01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਡਾ. ਕੰਗ ਵਲੋਂ ਸਰਾਭਾ-ਚਮਿੰਡਾ ਲਿੰਕ ਸੜਕ ਦਾ ਉਦਘਾਟਨ ਕਿਹਾ, ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ

ਪੱਖੋਵਾਲ-ਸਰਾਭਾ, 31 ਅਗਸਤ (ਖੁਸ਼ਵਿੰਦਰ ਸਿੰਘ ਸਰਾਭਾ)-ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਪਿੰਡਾਂ ਦੀ ਨੁਹਾਰ ਬਦਲਣ ਲਈ ਨਿਰੰਤਰ ਯਤਨ ਕਰ ਰਹੀ ਹੈ ਤਾਂ ਜੋ ਲੋਕਾਂ ਨੂੰ ਇੱਕ ਚੰਗਾ ਰਾਜ ਭਾਗ ਮੁਹੱਈਆ ਕਰਾਇਆ ਜਾ ਸਕੇ। ਇਹ ਪ੍ਰਗਟਾਵਾ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਦੇ ਇੰਚਾਰਜ ਕੇ.

ਅਜੀਤ ਡੈਸਕ 01-09-2026
ਪੱਖੋਵਾਲ-ਸਰਾਭਾ, 31 ਅਗਸਤ (ਖੁਸ਼ਵਿੰਦਰ ਸਿੰਘ ਸਰਾਭਾ)-ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਪਿੰਡਾਂ ਦੀ ਨੁਹਾਰ ਬਦਲਣ ਲਈ ਨਿਰੰਤਰ ਯਤਨ ਕਰ ਰਹੀ ਹੈ ਤਾਂ ਜੋ ਲੋਕਾਂ ਨੂੰ ਇੱਕ ਚੰਗਾ ਰਾਜ ਭਾਗ ਮੁਹੱਈਆ ਕਰਾਇਆ ਜਾ ਸਕੇ। ਇਹ ਪ੍ਰਗਟਾਵਾ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਦੇ ਇੰਚਾਰਜ ਕੇ.ਐੱਨ.ਐੱਸ. ਕੰਗ ਨੇ ਪਿੰਡ ਸਰਾਭਾ ’ਚ ਚਮਿੰਡਾ-ਸਰਾਭਾ ਲਿੰਕ ਸੜਕ ਦਾ ਨੀਂਹ ਪੱਥਰ ਰੱਖਣ ਸਮੇਂ ਕੀਤਾ। ਇਸ ਮੌਕੇ ਸਰਪੰਚ ਕਮਲਜੀਤ ਕੌਰ ਨੇ ਸ: ਕੰਗ ਨੂੰ ਪਿੰਡ ਦੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਤੇ ਉਨ੍ਹਾਂ ਭਰੋਸਾ ਦਿੱਤਾ ਕਿ ਉਹ ਇੰਨ੍ਹਾਂ ਦਾ ਜਲਦ ਹੱਲ ਕਰਵਾਉਣਗੇ। ਇਸ ਮੌਕੇ ਪੰਚ ਜਸਵੀਰ ਕੌਰ, ਪੰਚ ਪ੍ਰਕਾਸ਼ ਸਿੰਘ, ਪੰਚ ਅਜੀਤ ਸਿੰਘ, ਕੁਲਵਿੰਦਰ ਸਿੰਘ, ਪੰਚ ਰਾਮ ਆਸਰਾ, ਪ੍ਰਕਾਸ਼ ਸਿੰਘ ਚੌਂਕੀਦਾਰ, ਦਰਸ਼ਨ ਸਿੰਘ, ਰਾਣਾ ਸਰਾਭਾ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਿੰਟੂ ਜੱਟਪੁਰਾ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸਮੂਹਿਕ ਵਿਆਹ ਕਰਵਾਉਣ ਦੀ ਸ਼ਲਾਘਾਯੋਗ ਪਹਿਲਕਦਮੀ ਅਗਲੀ ਖ਼ਬਰ ਗੁੱਗਾ ਮੈੜੀ ਸੇਵਾ ਸੰਮਤੀ ਰਾਏਕੋਟ ਵਲੋਂ ਗੁੱਗਾ ਨੌਵੀਂ ਦਾ ਮੇਲਾ 5 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।