ਆਮਦਨ ਕਰ ਵਿਭਾਗ ਅਧਿਕਾਰੀ ਵਲੋਂ ਜਗਰਾਉਂ ਤੇ ਰਾਏਕੋਟ ਦੇ ਵਪਾਰੀਆਂ ਤੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ
ਪ੍ਰੇਸ਼ਾਨੀਆਂ ਤੋਂ ਬਚਣ ਲਈ 15 ਸਤੰਬਰ ਤੱਕ ਬਣਦੀ ਟੈਕਸ ਦੀ ਰਕਮ ਜਮ੍ਹਾਂ ਕਰਵਾਉ
ਜਗਰਾਉਂ, 3 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਆਮਦਨ ਕਰ ਦਫ਼ਤਰ ਜਗਰਾਉਂ ਵਿਖੇ ਕਰ ਵਿਭਾਗ ਦੇ ਅਧਿਕਾਰੀ ਸੁਰੇਸ਼ ਕੁਮਾਰ ਸੋਲੰਕੀ ਦੀ ਅਗਵਾਈ ਹੇਠ ਕਰਦਾਤਾਵਾਂ ਅਤੇ ਟੈਕਸ ਪੇਸ਼ੇਵਰਾਂ ਲਈ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਜਗਰਾਉਂ ਅਤੇ ਰਾਏਕੋਟ ਤਹਿਸੀਲਾਂ ਦੇ ਵਪਾਰੀਆਂ, ਕਾਰੋਬਾਰੀਆਂ, ਕਰਦਾਤਾਵਾਂ ਅਤੇ ਟੈਕਸ ਪੇਸ਼ੇਵਰਾਂ ਨੇ ਭਾਗ ਲਿਆ।
ਜਗਰਾਉਂ, 3 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਆਮਦਨ ਕਰ ਦਫ਼ਤਰ ਜਗਰਾਉਂ ਵਿਖੇ ਕਰ ਵਿਭਾਗ ਦੇ ਅਧਿਕਾਰੀ ਸੁਰੇਸ਼ ਕੁਮਾਰ ਸੋਲੰਕੀ ਦੀ ਅਗਵਾਈ ਹੇਠ ਕਰਦਾਤਾਵਾਂ ਅਤੇ ਟੈਕਸ ਪੇਸ਼ੇਵਰਾਂ ਲਈ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਜਗਰਾਉਂ ਅਤੇ ਰਾਏਕੋਟ ਤਹਿਸੀਲਾਂ ਦੇ ਵਪਾਰੀਆਂ, ਕਾਰੋਬਾਰੀਆਂ, ਕਰਦਾਤਾਵਾਂ ਅਤੇ ਟੈਕਸ ਪੇਸ਼ੇਵਰਾਂ ਨੇ ਭਾਗ ਲਿਆ। ਇਸ ਸਮੇਂ ਨਵੇਂ ਆਏ ਅਧਿਕਾਰੀ ਸੁਰੇਸ਼ ਕੁਮਾਰ ਸੋਲੰਕੀ ਨੇ ਆਏ ਵਪਾਰੀਆਂ ਤੇ ਕਾਰੋਬਾਰੀਆਂ ਦਾ ਮੀਟਿੰਗ ’ਚ ਸ਼ਾਮਿਲ ਹੋਣ ’ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਜਗਰਾਉਂ ਤੇ ਰਾਏਕੋਟ ਦੇ ਕਰਦਾਤਾਵਾਂ ਦਾ ਪਿਛਲਾ ਰਿਕਾਰਡ ਬਹੁਤ ਵਧੀਆ ਹੈ ਜੋ ਸਮੇਂ ਸਿਰ ਆਪਣਾ ਟੈਕਸ ਅਦਾ ਕਰ ਰਹੇ ਹਨ। ਉਨ੍ਹਾਂ ਸਭ ਨੂੰ ਪ੍ਰੇਸ਼ਾਨੀਆਂ ਤੋਂ ਬਚਣ ਲਈ 15 ਸਤੰਬਰ ਤੱਕ ਬਣਦੀ ਟੈਕਸ ਦੀ ਰਕਮ ਜਮ੍ਹਾਂ ਕਰਵਾਉਣ ਲਈ ਕਿਹਾ। ਅੱਜ ਦੀ ਮੀਟਿੰਗ ਬੜ੍ਹੇ ਵਧੀਆ ਮਾਹੌਲ ਵਿਚ ਹੋਈ। ਇਸ ਮੌਕੇ ਇੰਸਪੈਕਟਰ ਕਰਮਜੀਤ ਸਿੰਘ, ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਭੱਲਾ ਤੇ ਹੋਰ ਹਾਜ਼ਰ ਸਨ।