ਸ਼੍ਰੋਮਣੀ ਕਮੇਟੀ ਵਲੋਂ ਦੇਹੜਕਾ ਵਿਖੇ 12 ਰੋਜ਼ਾ ਧਾਰਮਿਕ ਪ੍ਰਚਾਰ ਕੈਂਪ ਲਾਇਆ
ਹਠੂਰ, 3 ਸਤੰਬਰ (ਜਸਵਿੰਦਰ ਸਿੰਘ ਛਿੰਦਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਆਪਣੇ ਗੁਰਮਤਿ ਦੇ ਧਾਰਨੀ ਵਲੰਟੀਅਰਾਂ ਦੇ ਜੱਥਿਆਂ ਰਾਹੀਂ ਹਲਕਾ ਜਗਰਾਉਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ਹੇਠ ਪਿੰਡ ਦੇਹੜਕਾ ਵਿਖੇ 12 ਰੋਜ਼ਾ ਧਾਰਮਿਕ ਸਮਾਗਮ ਕਰਵਾਏ ਗਏ। ਜਿਸ ਵਿਚ ਉਕਤ ਜੱਥੇ ਨੇ ਪਿੰਡ ਦੇ ਵੱਖ ਵੱਖ ਗੁਰਦੁਆਰਾ ਸਾਹਿਬ ਬਾਬਾ ਮੱਘਰ ਸਿੰਘ, ਬਾਬਾ ਫਤਹਿ ਸਿੰਘ, ਬਾਬਾ ਜੀਵਨ ਸਿੰਘ, ਬਾਬਾ ਰਵਿਦਾਸ ਭਗਤ, ਸ਼ਹੀਦ ਬਾਬਾ ਹਾਕਮ ਸਿੰਘ, ਗੁਰੂ ਨਾਨਕ ਨਿਵਾਸ ਵਿਖੇ ਦੋ ਦੋ ਦਿਨ ਅੰਮ੍ਰਿਤ ਵੇਲੇ ਆਸਾ ਜੀ ਦੀ ਵਾਰ ਦੇ ਕੀਰਤਨ, ਬਾਅਦ ਦੁਪਹਿਰ ਬੱਚਿਆਂ ਨੂੰ ਗੁਰਮਤਿ ਦੀ ਸਿਖਲਾਈ, ਸ਼ਾਮ ਨੂੰ ਕੀਰਤਨ ਅਤੇ ਕਥਾ ਵਿਚਾਰਾਂ ਦੁਆਰਾ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੋੜਿਆ।
ਹਠੂਰ, 3 ਸਤੰਬਰ (ਜਸਵਿੰਦਰ ਸਿੰਘ ਛਿੰਦਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਆਪਣੇ ਗੁਰਮਤਿ ਦੇ ਧਾਰਨੀ ਵਲੰਟੀਅਰਾਂ ਦੇ ਜੱਥਿਆਂ ਰਾਹੀਂ ਹਲਕਾ ਜਗਰਾਉਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ਹੇਠ ਪਿੰਡ ਦੇਹੜਕਾ ਵਿਖੇ 12 ਰੋਜ਼ਾ ਧਾਰਮਿਕ ਸਮਾਗਮ ਕਰਵਾਏ ਗਏ। ਜਿਸ ਵਿਚ ਉਕਤ ਜੱਥੇ ਨੇ ਪਿੰਡ ਦੇ ਵੱਖ ਵੱਖ ਗੁਰਦੁਆਰਾ ਸਾਹਿਬ ਬਾਬਾ ਮੱਘਰ ਸਿੰਘ, ਬਾਬਾ ਫਤਹਿ ਸਿੰਘ, ਬਾਬਾ ਜੀਵਨ ਸਿੰਘ, ਬਾਬਾ ਰਵਿਦਾਸ ਭਗਤ, ਸ਼ਹੀਦ ਬਾਬਾ ਹਾਕਮ ਸਿੰਘ, ਗੁਰੂ ਨਾਨਕ ਨਿਵਾਸ ਵਿਖੇ ਦੋ ਦੋ ਦਿਨ ਅੰਮ੍ਰਿਤ ਵੇਲੇ ਆਸਾ ਜੀ ਦੀ ਵਾਰ ਦੇ ਕੀਰਤਨ, ਬਾਅਦ ਦੁਪਹਿਰ ਬੱਚਿਆਂ ਨੂੰ ਗੁਰਮਤਿ ਦੀ ਸਿਖਲਾਈ, ਸ਼ਾਮ ਨੂੰ ਕੀਰਤਨ ਅਤੇ ਕਥਾ ਵਿਚਾਰਾਂ ਦੁਆਰਾ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੋੜਿਆ। ਆਖਰੀ ਦਿਨ ਗੁਰਦੁਆਰਾ ਬਾਬਾ ਫਤਹਿ ਸਿੰਘ ਪਿੰਡ ਦੇਹੜਕਾ ਵਿਖੇ ਗੁਰਮਤਿ ਦੀ ਸਿਖਲਾਈ ਪ੍ਰਾਪਤ ਬੱਚਿਆਂ ਅਤੇ ਉਕਤ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗਿਆਨੀ ਹਰਦੇਵ ਸਿੰਘ ਖਾਲਸਾ, ਪ੍ਰੀਤਮ ਸਿੰਘ ਭੰਗੜ, ਗੁਰਮੀਤ ਸਿੰਘ ਪੱਪੂ, ਫੌਜੀ ਪ੍ਰੀਤਮ ਸਿੰਘ, ਦਰਸ਼ਨ ਸਿੰਘ ਸਿੱਧੂ, ਜਗਦੇਵ ਸਿੰਘ ਸਿੱਧੂ, ਦਿਆਲ ਸਿੰਘ, ਬੂਟਾ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ।