01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਵਿਧਾਇਕ ਸੰਗੋਵਾਲ ਦਾ ਹੰਬੜਾਂ ’ਚ ਲੋਕ ਮਿਲਣੀ ਸਮਾਗਮ ’ਚ ਪੁੱਜਣ ’ਤੇ ਸਮਰਥਕਾਂ ਨੇ ਕੀਤਾ ਭਰਵਾਂ ਸਵਾਗਤ

ਹੰੰਬੜਾਂ, 31 ਅਗਸਤ (ਮੇਜਰ ਹੰਬੜਾਂ)-ਕਸਬਾ ਹੰਬੜਾਂ ਵਿਖੇ ਆਮ ਆਦਮੀ ਪਾਰਟੀ ਵੱਲੋਂ ਲੋਕ ਮਿਲਣੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ, ਜਿੰਨ੍ਹਾਂ ਦਾ ਬਲਾਕ ਪ੍ਰਧਾਨ ਮੋਹਨ ਸਿੰਘ ਵਿਰਕ, ਸਾਬਕਾ ਸਰਪੰਚ ਬਲਵੀਰ ਸਿੰਘ ਕਲੇਰ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਜੁੜੇ ਸਮਰਥਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਲੋਕ ਮਿਲਣੀ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਸੰਗੋਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਸਕੀਮਾਂ ਲਾਗੂ ਕਰਨ, ਜਿਸ ਵਿੱਚ ਮੁਫ਼ਤ ਬਿਜਲੀ ਦੀ ਸਹੂਲਤ ਦੇਣ ਤੋਂ ਇਲਾਵਾ ਲੱਖਾਂ ਪਰਿਵਾਰਾਂ ਨੂੰ ‘ਮੇਰੀ ਰਸੋਈ ਯੋਜਨਾਂ’ ਤਹਿਤ ਰਾਸ਼ਨ ਕਿੱਟਾਂ ਦੇਣ ਦੇ ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਕਾਸ ਕਾਰਜਾਂ ਨੂੰ ਵੀ ਵੱਡੀ ਤਰਜੀਹ ਦਿੱਤੀ ਗਈ ਹੈ ਜੋ ਕਿ ‘ਆਪ’ ਸਰਕਾਰ ਦੀ ਪਹਿਲ ਕਦਮੀ ਹੈ।

ਅਜੀਤ ਡੈਸਕ 01-09-2026
ਹੰੰਬੜਾਂ, 31 ਅਗਸਤ (ਮੇਜਰ ਹੰਬੜਾਂ)-ਕਸਬਾ ਹੰਬੜਾਂ ਵਿਖੇ ਆਮ ਆਦਮੀ ਪਾਰਟੀ ਵੱਲੋਂ ਲੋਕ ਮਿਲਣੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ, ਜਿੰਨ੍ਹਾਂ ਦਾ ਬਲਾਕ ਪ੍ਰਧਾਨ ਮੋਹਨ ਸਿੰਘ ਵਿਰਕ, ਸਾਬਕਾ ਸਰਪੰਚ ਬਲਵੀਰ ਸਿੰਘ ਕਲੇਰ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਜੁੜੇ ਸਮਰਥਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਲੋਕ ਮਿਲਣੀ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਸੰਗੋਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਸਕੀਮਾਂ ਲਾਗੂ ਕਰਨ, ਜਿਸ ਵਿੱਚ ਮੁਫ਼ਤ ਬਿਜਲੀ ਦੀ ਸਹੂਲਤ ਦੇਣ ਤੋਂ ਇਲਾਵਾ ਲੱਖਾਂ ਪਰਿਵਾਰਾਂ ਨੂੰ ‘ਮੇਰੀ ਰਸੋਈ ਯੋਜਨਾਂ’ ਤਹਿਤ ਰਾਸ਼ਨ ਕਿੱਟਾਂ ਦੇਣ ਦੇ ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਕਾਸ ਕਾਰਜਾਂ ਨੂੰ ਵੀ ਵੱਡੀ ਤਰਜੀਹ ਦਿੱਤੀ ਗਈ ਹੈ ਜੋ ਕਿ ‘ਆਪ’ ਸਰਕਾਰ ਦੀ ਪਹਿਲ ਕਦਮੀ ਹੈ। ਸੰਗੋਵਾਲ ਨੇ ਕਿਹਾ ਕਿ ਸੂਬੇ ਦੇ ਲੋਕ ਮੁੜ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾ ਕੇ ‘ਆਪ’ ਸਰਕਾਰ ਨੂੰ ਰਪੀਟ ਕਰਨਗੇ। ਵਿਧਾਇਕ ਸੰਗੋਵਾਲ ਵੱਲੋਂ ਹੰਬੜਾਂ ’ਚ ਕਮਿਊਨਿਟੀ ਸੈਂਟਰ ਬਣਾਏ ਜਾਣ ਲਈ 25 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਸੀਨੀਅਰ ਆਗੂ ਸਰਪੰਚ ਹਰਨੇਕ ਸਿੰਘ ਲਾਦੀਆਂ, ਬਲਾਕ ਪ੍ਰਧਾਨ ਵਿਰਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੋਕ ਭਲਾਈ ਸਕੀਮਾਂ ਲਾਗੂ ਕੀਤੇ ਜਾਣਾ ਸ਼ਲਾਘਾਯੋਗ ਕਦਮ ਹੈ ਉੱਥੇ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਅਗਵਾਈ ਹੇਠ ਹਲਕਾ ਗਿੱਲ ਦੇ ਹੋਏ ਵਿਕਾਸ ਕਾਰਜ ਇੱਕ ਮਿਸਾਲ ਹਨ। ਇਸ ਮੌਕੇ ਸਾਬਕਾ ਸਰਪੰਚ ਬਲਵੀਰ ਸਿੰਘ ਕਲੇਰ, ਸੰਗੋਵਾਲ ਦੇ ਦਫ਼ਤਰ ਇੰਚਾਰਜ ਰਵੀ ਝੱਮਟ, ਇਕਬਾਲ ਸਿੰਘ ਗਿੱਲ, ਪੰਚ ਬਲਜਿੰਦਰ ਕੌਰ ਸਹੋਤਾ,ਪੰਚ ਜਗਦੀਸ਼ ਕੌਰ, ਪੰਚ ਹਰਜਿੰਦਰ ਸਿੰਘ ਸਨੀ, ਆਗੂ ਕੁਲਵਿੰਦਰ ਸਿੰਘ ਸਹੋਤਾ, ਸਾਬਕਾ ਪੰਚ ਸਰਬਜੀਤ ਸਿੰਘ ਕਾਲਾ, ਸਾਬਕਾ ਪੰਚ ਜਸਪਾਲ ਸਿੰਘ ਪਾਲਾ, ‘ਆਪ’ ਦੇ ਯੂਥ ਬਲਾਕ ਪ੍ਰਧਾਨ ਸੁਖਦੀਪ ਸਿੰਘ ਸੁੱਖਾ, ਸਾਬਕਾ ਪੰਚ ਬਲਵਿੰਦਰ ਸਿੰਘ ਗੁਰੂ, ਸਮਸ਼ੇਰ ਸਿੰਘ ਗਿੱਲ, ਸ਼ਿੰਗਾਰਾ ਸਿੰਘ, ਸੋਹਣ ਸਿੰਘ ਹੀਰਾ, ਦਵਿੰਦਰ ਸਿੰਘ ਸਿੱਧੂ, ਬੌਬੀ ਸਹੋਤਾ, ਸੁਖਜਿੰਦਰ ਸਿੰਘ, ਅਵਸ਼ੇਖ ਸਹੋਤਾ, ਸਮਸ਼ੇਰ ਖਾਨ, ਮਿੰਟੂ ਪਟਨਾ ਟੇਲਰ, ਲਖਵੀਰ ਸਿੰਘ, ਮੇਹਰਚੰਦ, ਮਨਪ੍ਰੀਤ ਸਿੰਘ, ਤੇਜੀ ਗਿੱਲ, ਬਾਬਾ ਮਹਿੰਦਰ ਸਿੰਘ, ਗੁਰਦਿੱਤ ਸਿੰਘ ਨਿੱਕਾ, ਠੇਕੇਦਾਰ ਨੈਬ ਸਿੰਘ ਸਮੇਤ ਹੋਰ ਸਮਰਥਕ ਮੌਜੂਦ ਸਨ।
ਪਿਛਲੀ ਖ਼ਬਰ ਗੁਰਸ਼ਰਨ ਕਲਾ ਭਵਨ ਮੁੱਲਾਂਪੁਰ ਦਾਖਾ ਵਿਖੇ ਨਾਟਕ ‘ਮਸ਼ਾਲ ਬਾਲ ਕੇ ਰੱਖੀ’ ਦੀ ਸਫ਼ਲ ਪੇਸ਼ਕਾਰੀ ਅਗਲੀ ਖ਼ਬਰ ਸੰਤ ਬਲਰਾਮ ਸਿੰਘ ਭਵਾਨੀਪੁਰ ਵਾਲਿਆਂ ਵਲੋਂ ਪਮਾਲ ’ਚ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।