02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸਰਬੱਤ ਦੇ ਭਲੇ ਲਈ ਹਿਊਮਨ ਵੈਲਫੇਅਰ ਐਂਡ ਬਲੱਡ ਡੋਨਰ ਐਸੋਸੀਏਸ਼ਨ ਵਲੋਂ ਸ੍ਰੀ ਰਾਮ ਮੰਦਰ ’ਚ ਸੁੰਦਰ ਕਾਂਡ ਪਾਠ ਤੇ ਕੀਰਤਨ

ਖੰਨਾ, 1 ਸਤੰਬਰ (ਹਰਜਿੰਦਰ ਸਿੰਘ ਲਾਲ)-ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਹਿਊਮਨ ਵੈਲਫੇਅਰ ਐਂਡ ਬਲੱਡ ਡੋਨਰ ਐਸੋਸੀਏਸ਼ਨ ਖੰਨਾ ਵੱਲੋਂ ਸ਼੍ਰੀ ਰਾਮ ਮੰਦਿਰ ਖੰਨਾ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਲਈ ਸੁੰਦਰ ਕਾਂਡ ਦੇ ਪਾਠ ਅਤੇ ਕੀਰਤਨ ਕਰਵਾਇਆ ਗਿਆ। ਇਹ ਧਾਰਮਿਕ ਸਮਾਗਮ ਸੰਸਥਾ ਦੀ ਨਵੀਂ ਬਣੀ ਕਮੇਟੀ ਦੇ ਪ੍ਰਧਾਨ ਪੁਸ਼ਕਰ ਰਾਜ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਕਰਵਾਇਆ ਗਿਆ।

ਅਜੀਤ ਡੈਸਕ 02-09-2026
ਖੰਨਾ, 1 ਸਤੰਬਰ (ਹਰਜਿੰਦਰ ਸਿੰਘ ਲਾਲ)-ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਹਿਊਮਨ ਵੈਲਫੇਅਰ ਐਂਡ ਬਲੱਡ ਡੋਨਰ ਐਸੋਸੀਏਸ਼ਨ ਖੰਨਾ ਵੱਲੋਂ ਸ਼੍ਰੀ ਰਾਮ ਮੰਦਿਰ ਖੰਨਾ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਲਈ ਸੁੰਦਰ ਕਾਂਡ ਦੇ ਪਾਠ ਅਤੇ ਕੀਰਤਨ ਕਰਵਾਇਆ ਗਿਆ। ਇਹ ਧਾਰਮਿਕ ਸਮਾਗਮ ਸੰਸਥਾ ਦੀ ਨਵੀਂ ਬਣੀ ਕਮੇਟੀ ਦੇ ਪ੍ਰਧਾਨ ਪੁਸ਼ਕਰ ਰਾਜ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਕਰਵਾਇਆ ਗਿਆ।ਸਮਾਗਮ ਦੌਰਾਨ ਭਗਵਾਨ ਸ਼੍ਰੀ ਰਾਮ ਜੀ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਕੀਰਤਨ ਕੀਤਾ ਗਿਆ ਅਤੇ ਸੁੰਦਰ ਕਾਂਡ ਦਾ ਪਾਠ ਕੀਤਾ ਗਿਆ। ਇਸ ਉਪਰੰਤ ਸਰਬੱਤ ਦੇ ਭਲੇ, ਸੁਖ-ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਲੰਗਰ ਵੀ ਅਟੁੱਟ ਵਰਤਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਪ੍ਰਸ਼ਾਦਾ ਛਕਿਆ। ਇਸ ਮੌਕੇ ਅੱਜ ਦੀ ਆਰਤੀ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਆਰਤੀ ਵਿੱਚ ਸ਼ਾਮਲ ਹੋ ਕੇ ਭਗਵਾਨ ਸ਼੍ਰੀ ਰਾਮ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਸੰਸਥਾ ਵੱਲੋਂ ਮਨੁੱਖਤਾ ਦੀ ਸੇਵਾ ਦੇ ਖੇਤਰ ਵਿੱਚ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਮੰਤਰੀ ਤਰਨਪ੍ਰੀਤ ਸਿੰਘ ਵੱਲੋਂ ਸੰਸਥਾ ਨੂੰ ਐਬੂਲੈਂਸ ਲਈ 10 ਲੱਖ ਰੁਪਏ ਆਪਣੇ ਅਖਤਿਆਰੀ ਫੰਡ ’ਚੋਂ ਦੇਣ ਦਾ ਐਲਾਨ ਕੀਤਾ।
ਪਿਛਲੀ ਖ਼ਬਰ ਪਿੰਡ ਮੁਕੰਦਪੁਰ ਦੀਆਂ ਸੰਗਤਾਂ ਵਲੋਂ ਮੀਰੀ-ਪੀਰੀ ਖਾਲਸਾ ਮਾਰਚ ਦਾ ਭਰਵਾਂ ਸਵਾਗਤ ਜਥੇਦਾਰ ਕੁਲਦੀਪ ਸਿੰਘ ਗੜਗੱਜ ਸਿਰੋਪਾਓ... ਅਗਲੀ ਖ਼ਬਰ ਹਲਕਾ ਵਿਧਾਇਕ ਗਿਆਸਪੁਰਾ ਵਲੋਂ ਸਹਿਕਾਰੀ ਖੇਤੀਬਾੜੀ ਸਭਾ ਬੁਆਣੀ ਦੀ ਨਵੀਂ ਚੁਣੀ ਪ੍ਰਬੰਧਕੀ ਕਮੇਟੀ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।