ਚੇਅਰਮੈਨ ਲਖਵਿੰਦਰ ਸਿੰਘ ਉੱਪਲ ਕੋਠੇ ਪੋਨਾ ਤੇ ਗੁਰਦੀਪ ਸਿੰਘ ਕਾਕਾ ਸਵੱਦੀ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਜਰਨਲ ਕੌਂਸਲ ਦਾ ਮੈਂਬਰ ਬਣਨ ’ਤੇ ਆਗੂਆਂ ਨੇ ਦਿੱਤੀ ਵਧਾਈ
ਚੌਂਕੀਮਾਨ, 4 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਨਾਲ ਔਖੇ ਸਮੇਂ ਡੱਟ ਕੇ ਖੜ੍ਹੇ ਆਗੂ ਚੇਅਰਮੈਨ ਲਖਵਿੰਦਰ ਸਿੰਘ ਉੱਪਲ ਕੋਠੇ ਪੋਨਾ ਤੇ ਸਰਕਲ ਪ੍ਰਧਾਨ ਗੁਰਦੀਪ ਸਿੰਘ ਕਾਕਾ ਸਵੱਦੀ ਨੂੰ ਅਹਿਮ ਜ਼ਿੰਮੇਵਾਰੀ ਦਿੰਦਿਆ ਸ਼੍ਰੋਮਣੀ ਅਕਾਲੀ ਦਲ ਦੀ ਜਰਨਲ ਕੌਸਲ ਦਾ ਮੈਂਬਰ ਨਿਯੁਕਤ ਕੀਤਾ ਤੇ ਇਹ ਨਿਯੁਕਤੀਆਂ ਸ਼੍ਰੋ:ਅ:ਦ: ਦੇ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਉਲ ਦੀ ਸਿਫਾਰਿਸ਼ ’ਤੇ ਦਿੱਤੀਆਂ ਗਈਆਂ। ਇਸ ਮੌਕੇ ਚੇਅਰਮੈਨ ਲਖਵਿੰਦਰ ਸਿੰਘ ਉੱਪਲ ਕੋਠੇ ਪੋਨਾ ਤੇ ਗੁਰਦੀਪ ਸਿੰਘ ਕਾਕਾ ਸਵੱਦੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਰਪ੍ਰਸਤ ਬਲਵਿੰਦਰ ਸਿੰਘ ਭੂੰਦੜ, ਐੱਮ.
ਚੌਂਕੀਮਾਨ, 4 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਨਾਲ ਔਖੇ ਸਮੇਂ ਡੱਟ ਕੇ ਖੜ੍ਹੇ ਆਗੂ ਚੇਅਰਮੈਨ ਲਖਵਿੰਦਰ ਸਿੰਘ ਉੱਪਲ ਕੋਠੇ ਪੋਨਾ ਤੇ ਸਰਕਲ ਪ੍ਰਧਾਨ ਗੁਰਦੀਪ ਸਿੰਘ ਕਾਕਾ ਸਵੱਦੀ ਨੂੰ ਅਹਿਮ ਜ਼ਿੰਮੇਵਾਰੀ ਦਿੰਦਿਆ ਸ਼੍ਰੋਮਣੀ ਅਕਾਲੀ ਦਲ ਦੀ ਜਰਨਲ ਕੌਸਲ ਦਾ ਮੈਂਬਰ ਨਿਯੁਕਤ ਕੀਤਾ ਤੇ ਇਹ ਨਿਯੁਕਤੀਆਂ ਸ਼੍ਰੋ:ਅ:ਦ: ਦੇ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਉਲ ਦੀ ਸਿਫਾਰਿਸ਼ ’ਤੇ ਦਿੱਤੀਆਂ ਗਈਆਂ। ਇਸ ਮੌਕੇ ਚੇਅਰਮੈਨ ਲਖਵਿੰਦਰ ਸਿੰਘ ਉੱਪਲ ਕੋਠੇ ਪੋਨਾ ਤੇ ਗੁਰਦੀਪ ਸਿੰਘ ਕਾਕਾ ਸਵੱਦੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਰਪ੍ਰਸਤ ਬਲਵਿੰਦਰ ਸਿੰਘ ਭੂੰਦੜ, ਐੱਮ.ਪੀ. ਬੀਬੀ ਹਰਸਿਮਰਤ ਕੌਰ ਬਾਦਲ, ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ, ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਸਮੇਤ ਸਮੁੱਚੀ ਲੀਡਰਸ਼ਿਪ ਅਤੇ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਉਲ ਦਾ ਧੰਨਵਾਦ ਕੀਤਾ ਜਿੰਨ੍ਹਾਂ ਨੇ ਸਾਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਤੇ ਅਸੀਂ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗੇ ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਾਂਗੇ। ਇਸ ਮੌਕੇ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਉਲ, ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ, ਯੂਥ ਵਿੰਗ ਦੇ ਕੋਰ ਕਮੇਟੀ ਮੈਂਬਰ ਅਮਨਦੀਪ ਸਿੰਘ ਅਮਨਾ ਸਵੱਦੀ, ਪ੍ਰਧਾਨ ਸੁਰਜੀਤ ਸਿੰਘ ਕੋਠੇ ਹਾਂਸ, ਸਾਬਕਾ ਸਰਪੰਚ ਹਰਪਾਲ ਸਿੰਘ ਕੋਠੇ ਪੋਨਾ, ਚੇਅਰਮੈਨ ਬਲਦੇਵ ਸਿੰਘ ਬੀੜ ਗਗੜਾ, ਚੇਅਰਮੈਨ ਤਰਸੇਮ ਸਿੰਘ ਚਚਰਾੜੀ, ਤਰਨਜੋਤ ਸਿੰਘ ਨੰਨੂੰ ਗਿੱਲ ਸਵੱਦੀ ਕੈਨੇਡਾ, ਪ੍ਰਧਾਨ ਗੁਰਵਿੰਦਰ ਸਿੰਘ ਕੋਠੇ ਹਾਂਸ, ਇੰਜੀ: ਗੁਰਿੰਦਰਜੀਤ ਸਿੰਘ ਰੂਮੀ, ਚਮਕੌਰ ਸਿੰਘ ਵਲੈਤੀਆ, ਪ੍ਰਧਾਨ ਵਿੱਕੀ ਚੌਧਰੀ ਮੁੱਲਾਂਪੁਰ, ਸਾਬਕਾ ਸਰਪੰਚ ਰਮਨਦੀਪ ਸਿੰਘ ਰਮਨਾ ਚੌਂਕੀਮਾਨ, ਜਗਵਿੰਦਰ ਸਿੰਘ ਮਾਨ, ਬਲਜੀਤ ਸਿੰਘ ਬੱਲੀ ਕੁਲਾਰ, ਜਸਕਰਨ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ ਬੋਪਾਰਾਏ, ਪ੍ਰਧਾਨ ਬੇਅੰਤ ਸਿੰਘ ਛੱਜਾਵਾਲ, ਹਰਪ੍ਰੀਤ ਸਿੰਘ ਧਾਲੀਵਾਲ ਆਦਿ ਨੇ ਜਰਨਲ ਕੌਂਸਲ ਦੇ ਨਵ ਨਿਯੁਕਤ ਮੈਂਬਰ ਚੇਅਰਮੈਨ ਲਖਵਿੰਦਰ ਸਿੰਘ ਉੱਪਲ ਕੋਠੇ ਪੋਨਾ ਤੇ ਗੁਰਦੀਪ ਸਿੰਘ ਕਾਕਾ ਸਵੱਦੀ ਨੂੰ ਵਧਾਈ ਦਿੱਤੀ।