04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਪਿੰਡ ਗਾਲਿਬ ਕਲਾਂ ਵਿਖੇ ਬਹੁਜਨ ਸਮਾਜ ਪਾਰਟੀ ਵਲੋਂ ਮਹਿੰਗਾਈ ਖ਼ਿਲਾਫ਼ ਰੋਸ ਪ੍ਰਦਰਸ਼ਨ

ਜਗਰਾਉਂ, 3 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਪਿੰਡ ਗਾਲਿਬ ਕਲਾਂ ਵਿਖੇ ਬਹੁਜਨ ਸਮਾਜ ਪਾਰਟੀ ਨੇ ਇੱਕ ਮੀਟਿੰਗ ਕਰਕੇ ਲੱਕ ਤੋੜਨ ਵਾਲੀ ਮਹਿੰਗਾਈ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਐਡਵੋਕੇਟ ਰਛਪਾਲ ਸਿੰਘ ਗਾਲਿਬ ਪ੍ਰਧਾਨ ਬਹੁਜਨ ਸਮਾਜ ਪਾਰਟੀ ਹਲਕਾ ਜਗਰਾਉਂ ਨੇ ਸੰਬੋਧਨ ਕਰਦੇ ਕਿਹਾ ਕਿ ਸਰਕਾਰਾਂ ਦੀਆਂ ਗਲਤ ਨੀਤੀਆਂ ਦੇ ਕਾਰਨ ਆਮ ਲੋਕਾਂ ਦਾ ਮੌਜੂਦਾ ਅਣਕਿਆਸੀ ਹੋਈ ਮਹਿੰਗਾਈ ਨੇ ਲੱਕ ਤੋੜ ਕੇ ਰੱਖ ਦਿੱਤਾ ਹੈ ਜਿਸ ਨੂੰ ਬਰਦਾਸ਼ਤ ਕਰਨਾ ਲੋਕਾਂ ਦੇ ਵੱਸ ਦੀ ਗੱਲ ਨਹੀਂ ਹੈ।

ਅਜੀਤ ਡੈਸਕ 04-09-2026
ਜਗਰਾਉਂ, 3 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਪਿੰਡ ਗਾਲਿਬ ਕਲਾਂ ਵਿਖੇ ਬਹੁਜਨ ਸਮਾਜ ਪਾਰਟੀ ਨੇ ਇੱਕ ਮੀਟਿੰਗ ਕਰਕੇ ਲੱਕ ਤੋੜਨ ਵਾਲੀ ਮਹਿੰਗਾਈ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਐਡਵੋਕੇਟ ਰਛਪਾਲ ਸਿੰਘ ਗਾਲਿਬ ਪ੍ਰਧਾਨ ਬਹੁਜਨ ਸਮਾਜ ਪਾਰਟੀ ਹਲਕਾ ਜਗਰਾਉਂ ਨੇ ਸੰਬੋਧਨ ਕਰਦੇ ਕਿਹਾ ਕਿ ਸਰਕਾਰਾਂ ਦੀਆਂ ਗਲਤ ਨੀਤੀਆਂ ਦੇ ਕਾਰਨ ਆਮ ਲੋਕਾਂ ਦਾ ਮੌਜੂਦਾ ਅਣਕਿਆਸੀ ਹੋਈ ਮਹਿੰਗਾਈ ਨੇ ਲੱਕ ਤੋੜ ਕੇ ਰੱਖ ਦਿੱਤਾ ਹੈ ਜਿਸ ਨੂੰ ਬਰਦਾਸ਼ਤ ਕਰਨਾ ਲੋਕਾਂ ਦੇ ਵੱਸ ਦੀ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਸੈਂਟਰ ਤੇ ਸੂਬਾ ਸਰਕਾਰਾਂ ਆਪਣੀ ਆਮਦਨ ਵਧਾਉਣ ਦੇ ਲਈ ਮਹਿੰਗਾਈ ਨੂੰ ਇਸ ਹੱਦ ਤੱਕ ਵਧਾ ਰਹੇ ਹਨ ਜੋ ਲੋਕਾਂ ਦਾ ਗੁਜਾਰਾ ਕਰਨਾ ਵੀ ਮੁਸ਼ਕਿਲ ਹੋ ਰਿਹਾ ਹੈ। ਅੱਜ ਦੇ ਸਮੇਂ ਖੰਡ, ਤੇਲ, ਸਬਜ਼ੀਆਂ ਤੇ ਹੋਰ ਵਸਤੂਆਂ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ ਤੇ ਸਰਕਾਰਾਂ ਦਾ ਇਸ ਪਾਸੇ ਕੋਈ ਧਿਆਨ ਨਹੀਂ ਹੈ। ਐਡਵੋਕੇਟ ਰਛਪਾਲ ਸਿੰਘ ਗਾਲਿਬ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰਾਂ ਦੀਆਂ ਗਲਤ ਨੀਤੀਆਂ ਦਾ ਖਮਿਆਜਾ ਭੁਗਤਣ ਦੀ ਬਜਾਏ ਸਾਨੂੰ ਸਾਰੇ ਲੋਕਾਂ ਨੂੰ ਏਕਤਾ ਕਰਕੇ ਸੜਕਾਂ ’ਤੇ ਸੰਘਰਸ਼ ਕਰਨ ਦੇ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਕਿ ਸਰਕਾਰਾਂ ਲੋਕ ਰੋਹ ਦੇ ਅੱਗੇ ਝੁਕ ਕੇ ਮਹਿੰਗਾਈ ਨੂੰ ਕੰਟਰੋਲ ਕਰਨ। ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਲਛਮਣ ਸਿੰਘ, ਲਖਬੀਰ ਸਿੰਘ ਸੀਰਾ, ਅਮਰਜੀਤ ਸਿੰਘ ਭੱਟੀ, ਡਾਕਟਰ ਸੁਖਵਿੰਦਰ ਸਿੰਘ ਤੇ ਵੱਡੀ ਗਿਣਤੀ ’ਚ ਲੋਕ ਹਾਜ਼ਰ ਸਨ।
ਪਿਛਲੀ ਖ਼ਬਰ ਆਮਦਨ ਕਰ ਵਿਭਾਗ ਅਧਿਕਾਰੀ ਵਲੋਂ ਜਗਰਾਉਂ ਤੇ ਰਾਏਕੋਟ ਦੇ ਵਪਾਰੀਆਂ ਤੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਪ੍ਰੇਸ਼ਾਨੀਆਂ ਤੋਂ... ਅਗਲੀ ਖ਼ਬਰ ਸਾਬਕਾ ਸਰਪੰਚ ਸਵਰਨ ਸਿੰਘ ਛੱਜਾਵਾਲ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਜਰਨਲ ਕੌਸਲ ਦਾ ਮੈਂਬਰ ਕੀਤਾ ਨਿਯੁਕਤ ਵੱਖ-ਵੱਖ ਆਗੂਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।