03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਰਾਹੁਲ ਗਾਂਧੀ ਵਿਰੁੱਧ ਦਰਜ ਮੁਕੱਦਮੇ ਦੇ ਵਿਰੋਧ ’ਚ ਕਾਂਗਰਸ ਵਲੋਂ ਐੱਮ.ਪੀ. ਡਾ.ਅਮਰ ਸਿੰਘ ਦੀ ਅਗਵਾਈ ਹੇਠ ਵਿਸ਼ਾਲ ਰੋਸ ਮਾਰਚ

ਰਾਏਕੋਟ, 2 ਸਤੰਬਰ (ਸੁਸ਼ੀਲ)-ਕੁੱਲ ਹਿੰਦ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਰਾਹੁਲ ਗਾਂਧੀ ਵਿਰੁੱਧ ਦਰਜ ਕੀਤੀ ਗਈ ਐੱਫ. ਆਈ.

ਸੰਸਦ ਮੈਂਬਰ ਡਾ: ਅਮਰ ਸਿੰਘ ਦੀ ਅਗਵਾਈ ਹੇਠ ਰੋਸ ਮਾਰਚ ਕੱਢਦੇ ਹੋਏ ਕਾਂਗਰਸੀ ਵਰਕਰ। ਅਜੀਤ ਤਸਵੀਰ 03-09-2026
ਰਾਏਕੋਟ, 2 ਸਤੰਬਰ (ਸੁਸ਼ੀਲ)-ਕੁੱਲ ਹਿੰਦ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਰਾਹੁਲ ਗਾਂਧੀ ਵਿਰੁੱਧ ਦਰਜ ਕੀਤੀ ਗਈ ਐੱਫ.ਆਈ.ਆਰ ਨੂੰ ਲੈ ਕੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸਦੇ ਚੱਲਦਿਆਂ ਅੱਜ ਰਾਏਕੋਟ ਕਾਂਗਰਸ ਵੱਲੋਂ ਫਤਹਿਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਸੰਸਦ ਮੈਂਬਰ ਡਾ: ਅਮਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਿੱਚ ਇੱਕ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਭੜਾਸ ਕੱਢੀ ਗਈ। ਇਸ ਰੋਸ ਮਾਰਚ ਵਿੱਚ ਕਾਮਿਲ ਅਮਰ ਸਿੰਘ (ਹਲਕਾ ਇੰਚਾਰਜ, ਰਾਏਕੋਟ), ਮੇਜਰ ਸਿੰਘ ਮੁੱਲਾਂਪੁਰ (ਪ੍ਰਧਾਨ, ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਦਿਹਾਤੀ) ਉਚੇਚੇ ਤੌਰ ’ਤੇ ਹਾਜ਼ਰ ਹੋਏ। ਇਹ ਰੋਸ ਮਾਰਚ ਸ਼ਹਿਰ ਦੇ ਕਾਂਗਰਸ ਦਫ਼ਤਰ ਤੋਂ ਸ਼ੁਰੂ ਹੋਇਆ ਅਤੇ ਸ਼ਹਿਰ ਦੇ ਪ੍ਰਮੁੱਖ ਮਾਰਗਾਂ ਵਿੱਚੋਂ ਹੁੰਦਾ ਹੋਇਆ ਰਾਏਕੋਟ ਦੇ ਹਰੀ ਸਿੰਘ ਨਲੂਆਂ ਚੌਂਕ ਪੁੱਜ ਕੇ ਸੰਪੰਨ ਹੋਇਆ। ਮਾਰਚ ਦੌਰਾਨ ਹੱਥਾਂ ਵਿੱਚ ਕਾਂਗਰਸ ਵਰਕਰਾਂ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ ਅਤੇ ਵਿਰੋਧੀ ਧਿਰ ਦੀ ਮਜ਼ਬੂਤ ਆਵਾਜ਼ ਨੂੰ ਦਬਾਉਣ ਲਈ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ। ਇਸ ਮੌਕੇ ਸੰਬੋਧਨ ਕਰਦਿਆਂ ਡਾ: ਅਮਰ ਸਿੰਘ ਅਤੇ ਹੋਰ ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਕਿ ਰਾਹੁਲ ਗਾਂਧੀ ਵਿਰੁੱਧ ਦਰਜ ਕੀਤੀ ਗਈ ਬੇਬੁਨਿਆਦ ਐਫ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਾਂਗਰਸ ਪਾਰਟੀ ਭਾਜਪਾ ਸਰਕਾਰ ਦੀਆਂ ਇੰਨ੍ਹਾਂ ਧੱਕੇਸ਼ਾਹੀਆਂ ਤੋਂ ਡਰਨ ਵਾਲੀ ਨਹੀਂ ਹੈ ਅਤੇ ਜੇਕਰ ਇਹ ਪਰਚਾ ਰੱਦ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਰੋਸ ਮਾਰਚ ਵਿੱਚ ਹੋਰਨਾਂ ਤੋਂ ਇਲਾਵਾ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਚੇਅਰਮੈਨ ਬਲਾਕ ਸੰਮਤੀ ਰਛਪਾਲ ਸਿੰਘ ਸੀਲੋਆਣੀ, ਬਲਾਕ ਪ੍ਰਧਾਨ ਸੁਧਾਰ ਰਵਿੰਦਰ ਸਿੰਘ ਅੱਬੂਵਾਲ, ਸਰਪੰਚ ਹਰਵਿੰਦਰ ਸਿੰਘ ਰਾਜਾ ਬਰਾੜ, ਡਾਕਟਰ ਮਨਜੀਤ ਸਿੰਘ ਬਿੰਜਲ, ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਦੱਧਾਹੂਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਤਵੰਤ ਸਿੰਘ ਸੁਧਾਰ, ਜੋਗਿੰਦਰਪਾਲ ਜੱਗੀ ਮੱਕੜ, ਕੌਂਸਲਰ ਜਗਦੇਵ ਸਿੰਘ ਜੱਗਾ, ਹਰਜਿੰਦਰ ਸਿੰਘ ਔਲਖ, ਦਲੀਪ ਸਿੰਘ ਛਿੱਬਰ, ਸਾਬਕਾ ਸਰਪੰਚ ਮੇਜਰ ਸਿੰਘ ਧੂਰਕੋਟ, ਸੁਖਦੇਵ ਸਿੰਘ ਸਿਵੀਆਂ, ਬਲਜਿੰਦਰ ਸਿੰਘ ਧਾਲੀਵਾਲ ਬੱਸੀਆਂ, ਜਸਵੰਤ ਸਿੰਘ ਬਿੱਲੂ ਬੱਸੀਆ, ਜਸਵੀਰ ਸਿੰਘ ਅੱਬੂਵਾਲ, ਪੰਚ ਰਾਮ ਪਿਆਰਾ ਜੋਸ਼ੀ, ਸੂਬੇਦਾਰ ਇੰਦਰਜੀਤ ਸਿੰਘ ਤਲਵੰਡੀ, ਸਾਬਕਾ ਸਰਪੰਚ ਲਖਵੀਰ ਸਿੰਘ ਲੋਹਟਬੱਦੀ, ਮਨਦੀਪ ਸਿੰਘ ਸੋਨੀ ਬਰਮੀ, ਸਾਬਕਾ ਸਰਪੰਚ ਦਰਸ਼ਨ ਸਿੰਘ ਮਾਨ, ਨਰਾਇਣ ਦੱਤ ਕੌਸ਼ਿਕ, ਗੁਰਦਾਸ ਮਾਨ, ਸਾਬਕਾ ਕੌਂਸਲਰ ਸੁਖਵਿੰਦਰ ਸਿੰਘ ਗਰੇਵਾਲ, ਸ਼ਬੀਨਾ ਬੇਗਮ ਅਕਾਲਗੜ੍ਹ ਤੋਂ ਇਲਾਵਾ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਸ਼ਾਮਿਲ ਸਨ।
ਪਿਛਲੀ ਖ਼ਬਰ ਮੋਟਰਸਾਈਕਲ ਦੀ ਫੇਟ ਵੱਜਣ ਕਾਰਨ ਪੈਦਲ ਜਾ ਰਹੀ ਔਰਤ ਦੀ ਮੌਤ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ’ਚ ਲਗਾਏ ਧਰਨੇ ਵਿਚ ਬੇਟ ਇਲਾਕੇ ਦੇ ਕਿਸਾਨ ਵਹੀਰਾਂ ਘੱਤ ਕੇ ਪੁੱਜਣਗੇ- ਢਿੱਲੋਂ,...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।