06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸ਼ਿਵਾਲਿਕ ਮਾਡਲ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

ਜਗਰਾਉਂ, 5 ਸਤੰਬਰ (ਵਿਨੋਦ ਕੁਮਾਰ)-ਸ਼ਿਵਾਲਿਕ ਮਾਡਲ ਸਕੂਲ ਵਿਖੇ ਅਧਿਆਪਕ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਨੀਲਮ ਸ਼ਰਮਾ ਅਤੇ ਇਸ਼ਿਤਾ ਵੱਲੋਂ ਬਹੁਤ ਹੀ ਸੁੰਦਰ ਅਤੇ ਸ਼ਲਾਘਾਯੋਗ ਪ੍ਰਬੰਧ ਕੀਤੇ ਗਏ।

ਅਜੀਤ ਡੈਸਕ 06-09-2026
ਜਗਰਾਉਂ, 5 ਸਤੰਬਰ (ਵਿਨੋਦ ਕੁਮਾਰ)-ਸ਼ਿਵਾਲਿਕ ਮਾਡਲ ਸਕੂਲ ਵਿਖੇ ਅਧਿਆਪਕ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਨੀਲਮ ਸ਼ਰਮਾ ਅਤੇ ਇਸ਼ਿਤਾ ਵੱਲੋਂ ਬਹੁਤ ਹੀ ਸੁੰਦਰ ਅਤੇ ਸ਼ਲਾਘਾਯੋਗ ਪ੍ਰਬੰਧ ਕੀਤੇ ਗਏ। ਸਮਾਗਮ ਦੀ ਸ਼ੁਰੂਆਤ ਵਿੱਚ ਪ੍ਰਿੰਸੀਪਲ ਸ੍ਰੀਮਤੀ ਨੀਲਮ ਸ਼ਰਮਾ ਨੇ ਸਾਰੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਧਿਆਪਕ ਹੀ ਰਾਸ਼ਟਰ ਨਿਰਮਾਤਾ ਹੁੰਦਾ ਹੈ ਅਤੇ ਸਿੱਖਿਆ ਦੇ ਨਾਲ-ਨਾਲ ਸੰਸਕਾਰ ਦੇਣਾ ਹੀ ਸੱਚੇ ਗੁਰੂ ਦੀ ਪਛਾਣ ਹੈ। ਉਨ੍ਹਾਂ ਸਾਰੇ ਅਧਿਆਪਕਾਂ ਦੇ ਸਮਰਪਣ ਅਤੇ ਮਿਹਨਤ ਦੀ ਸ਼ਲਾਘਾ ਕੀਤੀ। ਪ੍ਰਿੰਸੀਪਲ ਨੇ ਕਿਹਾ ਇੱਕ ਅਧਿਆਪਕ ਸਿਰਫ਼ ਕਿਤਾਬਾਂ ਦਾ ਗਿਆਨ ਨਹੀਂ ਦਿੰਦਾ, ਉਹ ਇੱਕ ਦੀਵੇ ਵਾਂਗ ਹੈ ਜੋ ਆਪ ਬਲ ਕੇ ਦੂਜਿਆਂ ਦੇ ਜੀਵਨ ਵਿੱਚ ਚਾਨਣ ਭਰਦਾ ਹੈ। ਅੱਜ ਦੇ ਸਮੇਂ ਵਿੱਚ ਜਦੋਂ ਤਕਨੀਕ ਤੇਜ਼ੀ ਨਾਲ ਬਦਲ ਰਹੀ ਹੈ, ਫਿਰ ਵੀ ਇੱਕ ਗੁਰੂ ਦੀ ਥਾਂ ਕੋਈ ਨਹੀਂ ਲੈ ਸਕਦਾ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਤੁਸੀਂ ਬੱਚਿਆਂ ਨੂੰ ਸਿਰਫ਼ ਚੰਗੇ ਅੰਕ ਲਿਆਉਣ ਵਾਲਾ ਹੀ ਨਹੀਂ, ਸਗੋਂ ਚੰਗਾ ਇਨਸਾਨ ਬਣਨ ਲਈ ਪ੍ਰੇਰਿਤ ਕਰੋ। ਇਸ ਵਿਸ਼ੇਸ਼ ਮੌਕੇ ’ਤੇ ਸਾਰੇ ਅਧਿਆਪਕਾਂ ਨੂੰ ਨੈਤਿਕ ਕਦਰਾਂ-ਕੀਮਤਾਂ ’ਤੇ ਅਧਾਰਿਤ ਪ੍ਰੇਰਨਾਦਾਇਕ ਫ਼ਿਲਮ ‘ਹਨੂੰਮਾਨ ਅੰਸ਼’ ਵਿਖਾਈ ਗਈ। ਇਸ ਤੋਂ ਬਾਅਦ ਸਕੂਲ ਵਿਚ ਕੇਕ ਕੱਟਣ ਦੀ ਰਸਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਾਰੇ ਅਧਿਆਪਕਾਂ ਨੇ ਇਕੱਠੇ ਖੁਸ਼ੀਆਂ ਮਨਾਈਆਂ ਅਤੇ ਇਸ ਯਾਦਗਾਰੀ ਦਿਨ ਦਾ ਭਰਪੂਰ ਆਨੰਦ ਮਾਣਿਆ। ਅੰਤ ਵਿੱਚ ਸਾਰੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਐੱਸ.ਆਈ.ਆਰ. ਸੰਬੰਧੀ ਜਗਰਾਉਂ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਅੱਜ ਲਗਾਏ ਜਾਣਗੇ ਵਿਸ਼ੇਸ਼ ਕੈਂਪ ਅਗਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਚ ‘ਅਧਿਆਪਕ ਦਿਵਸ ਸੰਬੰਧੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।