02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਕੇਂਦਰ ਤੇ ਸੂਬਾਈ ਸਰਕਾਰਾਂ ਕਿਸਾਨਾਂ ਪ੍ਰਤੀ ਸੁਹਿਰਦ ਨਹੀਂ-ਸਨਦੀਪ ਸਿੰਘ ਬੋਪਾਰਾਏ ਚੰਡੀਗੜ੍ਹ ਧਰਨੇ ’ਚ ਸ਼ਮੂਲੀਅਤ ਲਈ ਭਾਕਿਯੂ ਕਾਦੀਆਂ ਦਾ ਜਥਾ ਹੋਇਆ ਰਵਾਨਾ

ਗੁਰੂਸਰ ਸੁਧਾਰ, 1 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਖੇ ਲਗਾਏ ਗਏ ਅਣਮਿਥੇ ਸਮੇਂ ਦੇ ਧਰਨੇ ਵਿਚ ਸ਼ਮੂਲੀਅਤ ਕਰਨ ਲਈ ਪਿੰਡ ਬੋਪਾਰਾਏ ਕਲਾਂ ਤੋਂ ਭਾਰਤੀ ਕਿਸਾਨੀ ਯੂਨੀਅਨ ਕਾਦੀਆਂ ਦਾ ਇਕ ਭਰਵਾਂ ਜਥਾ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਇਆ। ਇਸ ਮੌਕੇ ਰਵਾਨਗੀ ਤੋਂ ਪਹਿਲਾਂ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਸਨਦੀਪ ਸਿੰਘ ਬੋਪਾਰਾਏ ਨੇ ਕਿਹਾ ਕਿ ਕੇਂਦਰ ਤੇ ਸੂਬਾਈ ਸਰਕਾਰਾਂ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਸੁਹਿਰਦ ਨਹੀਂ ਹਨ।

ਅਜੀਤ ਡੈਸਕ 02-09-2026
ਗੁਰੂਸਰ ਸੁਧਾਰ, 1 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਖੇ ਲਗਾਏ ਗਏ ਅਣਮਿਥੇ ਸਮੇਂ ਦੇ ਧਰਨੇ ਵਿਚ ਸ਼ਮੂਲੀਅਤ ਕਰਨ ਲਈ ਪਿੰਡ ਬੋਪਾਰਾਏ ਕਲਾਂ ਤੋਂ ਭਾਰਤੀ ਕਿਸਾਨੀ ਯੂਨੀਅਨ ਕਾਦੀਆਂ ਦਾ ਇਕ ਭਰਵਾਂ ਜਥਾ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਇਆ। ਇਸ ਮੌਕੇ ਰਵਾਨਗੀ ਤੋਂ ਪਹਿਲਾਂ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਸਨਦੀਪ ਸਿੰਘ ਬੋਪਾਰਾਏ ਨੇ ਕਿਹਾ ਕਿ ਕੇਂਦਰ ਤੇ ਸੂਬਾਈ ਸਰਕਾਰਾਂ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਸੁਹਿਰਦ ਨਹੀਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਕਰਜ਼ੇ ਰੱਦ ਕਰਨ ਸਮੇਤ ਲੈਂਡ ਪੂਲਿੰਗ ਨੀਤੀ ਨੂੰ ਰੱਦ ਕਰਨਾ, ਫ਼ਸਲਾਂ ’ਤੇ ਐੱਮ.ਐੱਸ.ਪੀ. ਖ਼ਰੀਦ ਦੀ ਗਾਰੰਟੀ ਲਾਗੂ ਕਰਨੀ, ਪਾਣੀਆਂ ਦੇ ਮਸਲੇ ਤਹਿਤ ਧਾਰਾ 78,79,80 ਨੂੰ ਰੱਦ ਕਰਨਾ ਆਦਿ ਅਜਿਹੀਆਂ ਪ੍ਰਮੁੱਖ ਮੰਗਾਂ ਹਨ ਜਿੰਨ੍ਹਾਂ ਤੋਂ ਸਰਕਾਰਾਂ ਵਲੋਂ ਲਗਾਤਾਰ ਟਾਲਾ ਵੱਟਿਆ ਜਾ ਰਿਹਾ ਹੈ। ਆਗੂਆਂ ਨੇ ਆਖਿਆ ਕਿ ਸੰਘਰਸ਼ ਦੇ ਰਾਹ ਪਈ ਪੰਜਾਬ ਦੀ ਕਿਸਾਨੀ ਨੂੰ ਆਖ਼ਰਕਾਰ ਇਕ ਦਿਨ ਜਿੱਤ ਮਿਲਣੀ ਯਕੀਨੀ ਹੈ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਸਨਦੀਪ ਸਿੰਘ ਬੋਪਾਰਾਏ, ਬਲਾਕ ਪ੍ਰਧਾਨ ਅਮਨਦੀਪ ਸਿੰਘ, ਸਾਬਕਾ ਸਰਪੰਚ ਇੰਦਰਜੀਤ ਸਿੰਘ ਦਿਓਲ, ਲਖਵੀਰ ਸਿੰਘ, ਬਲਵਿੰਦਰ ਸਿੰਘ, ਬੱਬੂ ਸੰਘੇੜਾ, ਰਾਜੂ ਦਿਓਲ, ਸੁਖਮਿੰਦਰ ਸਿੰਘ ਆਦਿ ਸਮੇਤ ਵੱਡੀ ਗਿਣਤੀ ਅੰਦਰ ਹੋਰ ਕਿਸਾਨ ਵੀਰ ਹਾਜ਼ਰ ਸਨ।
ਪਿਛਲੀ ਖ਼ਬਰ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੀ ਤਲਵੰਡੀ ਕਲਾਂ ਵਿਖੇ ਮੀਟਿੰਗ ਅਗਲੀ ਖ਼ਬਰ ਖ਼ਾਲਸਾ ਕਾਲਜ ਸੁਧਾਰ ਵਿਖੇ ਕੇਵਲ ਸਿੰਘ ਦੀ ਸੇਵਾ ਮੁਕਤੀ ’ਤੇ ਸਨਮਾਨ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।