03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮਾਸੂਮ ਬੱਚੀ ਨਾਲ ਦਰਿੰਦਗੀ ਕਰਨ ਵਾਲਾ ਪ੍ਰਵਾਸੀ ਮਜ਼ਦੂਰ ਅਦਾਲਤੀ ਹਿਰਾਸਤ ’ਚ ਭੇਜਿਆ

ਸਿੱਧਵਾਂ ਬੇਟ, 2 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਸਥਾਨਿਕ ਕਸਬੇ ਦੇ ਅੰਦਰ ਮਿਹਨਤ ਮਜ਼ਦੂਰੀ ਕਰ ਰਹੇ ਇਕ ਬੇਰਹਿਮ ਪ੍ਰਵਾਸੀ ਵਲੋਂ ਆਪਣੇ ਵਿਆਹ ਦੀ ਦੂਜੀ ਪਤਨੀ ਦੇ ਪਹਿਲੇ ਵਿਆਹ ਦੀ ਉਸ ਦੇ ਹੀ ਘਰ ਵਿਚ ਰਹਿ ਰਹੀ ਇਕ 9 ਸਾਲਾ ਮਾਸੂਮ ਬੱਚੀ ਨਾਲ ਦਰਿੰਦਗੀ ਕਰਨ ਵਾਲੇ ਪ੍ਰਵਾਸੀ ਮਜ਼ਦੂਰ ਪਵਨ ਠਾਕੁਰ ਨੂੰ ਜਦੋਂ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਨੇ ਉਸ ਖਿਲਾਫ਼ ਮਾਮਲਾ ਦਰਜ ਕਰਨ ਉਪਰੰਤ ਅਦਾਲਤ ਵਿਚ ਪੇਸ਼ ਕੀਤਾ ਤਾਂ ਅਦਾਲਤ ਨੇ ਇਸ ਭੇੜੀਏ ਨੂੰ ਇਕ ਦਿਨ ਦੀ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ। ਜਿਸ ਦੌਰਾਨ ਪੁਲਿਸ ਵਲੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਗੁਨਾਹ ਕਬੂਲ ਕਰ ਲਿਆ।

ਅਜੀਤ ਡੈਸਕ 03-09-2026
ਸਿੱਧਵਾਂ ਬੇਟ, 2 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਸਥਾਨਿਕ ਕਸਬੇ ਦੇ ਅੰਦਰ ਮਿਹਨਤ ਮਜ਼ਦੂਰੀ ਕਰ ਰਹੇ ਇਕ ਬੇਰਹਿਮ ਪ੍ਰਵਾਸੀ ਵਲੋਂ ਆਪਣੇ ਵਿਆਹ ਦੀ ਦੂਜੀ ਪਤਨੀ ਦੇ ਪਹਿਲੇ ਵਿਆਹ ਦੀ ਉਸ ਦੇ ਹੀ ਘਰ ਵਿਚ ਰਹਿ ਰਹੀ ਇਕ 9 ਸਾਲਾ ਮਾਸੂਮ ਬੱਚੀ ਨਾਲ ਦਰਿੰਦਗੀ ਕਰਨ ਵਾਲੇ ਪ੍ਰਵਾਸੀ ਮਜ਼ਦੂਰ ਪਵਨ ਠਾਕੁਰ ਨੂੰ ਜਦੋਂ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਨੇ ਉਸ ਖਿਲਾਫ਼ ਮਾਮਲਾ ਦਰਜ ਕਰਨ ਉਪਰੰਤ ਅਦਾਲਤ ਵਿਚ ਪੇਸ਼ ਕੀਤਾ ਤਾਂ ਅਦਾਲਤ ਨੇ ਇਸ ਭੇੜੀਏ ਨੂੰ ਇਕ ਦਿਨ ਦੀ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ। ਜਿਸ ਦੌਰਾਨ ਪੁਲਿਸ ਵਲੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਗੁਨਾਹ ਕਬੂਲ ਕਰ ਲਿਆ। ਜਿਸ ਨੂੰ ਅੱਜ ਫਿਰ ਉਸ ਦਾ ਮੈਡੀਕਲ ਕਰਵਾ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੂੰ ਪ੍ਰਵਾਸੀ ਮਜ਼ਦੂਰ ਨੂੰ 14 ਦਿਨਾਂ ਦੀ ਅਦਾਲਤੀ ਹਿਰਾਸਤ ਵਿਚ ਭੇਜ ਦਿੱਤਾ। ਪੁਲਿਸ ਨੇ ਦੱਸਿਆ ਕਿ ਪੀੜਤ ਲੜਕੀ ਦਾ ਵੀ ਮੈਡੀਕਲ ਕਰਵਾਇਆ ਗਿਆ ਹੈ। ਜਿਸ ਦੀ ਭਾਂਵੇ ਰਿਪੋਰਟ ਆਉਣੀ ਬਾਕੀ ਹੈ, ਪਰ ਜਾਣਕਾਰੀ ਮਿਲੀ ਹੈ ਮੈਡੀਕਲ ਦੌਰਾਨ ਪੀੜਤ ਬੱਚੀ ਨਾਲ ਜ਼ਬਰ ਜਨਾਹ ਹੋਣ ਦੀ ਪੁਸ਼ਟੀ ਹੋ ਗਈ ਹੈ।
ਪਿਛਲੀ ਖ਼ਬਰ ਅੱਜ ਪੰਜਾਬ ਭਰ ’ਚ ਬੰਦ ਰਹਿਣਗੀਆਂ ਸਕੂਲ ਵੈਨਾਂ, ਬਠਿੰਡਾ ’ਚ ਹੋਵੇਗੀ ਸੂਬਾ ਪੱਧਰੀ ਰੈਲੀ ਅਗਲੀ ਖ਼ਬਰ ਪਾਰਟੀ ਦੀਆਂ ਨੀਤੀਆਂ ਨਿਰਧਾਰਿਤ ਕਰਨ ਦਾ ਹੱਕ ਸਿਰਫ ਪਾਰਟੀ ਪ੍ਰਧਾਨ ਨੂੰ-ਰਵੀਇੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।