਰੁੱਧ ਰੈਲੀਆਂ ਕੱਢੇ ਜਾਣਾ ਅਤੇ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਏ ਜਾਣਾ ਪ੍ਰਬੰਧਕਾਂ ਦਾ ਸ਼ਲਾਘਾਯੋਗ ਕਦਮ ਹੈ। ਇਸ ਮੌਕੇ ਸਕੂਲ ਮੁਖੀ ਜਸਮਨਦੀਪ ਸਿੰਘ ਸ਼ੇਰਪੁਰ, ਸਾਬਕਾ ਸਰਪੰਚ ਬਲਵੀਰ ਸਿੰਘ ਕਲੇਰ, ਸਰਪ੍ਰਸਤ ਤੇਜਾ ਸਿੰਘ ਗਿੱਲ, ਸਮਾਜ ਸੇਵੀ ਮਨਜੀਤ ਸਿੰਘ ਭੈਰੋਮੁੰਨਾਂ, ਮੇਜਰ ਸਿੰਘ ਚੀਮਾਂ, ਜਸਵੀਰ ਸਿੰਘ ਰਾਣਾ, ਮੈਡਮ ਰੁਪਿੰਦਰ ਕੌਰ ਪੁੜੈਣ, ਕੁਲਵੰਤ ਸਿੰਘ ਬਾਠ, ਜਸਵੀਰ ਸਿੰਘ ਰਾਣਾ, ਭੁਪਿੰਦਰ ਸਿੰਘ ਮਠਾੜੂ, ਏ.ਐੱਸ.ਆਈ ਕੇਵਲ ਸਿੰਘ, ਹੌਲਦਾਰ ਜਸਵਿੰਦਰ ਸਿੰਘ ਬਾਣੀਏਵਾਲ, ਮੁਨਸ਼ੀ ਸੁੱਖੀ ਲੀਹਾਂ, ਹੌਲਦਾਰ ਜੀਤੂ ਕੁਮਾਰ ਸਮੇਤ ਹੋਰ ਪੁਲਿਸ ਮੁਲਾਜਮ ਤੇ ਵਿਦਿਆਰਥੀ ਮੌਜੂਦ ਸਨ।
ਪਿਛਲੀ ਖ਼ਬਰ ਡੀ.ਏ.ਵੀ. ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਬੇਰੁਜ਼ਗਾਰੀ, ਨਸ਼ੇ ਅਤੇ ਸਿੱਖਾਂ ਦੀ ਘਟਦੀ ਗਿਣਤੀ ’ਤੇ ਸਿਰ ਜੋੜ ਕੇ ਸੋਚਣ ਦੀ ਲੋੜ-ਜਥੇਦਾਰ ਗੜਗੱਜ ਮੀਰੀ ਪੀਰੀ ਖ਼ਾਲਸਾ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।