05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਆਮ ਆਦਮੀ ਪਾਰਟੀ ਵਲੋਂ ਕੀਤੇ ਲੋਕ ਪੱਖੀ ਕੰਮਾਂ ਤੋਂ ਹਰ ਵਰਗ ਖੁਸ਼ ਹੈ-ਚੇਅਰਮੈਨ ਪਰਮਿੰਦਰ ਸਿੰਘ ਸਿੱਧੂ ਕਿਹਾ, ਲੋਕ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਕੀਤੇ ਕੰਮਾਂ ’ਤੇ ਮੋਹਰ ਲਗਾਉਣਗੇ

ਜਗਰਾਉਂ, 4 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਕਾਰਨ ਹਰ ਵਰਗ ਖੁਸ਼ ਹੈ ਅਤੇ ਲੋਕ ਆਉਣ ਵਾਲੀਆਂ ਚੋਣਾਂ ’ਚ ਦੁਬਾਰਾ ਆਮ ਆਦਮੀ ਪਾਰਟੀ ਦੀ ਭਾਰੀ ਬਹੁਮਤ ਨਾਲ ਸਰਕਾਰ ਬਣਾਉਣਗੇ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਨਵ ਨਿਯੁਕਤ ਚੇਅਰਮੈਨ ਪਰਮਿੰਦਰ ਸਿੰਘ ਸਿੱਧੂ ਨੇ ‘ਅਜੀਤ’ ਉੱਪ ਦਫ਼ਤਰ ਵਿਖੇ ਗੱਲਬਾਤ ਦੌਰਾਨ ਕੀਤਾ।

ਅਜੀਤ ਡੈਸਕ 05-09-2026
ਜਗਰਾਉਂ, 4 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਕਾਰਨ ਹਰ ਵਰਗ ਖੁਸ਼ ਹੈ ਅਤੇ ਲੋਕ ਆਉਣ ਵਾਲੀਆਂ ਚੋਣਾਂ ’ਚ ਦੁਬਾਰਾ ਆਮ ਆਦਮੀ ਪਾਰਟੀ ਦੀ ਭਾਰੀ ਬਹੁਮਤ ਨਾਲ ਸਰਕਾਰ ਬਣਾਉਣਗੇ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਨਵ ਨਿਯੁਕਤ ਚੇਅਰਮੈਨ ਪਰਮਿੰਦਰ ਸਿੰਘ ਸਿੱਧੂ ਨੇ ‘ਅਜੀਤ’ ਉੱਪ ਦਫ਼ਤਰ ਵਿਖੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਗਏ ਸਨ, ਉਨ੍ਹਾਂ ਸਾਰਿਆਂ ਨੂੰ ਇਕ ਇਕ ਕਰਕੇ ਪੂਰਾ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ’ਤੇ ਹੋਰ ਵਧਿਆ ਹੈ। ਚੇਅਰਮੈਨ ਸਿੱਧੂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਕੋਈ ਮੁੱਦਾ ਨਹੀਂ ਹੈ ਅਤੇ ਉਹ ਸਿਰਫ਼ ਝੂਠਾ ਪ੍ਰਚਾਰ ਅਤੇ ਗੁੰਮਰਾਹਕੁੰਨ ਬਿਆਨਬਾਜ਼ੀ ਕਰਕੇ ਆਪਣੀ ਸਾਖ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵਲੋਂ ਮਹਿਲਾਵਾਂ ਨੂੰ ਹਰ ਮਹੀਨੇ 1000-1 500 ਸਨਮਾਨ ਰਾਸ਼ੀ, 600 ਯੂਨਿਟ ਮੁਫ਼ਤ ਬਿਜਲੀ, 10 ਲੱਖ ਤੱਕ ਦਾ ਮੁਫ਼ਤ ਇਲਾਜ, ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਾਉਣ, ਮੇਰੀ ਰਸੋਈ ਯੋਜਨਾ ਤਹਿਤ ਲੋਕਾਂ ਨੂੰ ਰਾਸ਼ਨ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤੇ ਹੋਰ ਅਨੇਕਾਂ ਸਹੂਲਤਾਂ ਦਿੱਤੀਆਂ ਦਿੱਤੀਆਂ ਗਈਆਂ ਹਨ, ਜਿਸ ਕਾਰਨ ਲੋਕ ‘ਆਪ’ ਸਰਕਾਰ ਵਲੋਂ ਕੀਤੇ ਕੰਮਾਂ ਤੋਂ ਸੰਤੁਸ਼ਟ ਹਨ। ਚੇਅਰਮੈਨ ਸਿੱਧੂ ਨੇ ਕਿਹਾ ਕਿ ਮਾਰਕੀਟ ਕਮੇਟੀ ਸਿੱਧਵਾਂ ਬੇਟ ਅਧੀਨ ਆਉਂਦੀਆਂ ਮੰਡੀਆਂ ਦੀ ਕਾਇਆ ਕਲਪ ਕੀਤੀ ਜਾਵੇਗੀ ਤਾਂ ਜੋ ਕਿਸਾਨਾਂ ਨੂੰ ਮੰਡੀਆਂ ’ਚ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ, ਮਜ਼ਦੂਰਾਂ ਨੂੰ ਮੰਡੀਆਂ ’ਚ ਆਉਂਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਸੰਜੀਦਾ ਹੈ ਤੇ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ’ਤੇ ਕੀਤਾ ਜਾਵੇਗਾ।
ਪਿਛਲੀ ਖ਼ਬਰ ਚੇਅਰਮੈਨ ਲਖਵਿੰਦਰ ਸਿੰਘ ਉੱਪਲ ਕੋਠੇ ਪੋਨਾ ਤੇ ਗੁਰਦੀਪ ਸਿੰਘ ਕਾਕਾ ਸਵੱਦੀ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਜਰਨਲ ਕੌਂਸਲ ਦਾ... ਅਗਲੀ ਖ਼ਬਰ ਪਿੰਡ ਪੂੜੈਣ ਵਿਖੇ ਡੇਰਾ ਭਾਈ ਮੱਸਾ ਜੀ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਚੇਅਰਮੈਨ ਹਰਬੀਰ ਇਆਲੀ, ਦੇਤਵਾਲ, ਚੇਅਰਮੈਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।