30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਡਾ: ਅੰਬੇਡਕਰ ਦੇ ਜੀਵਨ ’ਤੇ ਆਧਾਰਿਤ ਪ੍ਰਤੀਯੋਗੀ ਪ੍ਰੀਖਿਆ ਅੱਜ

ਭੂੰਦੜੀ, 29 ਅਗਸਤ (ਮਾਨ)- ਪ੍ਰਬੁੱਧ ਭਾਰਤ ਫਾਊਂਡੇਸ਼ਨ ਗੁਰਾਇਆ (ਜਲੰਧਰ) ਵਲੋਂ ਹਰ ਸਾਲ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ ਸੰਘਰਸ਼ ਅਤੇ ਭਾਰਤੀ ਲੋਕਤੰਤਰ ਵਿਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਭਰ ਵਿਚ ਪ੍ਰਤੀਯੋਗੀ ਪ੍ਰੀਖਿਆ ਕਰਵਾਈ ਜਾਂਦੀ ਹੈ।

ਅਜੀਤ ਡੈਸਕ 30-08-2026
ਭੂੰਦੜੀ, 29 ਅਗਸਤ (ਮਾਨ)- ਪ੍ਰਬੁੱਧ ਭਾਰਤ ਫਾਊਂਡੇਸ਼ਨ ਗੁਰਾਇਆ (ਜਲੰਧਰ) ਵਲੋਂ ਹਰ ਸਾਲ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ ਸੰਘਰਸ਼ ਅਤੇ ਭਾਰਤੀ ਲੋਕਤੰਤਰ ਵਿਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਭਰ ਵਿਚ ਪ੍ਰਤੀਯੋਗੀ ਪ੍ਰੀਖਿਆ ਕਰਵਾਈ ਜਾਂਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲੈਕਚਰਾਰ ਹਰਭਿੰਦਰ ਸਿੰਘ ਮੁੱਲਾਂਪੁਰ ਨੇ ਦੱਸਿਆ ਕਿ ਇਸ ਸਾਲ ਪਿੰਡ ਦੇ ਸਰਪੰਚ ਦਲਜੀਤ ਸਿੰਘ, ਸਾਬਕਾ ਸੈਨਿਕ ਤੇ ਪੰਚ ਸੁਖਵਿੰਦਰ ਸਿੰਘ ਖ਼ਾਲਸਾ ਅਤੇ ਸਰਕਾਰੀ ਹਾਈ ਸਕੂਲ ਰਊਵਾਲ ਦੇ ਮੁੱਖ ਅਧਿਆਪਕ ਗੁਰਦੀਪ ਸਿੰਘ ਅਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਇਹ ਪ੍ਰੀਖਿਆ 3 0 ਅਗਸਤ ਨੂੰ ਸਵੇਰੇ 10 ਵਜੇ ਤੋਂ 11 ਵਜੇ ਤੱਕ ਸਰਕਾਰੀ ਹਾਈ ਸਕੂਲ ਰਊਵਾਲ ਵਿਖੇ ਕਰਵਾਈ ਜਾ ਰਹੀ ਹੈ।
ਪਿਛਲੀ ਖ਼ਬਰ ਪੁਲਿਸ ਪਬਲਿਕ ਸਕੂਲ ਭਰੋਵਾਲ ਕਲਾਂ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਨੂ... ਅਗਲੀ ਖ਼ਬਰ ਸੀਨੀਅਰ ਅਕਾਲੀ ਆਗੂ ਸ਼ਿੰਦਰਪਾਲ ਸਿੰਘ ਆਂਡਲੂ (ਜਵੱਦੀ ਵਾਲਿਆਂ) ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।