07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਕੇਂਦਰ ਤੇ ਪੰਜਾਬ ਸਰਕਾਰ ਦੀ ਕਿਸਾਨੀ ਮੰਗਾਂ ਪ੍ਰਤੀ ਅਣਦੇਖੀ ਦਾ ਕਰਾਰ ਜਵਾਬ ਦੇਣ ਲਈ ਜਥੇਬੰਦੀਆਂ ਦਾ ਸੰਘਰਸ਼ ਤੇਜ਼ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੱਘ ਬਰ੍ਹਮੀ ਦੀ ਅਗਵਾਈ ਹੇਠ ਕਿਸਾਨਾਂ ਦਾ ਜੱਥਾ ਚੰਡੀਗੜ੍ਹ ਅੰਦੋਲਨ ਲਈ ਰਵਾਨਾ

ਰਾਏਕੋਟ, 6 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਸ਼ਾਂਝੇ ਤੌਰ ’ਤੇ ਵਿਸ਼ਾਲ ਰੋਸ ਧਰਨਾ ਨਾਲ ਅੰਦੋਲਨ ਸ਼ੁਰੂ ਕੀਤਾ ਗਿਆ ਹੈ। ਇਸ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਅਤੇ ਅੰਦੋਲਨ ਵਿਚ ਸਰਗਰਮ ਸ਼ਮੂਲੀਅਤ ਲਈ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਤਰਲੋਚਨ ਸਿੰਘ ਬਰ੍ਹਮੀ ਦੀ ਅਗਵਾਈ ਹੇਠ ਕਿਸਾਨਾਂ ਦਾ ਜੱਥਾ ਚੰਡੀਗੜ੍ਹ ਲਈ ਰਵਾਨਾ ਹੋਇਆ।

ਗਿੱਲ ਬੁਆਏਜ਼ ਕਾਰ ਡਿਟੇਲਿੰਗ ਸੈਂਟਰ ਵਲੋਂ ਲਗਾਏ ਖੂਨਦਾਨ ਕੈਂਪ ਦਾ ਉਦਘਾਟਨ ਕਰਦੇ ਹੋਏ ਭਾਈ ਗੁਰਚਰਨ ਸਿੰਘ ਗਰੇਵਾਲ ਮੈਂਬਰ ਸ਼੍ਰੋਮਣੀ ਕਮੇਟੀ। ਤਸਵੀਰ: ਬਲਵਿੰਦਰ ਸਿੰਘ ਲਿੱਤਰ 07-09-2026
ਰਾਏਕੋਟ, 6 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਸ਼ਾਂਝੇ ਤੌਰ ’ਤੇ ਵਿਸ਼ਾਲ ਰੋਸ ਧਰਨਾ ਨਾਲ ਅੰਦੋਲਨ ਸ਼ੁਰੂ ਕੀਤਾ ਗਿਆ ਹੈ। ਇਸ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਅਤੇ ਅੰਦੋਲਨ ਵਿਚ ਸਰਗਰਮ ਸ਼ਮੂਲੀਅਤ ਲਈ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਤਰਲੋਚਨ ਸਿੰਘ ਬਰ੍ਹਮੀ ਦੀ ਅਗਵਾਈ ਹੇਠ ਕਿਸਾਨਾਂ ਦਾ ਜੱਥਾ ਚੰਡੀਗੜ੍ਹ ਲਈ ਰਵਾਨਾ ਹੋਇਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਬਰ੍ਹਮੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਤਿੱਖੀ ਆਲੋਚਨਾ ਕੀਤੀ।ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਜ਼ਬਰਦਸਤੀ ਲਾਗੂ ਕਰਨ ਦੀਆਂ ਤਿਆਰੀਆਂ ਕਰ ਰਹੀ ਹੈ, ਜਿਸ ਨਾਲ ਦੇਸ਼ ਦੀ ਖੇਤੀਬਾੜੀ, ਡੇਅਰੀ ਫਾਰਮਿੰਗ ਅਤੇ ਛੋਟੇ ਦੁਕਾਨਦਾਰ ਪੂਰੀ ਤਰ੍ਹਾਂ ਤਬਾਹ ਹੋ ਜਾਣਗੇ। ਉਨ੍ਹਾਂ ਕਿਹਾ ਕਿ ਅਜਿਹੇ ਸਮਝੌਤੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਅਤੇ ਦੇਸ਼ ਦੇ ਅੰਨਦਾਤੇ ਨੂੰ ਆਰਥਿਕ ਮੰਦਹਾਲੀ ਵਿਚ ਧੱਕਣ ਲਈ ਬਣਾਏ ਜਾ ਰਹੇ ਹਨ। ਕਿਸਾਨ ਆਗੂ ਨੇ ਸਪੱਸ਼ਟ ਕੀਤਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਵੱਲ ਅਣਦੇਖੀ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਜਦੋਂ ਤੱਕ ਸਰਕਾਰਾਂ ਕਿਸਾਨ ਵਿਰੋਧੀ ਨੀਤੀਆਂ ਨੂੰ ਰੱਦ ਨਹੀਂ ਕਰਦੀਆਂ ਅਤੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਨਹੀਂ ਕਰਦੀਆਂ ਤਦ ਤੱਕ ਅੰਦੋਲਨ ਪੂਰੇ ਸ਼ਾਂਤਮਈ ਅਤੇ ਦ੍ਰਿੜ੍ਹ ਇਰਾਦੇ ਨਾਲ ਜਾਰੀ ਰਹੇਗਾ। ਚੰਡੀਗੜ੍ਹ ਵੱਲ ਰਵਾਨਾ ਹੋਏ ਜੱਥੇ ਵਿਚ ਸ਼ਾਮਿਲ ਕਿਸਾਨਾਂ ਨੇ ਸਰਕਾਰ ਵਿਰੁੱਧ ਜ਼ੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਅਵਤਾਰ ਸਿੰਘ ਤੱਤਲਾ ਇਕਾਈ ਪ੍ਰਧਾਨ, ਅਮਰੀਕ ਸਿੰਘ ਯੂਪੀ ਵਾਲੇ, ਰਣਜੀਤ ਸਿੰਘ ਤੱਤਲਾ, ਸੁਖਦੇਵ ਸਿੰਘ ਤੱਤਲਾ, ਕਰਨਜੀਤ ਸਿੰਘ ਬਰ੍ਹਮੀ, ਹਰਜਿੰਦਰ ਸਿੰਘ ਕਲਕੱਤੇ ਵਾਲੇ, ਦਲਜੀਤ ਸਿੰਘ ਤੱਤਲਾ, ਸੌਕਤ ਅਲੀ, ਜੱਗੀ ਸਿੰਘ ਤੱਤਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਹਰ ਸ਼ਹਿਰ ਵਾਸੀ ਆਪਣਾ ਬਣਦਾ ਯੋਗਦਾਨ ਪਾਵੇ- ਬੀਬੀ ਸਰਵਜੀਤ ਕੌਰ ਮਾਣੂੰਕੇ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਸੰਬੰਧੀ ਹੇਰਾਂ ’ਚ ਸਮਾਗਮ 10 ਤੋਂ ਪੰਥ ਪ੍ਰਸਿੱਧ ਉੱਘੀਆਂ ਸ਼ਖ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।