28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਡਾ: ਪਾਰਥਾ ਬਿਸਵਾਸ ਜਗਰਾਉਂ ਪੁੱਜੇ

ਜਗਰਾਉਂ, 27 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)- ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਡਾ. ਪਾਰਥਾ ਬਿਸ਼ਵਾਸ ਵੱਲੋਂ ਜਗਰਾਉਂ ਵਿਖੇ ਪੁੱਜ ਕੇ ਨਗਰ ਕੌਂਸਲ ’ਚ ਸਫ਼ਾਈ ਕਰਮਚਾਰੀਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ।

ਅਜੀਤ ਡੈਸਕ 28-08-2026
ਜਗਰਾਉਂ, 27 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)- ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਡਾ. ਪਾਰਥਾ ਬਿਸ਼ਵਾਸ ਵੱਲੋਂ ਜਗਰਾਉਂ ਵਿਖੇ ਪੁੱਜ ਕੇ ਨਗਰ ਕੌਂਸਲ ’ਚ ਸਫ਼ਾਈ ਕਰਮਚਾਰੀਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਸਫ਼ਾਈ ਕਰਮਚਾਰੀਆਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ, ਕੰਮਕਾਜੀ ਹਾਲਾਤ ਅਤੇ ਹੋਰ ਮੁਸ਼ਕਿਲਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਸਬੰਧਤ ਪੱਧਰ ’ਤੇ ਉਠਾਇਆ ਜਾਵੇਗਾ ਅਤੇ ਇਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਡਾ: ਪਾਰਥਾ ਬਿਸਵਾਸ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਨੂੰ ਕੰਮ ਦੌਰਾਨ ਸੁਰੱਖਿਆ, ਸਨਮਾਨ ਅਤੇ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨਾ ਸਮਾਜ ਅਤੇ ਪ੍ਰਸ਼ਾਸਨ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈ ਕੇ ਉਨ੍ਹਾਂ ਦੇ ਹੱਲ ਲਈ ਯੋਗ ਕਦਮ ਚੁੱਕੇ ਜਾਣੇ ਚਾਹੀਦੇ ਹਨ। ਮੁਲਾਕਾਤ ਦੌਰਾਨ ਸੀਵਰੇਜ ਕਰਮਚਾਰੀ ਲਖਵੀਰ ਸਿੰਘ ਅਤੇ ਰਾਜ ਕੁਮਾਰ ਤੋਂ ਇਲਾਵਾ ਸਫ਼ਾਈ ਸੇਵਕ ਬਲਵੀਰ ਗਿੱਲ ਅਤੇ ਚੇਤਨ ਕੁਮਾਰ ਨੇ ਆਪਣੀਆਂ ਸਮੱਸਿਆਵਾਂ ਚੇਅਰਮੈਨ ਡਾ. ਪਾਰਥਾਂ ਬਿਸ਼ਵਾਸ ਦੇ ਧਿਆਨ ਵਿੱਚ ਲਿਆਂਦੀਆਂ। ਉਨ੍ਹਾਂ ਨੇ ਕਰਮਚਾਰੀਆਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਿਆ ਅਤੇ ਕਿਹਾ ਕਿ ਸਫਾਈ ਕਰਮਚਾਰੀ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਵਿੱਚ ਬਹੁਤ ਹੀ ਅਹਿਮ ਯੋਗਦਾਨ ਪਾਉਂਦੇ ਹਨ। ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਉਨ੍ਹਾਂ ਨੂੰ ਬਣਦੇ ਹੱਕ ਤੇ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਇਸ ਮੌਕੇ ਐੱਸ.ਡੀ.ਐੱਮ. ਬਾਦਲ ਦੀਨ ਅਤੇ ਨਗਰ ਕੌਂਸਲ ਦੇ ਪ੍ਰਧਾਨ ਕੰਵਰਪਾਲ ਸਿੰਘ ਵੱਲੋਂ ਡਾ. ਪਾਰਥਾ ਬਿਸ਼ਵਾਸ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ। ਇਸ ਸਮੇਂ ਡਾ: ਪਾਰਥਾ ਬਿਸਵਾਸ ਨੇ ਐੱਸ.ਡੀ.ਐੱਮ. ਅਤੇ ਨਗਰ ਕੌਂਸਲ ਪ੍ਰਧਾਨ ਨਾਲ ਵੀ ਗੱਲਬਾਤ ਕੀਤੀ। ਮੁਲਾਕਾਤ ਦੌਰਾਨ ਸਫ਼ਾਈ ਕਰਮਚਾਰੀਆਂ ਨੇ ਵੀ ਚੇਅਰਮੈਨ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਨਾਲ ਗੱਲਬਾਤ ਕਰਨ ’ਤੇ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਵਾਈਸ ਪ੍ਰਧਾਨ ਸਤੀਸ਼ ਕੁਮਾਰ ਪੱਪੂ, ਈ.ਓ. ਮੋਹਿਤ ਸ਼ਰਮਾ, ਸਾਜਨ ਮਲਹੋਤਰਾ ਸਮੇਤ ਹੋਰ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਸੈਂਟਰ ਸਵੱਦੀ ਕਲਾਂ ਦੀਆਂ 2 ਰੋਜ਼ਾ ਖੇਡਾਂ ਅਮਿੱਟ ਯਾਦਾਂ ਛੱਡਦੀਆਂ ਸਮਾਪਤ ਅਗਲੀ ਖ਼ਬਰ ਦੀ ਹਾਂਸ ਕਲਾਂ ਦੁੱਧ ਉਤਪਾਦਕ ਸਹਿਕਾਰੀ ਸਭਾ (ਲਿਮਿ:) ਦੀ ਪ੍ਰਬੰਧਕੀ ਕਮੇਟੀ ਦੇ ਕੁਲਵੰਤ ਸਿੰਘ ਪ੍ਰਧਾਨ ਅਤੇ ਗੁਰਪ੍ਰੀਤ ਸਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।