28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਧਾਰਮਿਕ ਸਮਾਗਮ 3 ਨੂੰ

ਮੁੱਲਾਂਪੁਰ-ਦਾਖਾ, 27 ਅਗਸਤ (ਨਿਰਮਲ ਸਿੰਘ ਧਾਲੀਵਾਲ)- ਬਾਬਾ ਬੁੱਢਾ ਜੀ ਗੁਰਮਤਿ ਪ੍ਰਚਾਰ ਗ੍ਰੰਥੀ ਸਭਾ ਅੱਡਾ ਦਾਖਾ ਮੰਡੀ ਮੁੱਲਾਂਪੁਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਮੰਡੀ ਮੁੱਲਾਂਪੁਰ-ਦਾਖਾ ਵਿਖੇ 1-2-3 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ। ਗੁਰਮਤਿ ਸਮਾਗਮ ਦੀ ਸਫ਼ਲਤਾ ਲਈ ਸਭਾ ਦੇ ਪ੍ਰਧਾਨ ਗੁਰਮੇਲ ਸਿੰਘ ਹਿੱਸੋਵਾਲ ਵਲੋਂ ਸਭਾ ਦੇ ਅਹੁਦੇਦਾਰ, ਮੈਂਬਰਾਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।

ਅਜੀਤ ਡੈਸਕ 28-08-2026
ਮੁੱਲਾਂਪੁਰ-ਦਾਖਾ, 27 ਅਗਸਤ (ਨਿਰਮਲ ਸਿੰਘ ਧਾਲੀਵਾਲ)- ਬਾਬਾ ਬੁੱਢਾ ਜੀ ਗੁਰਮਤਿ ਪ੍ਰਚਾਰ ਗ੍ਰੰਥੀ ਸਭਾ ਅੱਡਾ ਦਾਖਾ ਮੰਡੀ ਮੁੱਲਾਂਪੁਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਮੰਡੀ ਮੁੱਲਾਂਪੁਰ-ਦਾਖਾ ਵਿਖੇ 1-2-3 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ। ਗੁਰਮਤਿ ਸਮਾਗਮ ਦੀ ਸਫ਼ਲਤਾ ਲਈ ਸਭਾ ਦੇ ਪ੍ਰਧਾਨ ਗੁਰਮੇਲ ਸਿੰਘ ਹਿੱਸੋਵਾਲ ਵਲੋਂ ਸਭਾ ਦੇ ਅਹੁਦੇਦਾਰ, ਮੈਂਬਰਾਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਮੈਨੇਜਰ ਗੁਰਦੀਪ ਸਿੰਘ, ਭਾਈ ਟਹਿਲ ਸਿੰਘ ਜਾਂਗਪੁਰ ਅਨੁਸਾਰ 1 ਸਤੰਬਰ ਨੂੰ ਅਖੰਡ ਪਾਠ ਪ੍ਰਕਾਸ਼ ਹੋਵੇਗਾ। ਸਤੰਬਰ 3 ਨੂੰ ਪਾਠ ਦੇ ਭੋਗ ਉਪਰੰਤ ਆਸਾ ਦੀ ਵਾਰ ਦਾ ਕੀਰਤਨ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵਲੋਂ ਕੀਤਾ ਜਾਵੇਗਾ। ਉਪਰੰਤ ਪੰਥ ਪ੍ਰਸਿੱਧ ਕਥਾਵਾਚਕ ਬੀਬੀ ਗਗਨਦੀਪ ਕੌਰ ਖ਼ਾਲਸਾ ਸਾਲਾਨਾ ਸਮਾਗਮ ਵਿਚ ਜੁੜੀ ਸੰਗਤ ਨਾਲ ਸ਼ਬਦ ਗੁਰੂ ਕਥਾ ਦੀ ਵਿਚਾਰ ਕਰਨਗੇਂ। ਢਾਡੀ ਗੁਲਜ਼ਾਰ ਸਿੰਘ ਗੁਲਸ਼ਨ ਦੇ ਢਾਡੀ ਜੱਥੇ ਵਲੋਂ ਵਾਰਾਂ ਦਾ ਗਾਇਨ ਹੋਵੇਗਾ। ਧਾਰਮਿਕ ਸਮਾਗਮ ਦੇ ਚੱਲਦਿਆਂ ਅੰਮ੍ਰਿਤ ਸੰਚਾਰ ਹੋਵੇਗਾ, ਬੱਚਿਆਂ ਦੇ ਸੁੰਦਰ ਦਸਤਾਰ ਸਜਾਉਣ ਤੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਜਾਣਗੇਂ। ਬਾਬਾ ਬੁੱਢਾ ਜੀ ਗੁਰਮਤਿ ਪ੍ਰਚਾਰ ਗ੍ਰੰਥੀ ਸਭਾ ਦੀ ਮੀਟਿੰਗ ਸਮੇਂ ਗਿਆਨੀ ਗੁਲਜ਼ਾਰ ਸਿੰਘ ਬਾਸੀਆਂ, ਗਿਆਨੀ ਭੋਲਾ ਸਿੰਘ, ਬੇਅੰਤ ਸਿੰਘ, ਉਜਾਗਰ ਸਿੰਘ, ਢਾਡੀ ਗੁਲਜ਼ਾਰ ਸਿੰਘ, ਰਾਗੀ ਕੁਲਦੀਪ ਸਿੰਘ, ਅਜਾਇਬ ਸਿੰਘ ਕੋਮਲ, ਹਰਦੇਵ ਸਿੰਘ ਹਿੱਸੋਵਾਲ, ਗਿਆਨੀ ਨਿਰਭੈ ਸਿੰਘ, ਹਰਨੇਕ ਸਿੰਘ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਆਤਮਾ ਸਿੰਘ ਤਲਵੰਡੀ, ਸੁਦਾਗਰ ਸਿੰਘ ਹੋਰ ਮੌਜੂਦ ਸਨ।
ਪਿਛਲੀ ਖ਼ਬਰ ਪਿੰਡ ਭੈਣੀ ਦਰੇੜਾ ਦੇ 2 ਮੌਜੂਦਾ ਪੰਚ ਕਾਂਗਰਸ ਛੱਡ ਕੇ ‘ਆਪ’ ’ਚ ਸ਼ਾਮਿਲ ਹੋਏ ਪਾਰਟੀ ’ਚ ਸ਼ਾਮਿਲ ਹੋਏ ਦੋਵੇਂ ਪੰਚਾਂ ਨੂੰ... ਅਗਲੀ ਖ਼ਬਰ ਭਾਰਤ ਸਰਕਾਰ ਦੇ ਐੱਸ.ਸੀ. ਕਮਿਸ਼ਨ ਦੇ ਮੈਂਬਰ ਸ੍ਰੀ ਪਾਰਥਾ ਬਿਸ਼ਵਾਸ ਦਾ ਜਗਰਾਉਂ ਵਿਖੇ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।