ਸੰਤ ਬਾਬਾ ਅਜਾਇਬ ਸਿੰਘ ਬੋਪਾਰਾਏ ਕਲਾਂ ਵਾਲਿਆਂ ਦੀ 38ਵੀਂ ਬਰਸੀ ਸੰਬੰਧੀ ਧਾਰਮਿਕ ਸਮਾਗਮ ਸ਼ੁਰੂ ਗੁਰਦੁਆਰਾ ਪੰਜੂਆਣਾ ਸਾਹਿਬ ਲੰਮਾ-ਜੱਟਪੁਰਾ ਵਿਖੇ 7 ਸਤੰਬਰ ਨੂੰ ਬਰਸੀ ਸਮਾਗਮ ਮਨਾਇਆ ਜਾਵੇਗਾ-ਸੰਤ ਬਾਬਾ ਬਲਵੀਰ ਸਿੰਘ ਪੰਜੂਆਣਾ ਸਾਹਿਬ
ਰਾਏਕੋਟ, 31 ਅਗਸਤ (ਬਲਵਿੰਦਰ ਸਿੰਘ ਲਿੱਤਰ)-ਇਤਿਹਾਸਕ ਗੁਰਦੁਆਰਾ ਪੰਜੂਆਣਾ ਸਾਹਿਬ ਪਾਤਿਸ਼ਾਹੀ 10ਵੀਂ ਪਿੰਡ ਲੰਮਾ-ਜੱਟਪੁਰਾ ਵਿਖੇ ਪੰਥ ਰਤਨ ਬ੍ਰਹਮਗਿਆਨੀ ਸੰਤ ਬਾਬਾ ਅਜਾਇਬ ਸਿੰਘ ਬੋਪਾਰਾਏ ਕਲਾਂ ਵਾਲਿਆਂ ਦੀ 38ਵੀਂ ਬਰਸੀ 7 ਸਤੰਬਰ ਨੂੰ ਮਨਾਉਣ ਸਬੰਧੀ ਧਾਰਮਿਕ ਸਮਾਗਮ ਸ਼ੁਰੂ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪੰਜੂਆਣਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਵੀਰ ਸਿੰਘ ਪੰਜੂਆਣਾ ਸਾਹਿਬ ਵਾਲਿਆਂ ਨੇ ਦੱਸਿਆ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੀ 101 ਪਾਠਾਂ ਦੀ ਲੜੀ ਦੇ ਭੋਗ ਪਾਏ ਜਾਣਗੇ, ਜਿਸ ਦੌਰਾਨ 25 ਸ਼੍ਰੀ ਅਖੰਡ ਪਾਠਾਂ ਦੀ ਲੜੀ ਆਰੰਭ ਹੋ ਚੁੱਕੀ ਹੈ।
ਰਾਏਕੋਟ, 31 ਅਗਸਤ (ਬਲਵਿੰਦਰ ਸਿੰਘ ਲਿੱਤਰ)-ਇਤਿਹਾਸਕ ਗੁਰਦੁਆਰਾ ਪੰਜੂਆਣਾ ਸਾਹਿਬ ਪਾਤਿਸ਼ਾਹੀ 10ਵੀਂ ਪਿੰਡ ਲੰਮਾ-ਜੱਟਪੁਰਾ ਵਿਖੇ ਪੰਥ ਰਤਨ ਬ੍ਰਹਮਗਿਆਨੀ ਸੰਤ ਬਾਬਾ ਅਜਾਇਬ ਸਿੰਘ ਬੋਪਾਰਾਏ ਕਲਾਂ ਵਾਲਿਆਂ ਦੀ 38ਵੀਂ ਬਰਸੀ 7 ਸਤੰਬਰ ਨੂੰ ਮਨਾਉਣ ਸਬੰਧੀ ਧਾਰਮਿਕ ਸਮਾਗਮ ਸ਼ੁਰੂ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪੰਜੂਆਣਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਵੀਰ ਸਿੰਘ ਪੰਜੂਆਣਾ ਸਾਹਿਬ ਵਾਲਿਆਂ ਨੇ ਦੱਸਿਆ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੀ 101 ਪਾਠਾਂ ਦੀ ਲੜੀ ਦੇ ਭੋਗ ਪਾਏ ਜਾਣਗੇ, ਜਿਸ ਦੌਰਾਨ 25 ਸ਼੍ਰੀ ਅਖੰਡ ਪਾਠਾਂ ਦੀ ਲੜੀ ਆਰੰਭ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਧਾਰਮਿਕ ਸਮਾਗਮਾਂ ਦੌਰਾਨ ਰੋਜ਼ਾਨਾ ਰਾਤ 8 ਵਜੇ ਤੋਂ ਰਾਤ 9 ਵਜੇ ਧਾਰਮਿਕ ਦੀਵਾਨ ਸਜੇਗਾ, ਜਿਸ ਦੌਰਾਨ ਰਾਗੀ ਜੱਥਿਆਂ ਤੇ ਮਹਾਂਪੁਰਸ਼ਾਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜ੍ਹਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਬਰਸੀ ਸਮਾਗਮ ਦੇ ਅਖ਼ੀਰਲੇ ਦਿਨ ਮਿਤੀ 7 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀਆਂ ਲੜੀਆਂ ਦੇ ਭੋਗ ਪਾਏ ਜਾਣਗੇ, ਜਿਸ ਦੌਰਾਨ ਸਿੱਖ ਪੰਥ ਦੇ ਪ੍ਰਸਿੱਧ ਵਿਦਵਾਨ ਹਾਜ਼ਰੀਆਂ ਭਰਨਗੇ। ਇਸ ਮੌਕੇ ਬੀਬੀ ਗੁਰਸ਼ਰਨ ਕੌਰ ਖ਼ਾਲਸਾ, ਗਿਆਨੀ ਭਾਗ ਸਿੰਘ, ਗਿਆਨੀ ਸੁੱਖਪ੍ਰੀਤ ਸਿੰਘ, ਜਸਕਰਨ ਸਿੰਘ, ਅਨਮੋਲ ਸਿੰਘ, ਨਵਜੋਬਨ ਸਿੰਘ, ਕਾਕਾ ਸਿੰਘ ਆਦਿ ਸੰਗਤਾਂ ਹਾਜ਼ਰ ਸਨ।