10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਬਾਬਾ ਸਾਹਿਬ ਡਾ : ਅੰਬੇਡਕਰ ਦੇ ਬੁੱਤ ਦਾ ਨਿਰਾਦਰ ਕਰਨ ਦੇ ਖ਼ਿਲਾਫ਼ ਜਗਰਾਉਂ ’ ਚ ਰੋਸ ਪ੍ਰਦਰਸ਼ਨ

ਜਗਰਾਉਂ, 9 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਲੁਧਿਆਣਾ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦਾ ਕਥਿਤ ਤੌਰ ’ਤੇ ਨਿਰਾਦਰ ਕੀਤੇ ਜਾਣ ਦੀ ਘਟਨਾ ਨੂੰ ਲੈ ਕੇ ਅੰਬੇਦਕਾਰੀ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਅਜੀਤ ਡੈਸਕ 10-09-2026
ਜਗਰਾਉਂ, 9 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਲੁਧਿਆਣਾ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦਾ ਕਥਿਤ ਤੌਰ ’ਤੇ ਨਿਰਾਦਰ ਕੀਤੇ ਜਾਣ ਦੀ ਘਟਨਾ ਨੂੰ ਲੈ ਕੇ ਅੰਬੇਦਕਾਰੀ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ਦੇ ਵਿਰੋਧ ਵਿੱਚ ਅੱਜ ਜਗਰਾਉਂ ਅੰਦਰ ਸਮੂਹ ਅੰਬੇਦਕਾਰੀ ਲੋਕਾਂ ਵੱਲੋਂ ਅੰਬੇਦਕਰ ਚੌਂਕ ਜਗਰਾਉਂ ਵਿਖੇ ਇਕੱਠੇ ਹੋ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਬਾਬਾ ਸਾਹਿਬ ਦੇ ਬੁੱਤ ਦਾ ਨਿਰਾਦਰ ਕਰਨ ਵਾਲੇ ਵਿਅਕਤੀਆਂ ਦੀ ਤੁਰੰਤ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਪ੍ਰਧਾਨ ਅਰੁਣ ਗਿੱਲ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇਸ਼ ਦੇ ਸੰਵਿਧਾਨ ਨਿਰਮਾਤਾ ਸਨ ਅਤੇ ਉਨ੍ਹਾਂ ਦੀ ਮੂਰਤੀ ਦਾ ਨਿਰਾਦਰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਸੈਂਟਰਲ ਵਾਲਮੀਕਿ ਸਭਾ ਇੰਡੀਆ ਦੇ ਸਕੱਤਰ ਕੁਲਵੰਤ ਸਿੰਘ ਸਹੋਤਾ, ਸ਼ਹਿਰੀ ਪ੍ਰਧਾਨ ਅਮਿਤ ਕਲਿਆਣ, ਜ਼ਿਲ੍ਹਾ ਪ੍ਰਧਾਨ ਸਤੀਸ਼ ਬੱਗਾ, ਸਮਾਜ ਸੇਵੀ ਪਰਮਜੀਤ ਸਿੰਘ ਰਿੰਪੀ ਲੱਧੜ, ਸਰਪੰਚ ਬਲਜਿੰਦਰ ਸਿੰਘ, ਸਫ਼ਾਈ ਯੂਨੀਅਨ ਪ੍ਰਧਾਨ ਰਵੀ ਗਿੱਲ, ਚੇਤਨ ਗਿੱਲ ਟਿੰਕਾ ਬੱਗਾ, ਬਿਕਰਮ ਗਿੱਲ, ਪ੍ਰਦੀਪ ਗਿੱਲ, ਰਜਿੰਦਰ ਕੁਮਾਰ, ਸਨਦੀਪ ਕੁਮਾਰ, ਸ਼ਹਿਰੀ ਪ੍ਰਧਾਨ ਲਖਵੀਰ ਸਿੰਘ, ਬਲਵਿੰਦਰ ਕਲਿਆਣ, ਡਿੰਪਲ ਅਤੇ ਸਮੂਹ ਭਰਾਤਰੀ ਜਥੇਬੰਦੀਆਂ ਨੇ ਹਿੱਸਾ ਲਿਆ। 09 Jag 30 ਕੈਪਸ਼ਨ: ਜਗਰਾਉਂ ਅੰਬੇਦਕਰ ਚੌਂਕ ਵਿਖੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦਾ ਨਿਰਾਦਰ ਕਰਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਲੋਕ। ਤਸਵੀਰ: ਭੁਪਿੰਦਰ ਸਿੰਘ ਮੁਰਲੀ
ਪਿਛਲੀ ਖ਼ਬਰ ਅਧਿਆਪਕ ਕਮਿੱਕਰ ਸਿੰਘ ਦੀ 18ਵੀਂ ਬਰਸੀਂ ਮੌਕੇ ਬੱਚਿਆਂ ਨੂੰ ਕਾਪੀਆਂ ਤੇ ਸਟੇਸ਼ਨਰੀ ਵੰਡੀ ਅਗਲੀ ਖ਼ਬਰ ਭਾਜਪਾ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।