02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਚੰਡੀਗੜ੍ਹ ਧਰਨੇ ਲਈ ਸਰਾਭਾ ਤੋਂ ਬੀ.ਕੇ.ਯੂ. ਡਕੌਂਦਾ ਦਾ ਕਾਫ਼ਲਾ ਰਵਾਨਾ

ਪੱਖੋਵਾਲ-ਸਰਾਭਾ, 1 ਸਤੰਬਰ (ਖੁਸ਼ਵਿੰਦਰ ਸਿੰਘ ਸਰਾਭਾ)-ਸੰਯੁਕਤ ਮੋਰਚਾ ਪੰਜਾਬ ਵਲੋਂ ਕਿਸਾਨਾਂ ਦੀਆਂ ਲੰਬੇ ਸਮੇਂ ਤੋਂ ਲਮਕਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਚੰਡੀਗੜ੍ਹ ’ਚ ਲੱਗੇ 7 ਰੋਜ਼ਾ ਧਰਨੇ ’ਚ ਸ਼ਮੂਲੀਅਤ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਦੀ ਸਰਾਭਾ ਇਕਾਈ ਦੇ ਮੈਂਬਰਾਂ ਦਾ ਵੱਡਾ ਕਾਫਲਾ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਨਿਗਰਾਨੀ ਹੇਠ ਚੰਡੀਗੜ੍ਹ ਲਈ ਰਵਾਨਾ ਹੋਇਆ। ਇਸ ਮੌਕੇ ਗੱਲਬਾਤ ਕਰਦਿਆਂ ਸਕੱਤਰ ਕੁਲਵਿੰਦਰਜੀਤ ਸਿੰਘ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਕਿਸਾਨਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ’ਚ ਦੇਰੀ ਕਰਕੇ ਉਨ੍ਹਾਂ ਨਾਲ ਧ੍ਰੋਹ ਕਮਾ ਰਹੀ ਹੈ ਪਰ ਦੇਸ਼ ਦੇ ਸਮੁੱਚੇ ਕਿਸਾਨ ਹੁਣ ਇੰਨ੍ਹਾਂ ਦੀਆਂ ਲੂੰਬੜ ਚਾਲਾਂ ਤੋਂ ਜਾਣੂ ਹੋ ਚੁੱਕੇ ਹਨ ਤੇ ਉਹ ਇੱਕਮੁੱਠ ਹੋ ਕੇ ਇਸ ਖ਼ਿਲਾਫ਼ ਸੰਘਰਸ਼ ਲੜ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਨਿਆ ਮਿਲ ਸਕੇ।

ਅਜੀਤ ਡੈਸਕ 02-09-2026
ਪੱਖੋਵਾਲ-ਸਰਾਭਾ, 1 ਸਤੰਬਰ (ਖੁਸ਼ਵਿੰਦਰ ਸਿੰਘ ਸਰਾਭਾ)-ਸੰਯੁਕਤ ਮੋਰਚਾ ਪੰਜਾਬ ਵਲੋਂ ਕਿਸਾਨਾਂ ਦੀਆਂ ਲੰਬੇ ਸਮੇਂ ਤੋਂ ਲਮਕਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਚੰਡੀਗੜ੍ਹ ’ਚ ਲੱਗੇ 7 ਰੋਜ਼ਾ ਧਰਨੇ ’ਚ ਸ਼ਮੂਲੀਅਤ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਦੀ ਸਰਾਭਾ ਇਕਾਈ ਦੇ ਮੈਂਬਰਾਂ ਦਾ ਵੱਡਾ ਕਾਫਲਾ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਨਿਗਰਾਨੀ ਹੇਠ ਚੰਡੀਗੜ੍ਹ ਲਈ ਰਵਾਨਾ ਹੋਇਆ। ਇਸ ਮੌਕੇ ਗੱਲਬਾਤ ਕਰਦਿਆਂ ਸਕੱਤਰ ਕੁਲਵਿੰਦਰਜੀਤ ਸਿੰਘ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਕਿਸਾਨਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ’ਚ ਦੇਰੀ ਕਰਕੇ ਉਨ੍ਹਾਂ ਨਾਲ ਧ੍ਰੋਹ ਕਮਾ ਰਹੀ ਹੈ ਪਰ ਦੇਸ਼ ਦੇ ਸਮੁੱਚੇ ਕਿਸਾਨ ਹੁਣ ਇੰਨ੍ਹਾਂ ਦੀਆਂ ਲੂੰਬੜ ਚਾਲਾਂ ਤੋਂ ਜਾਣੂ ਹੋ ਚੁੱਕੇ ਹਨ ਤੇ ਉਹ ਇੱਕਮੁੱਠ ਹੋ ਕੇ ਇਸ ਖ਼ਿਲਾਫ਼ ਸੰਘਰਸ਼ ਲੜ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਨਿਆ ਮਿਲ ਸਕੇ। ਇਸ ਮੌਕੇ ਦਰਸ਼ਨ ਸਿੰਘ ਪ੍ਰਧਾਨ, ਗੁਰਮਿੰਦਰ ਸਿੰਘ ਰਿੰਪੀ, ਅਮਰਜੀਤ ਸਿੰਘ, ਅਮਰ ਸਿੰਘ, ਪੰਚ ਪ੍ਰਦੀਪ ਸਿੰਘ, ਜੋਗਿੰਦਰ ਸਿੰਘ, ਅਮਨਿੰਦਰ ਸਿੰਘ, ਬਲਦੀਪ ਸਿੰਘ, ਸਿਮਰਨਜੀਤ ਸਿੰਘ, ਰਜਿੰਦਰ ਸਿੰਘ,ਮਨਜਿੰਦਰ ਸਿੰਘ, ਅਵਤਾਰ ਸਿੰਘ, ਹਰਭਜਨ ਸਿੰਘ, ਕੇਸਰ ਸਿੰਘ, ਮਹਿੰਦਰ ਸਿੰਘ, ਮਦਨ ਲਾਲ, ਹਰਮਨ ਸਿੰਘ, ਗਗਨਦੀਪ, ਅਜੈਬ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਾਇੰਸ ਕਾਲਜ ਜਗਰਾਉਂ ਵਿਖੇ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਕੈਂਪ ਲਗਾਇਆ ਜ਼ਿਲ੍ਹਾ ਇੰਚਾਰਜ ਬਿਕਰਮਜੀਤ ਸਿੰਘ ਥਿੰ... ਅਗਲੀ ਖ਼ਬਰ ਜਗਰਾਉਂ ਦੇ ਨੌਜਵਾਨ ਲੇਖਕ ਗੁਰਵੀਰ ਹੰਸਰਾ ਦੀ ਪਲੇਠੀ ਪੁਸਤਕ ਪ੍ਰਧਾਨ ਰਾਜਾ ਵੜਿੰਗ ਨੇ ਕੀਤੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।