09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਚੇਅਰਮੈਨ ਸਿੱਧਵਾਂ ਦੀ ਅਗਵਾਈ ਹੇਠ ਵੱਡਾ ਕਾਫਲਾ ਚੰਡੀਗੜ੍ਹ ਰਵਾਨਾ ਹੋਇਆ

ਸਿੱਧਵਾਂ ਬੇਟ, 8 ਸਤੰਬਰ ( ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਹਲਕਾ ਇੰਚਾਰਜ ਦਾਖਾ ਕੇ ਦਿਸ਼ਾ-ਨਿਰਦੇਸ਼ ਹੇਠ ਅਤੇ ਪੰਜਾਬ ਕਿਸਾਨ ਕਾਂਗਰਸ ਸੈੱਲ ਦੇ ਮੀਤ ਪ੍ਰਧਾਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੀ ਅਗਵਾਈ ਹੇਠ ਬੇਟ ਇਲਾਕੇ ਵਿੱਚੋਂ ਕਾਂਗਰਸੀ ਵਰਕਰਾਂ ਦਾ ਇੱਕ ਵੱਡਾ ਕਾਫ਼ਲਾ ਕਾਂਗਰਸ ਭਵਨ ਚੰਡੀਗੜ੍ਹ ਲਈ ਰਵਾਨਾ ਹੋਇਆ। ਇਸ ਮੌਕੇ ਚੇਅਰਮੈਨ ਸਿੱਧਵਾਂ ਨੇ ਆਖਿਆ ਕਿ ਮਾਨ ਸਰਕਾਰ ਵੱਲੋਂ ਹਰ ਵਰਗ ਨਾਲ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਦੇ ਵਿਰੋਧ ਵਿੱਚ ਪਾਰਟੀ ਵੱਲੋਂ ਦਿੱਤਾ ਜਾਣ ਵਾਲਾ ਧਰਨਾ ਮਾਨ ਸਰਕਾਰ ਦੀ ਹਕੂਮਤ ਨੂੰ ਹਿਲਾ ਕੇ ਰੱਖ ਦੇਵੇਗਾ।

ਅਜੀਤ ਡੈਸਕ 09-09-2026
ਸਿੱਧਵਾਂ ਬੇਟ, 8 ਸਤੰਬਰ ( ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਹਲਕਾ ਇੰਚਾਰਜ ਦਾਖਾ ਕੇ ਦਿਸ਼ਾ-ਨਿਰਦੇਸ਼ ਹੇਠ ਅਤੇ ਪੰਜਾਬ ਕਿਸਾਨ ਕਾਂਗਰਸ ਸੈੱਲ ਦੇ ਮੀਤ ਪ੍ਰਧਾਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੀ ਅਗਵਾਈ ਹੇਠ ਬੇਟ ਇਲਾਕੇ ਵਿੱਚੋਂ ਕਾਂਗਰਸੀ ਵਰਕਰਾਂ ਦਾ ਇੱਕ ਵੱਡਾ ਕਾਫ਼ਲਾ ਕਾਂਗਰਸ ਭਵਨ ਚੰਡੀਗੜ੍ਹ ਲਈ ਰਵਾਨਾ ਹੋਇਆ। ਇਸ ਮੌਕੇ ਚੇਅਰਮੈਨ ਸਿੱਧਵਾਂ ਨੇ ਆਖਿਆ ਕਿ ਮਾਨ ਸਰਕਾਰ ਵੱਲੋਂ ਹਰ ਵਰਗ ਨਾਲ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਦੇ ਵਿਰੋਧ ਵਿੱਚ ਪਾਰਟੀ ਵੱਲੋਂ ਦਿੱਤਾ ਜਾਣ ਵਾਲਾ ਧਰਨਾ ਮਾਨ ਸਰਕਾਰ ਦੀ ਹਕੂਮਤ ਨੂੰ ਹਿਲਾ ਕੇ ਰੱਖ ਦੇਵੇਗਾ। ਇਸ ਨਾਲ ‘ਆਪ’ ਸਰਕਾਰ ਦੇ ਪਤਨ ਦੀ ਸ਼ੁਰੂਆਤ ਹੋ ਜਾਵੇਗੀ। ਉਨ੍ਹਾਂ ਆਖਿਆ ਕਿ ਜਿਸ ਤਰ੍ਹਾਂ ਨਾਲ ਇਸ ਧਰਨੇ ਵਿੱਚ ਸ਼ਾਮਿਲ ਹੋਣ ਲਈ ਵਰਕਰ ਆਪ-ਮੁਹਾਰੇ ਪੁੱਜੇ। ਇਸ ਤੋਂ ਸਾਫ਼ ਸੰਕੇਤ ਮਿਲਦਾ ਹੈ ਕਿ ਇਹ ਧਰਨਾ 2027 ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦਾ ਵੀ ਮੁੱਢ ਬੰਨ੍ਹ ਦੇਵੇਗਾ। ਇਸ ਮੌਕੇ ਆੜ੍ਹਤੀਆ ਵਿਕਾਸ ਬਾਂਸਲ, ਸਾਬਕਾ ਸਰਪੰਚ ਪਰਮਜੀਤ ਸਿੰਘ ਪੱਪੀ, ਪਹਿਲਵਾਨ ਗੁਰਮੀਤ ਸਿੰਘ ਬੋਪਰਾਏ, ਗੁਰਪ੍ਰਤਾਪ ਸਿੰਘ ਸਫੀਪੁਰਾ, ਗੁਰਮੀਤ ਸਿੰਘ , ਸੁਖਵਿਦਰ ਸਿੰਘ ਸੁੱਖਾ ਚੌਧਰੀ, ਪੁਨੀਤ ਸਿੱਧਵਾਂ, ਰੇਸ਼ਮ ਸਿੰਘ ਸਿੱਧੂ, ਅਸੋਕ ਸਿੰਘ, ਚਰਨਜੀਤ ਸਿੰਘ, ਪ੍ਰਿੰਸ ਸਿੱਧਵਾਂ, ਗੁਰਸਿਮਰਤ ਸਿੰਘ, ਸਾਬਕਾ ਸਰਪੰਚ ਜਸਵਿੰਦਰ ਸਿੰਘ ਹੁਜਰਾ, ਸਾਬਕਾ ਸਰਪੰਚ ਗੁਰਚਰਨ ਸਿੰਘ ਅੱਕੂਵਾਲ, ਮੁਖਤਿਆਰ ਸਿੰਘ, ਹਰਵਿੰਦਰ ਸਿੰਘ, ਅੰਬੂ ਸਿੱਧਵਾਂ, ਸ਼ਨੀ ਸਿੰਗਲਾ, ਰਜੇਸ ਕੁਮਾਰ, ਰਮੇਸ਼ ਕੁਮਾਰ, ਬਾਗਾ ਸਿੱਧਵਾਂ, ਬਲਜੀਤ ਸਿੰਘ, ਸੰਦੀਪ ਸਿੰਘ ਆਦਿ ਤੋਂ ਇਲਾਵਾ ਬੇਟ ਇਲਾਕੇ ਦੇ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਅਣ-ਐਲਾਨੇ ਪਾਵਰਕੱਟਾਂ ਤੋਂ ਦੁਖੀ ਕਿਸਾਨਾਂ ਦਾ ਵਫ਼ਦ ਐਕਸੀਅਨ ਰਾਏਕੋਟ ਨੂੰ ਮਿਲਿਆ ਅਗਲੀ ਖ਼ਬਰ ਜਗਰਾਉਂ ’ਚ ਬਿਜਲੀ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਡੀ.ਏ. ਜਾਰੀ ਨਾ ਕੀਤਾ ਤਾਂ ਸੰਘਰਸ਼ ਨੂੰ ਹੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।